Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 26 Aug 2025

Last updated on: Aug 27, 2025, 13:52 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਨੇ ਹਥਿਆਰਾਂ ਦੀ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਖੇਤਰ ਵਿੱਚ ਇੱਕ ਵੱਡੇ ਅਪਰਾਧ ਨੂੰ ਟਾਲਣ ਵਿੱਚ ਮਦਦ ਕੀਤੀ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ-2 ਹਰਪਾਲ ਸਿੰਘ ਅਤੇ ਏਸੀਪੀ ਪੱਛਮੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਛੇਹਰਟਾ ਦੀ ਪੁਲਿਸ ਟੀਮ ਨੇ ਖੁਫੀਆ ਕਾਰਵਾਈ ਕਰਦਿਆਂ ਸ਼ੱਕੀ ਅਮਿਤ ਸਿੰਘ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕਿਸੇ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਸੀਪੀ ਨੇ ਅੱਗੇ ਕਿਹਾ ਕਿ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਦੁਆਰਾ ਦੱਸੇ ਟਿਕਾਣਿਆਂ ਤੋਂ ਡਰੋਨ ਰਾਹੀਂ ਸੁੱਟੀਆਂ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਇਸਦੇ ਨਾਲ ਹੀ ਉਕਤ ਮੁਲਜ਼ਮ ਜਿਸਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ, ਉਸ ਵਿਅਕਤੀ ਦੀ ਪਛਾਣ ਦੀ ਕੋਸ਼ਿਸ਼ ਵੀ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 165 ਮਿਤੀ 24.08.2025 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD