Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੀਤੀ ਦੇਰ ਰਾਤ ਨਰਿੰਦਰਪਾਲ ਸਿੰਘ ਸਵਨਾ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ

ਪਸ਼ੂਆਂ ਨੂੰ ਫੀਡ ਤੇ ਰਾਸ਼ਨ ਸਮੱਗਰੀ ਦੀ ਕੀਤੀ ਵੰਡ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 27 Aug 2025

Last updated on: Aug 27, 2025, 15:35 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਬੀਤੀ ਦੇਰ ਰਾਤ ਹਲਕਾ ਫਾਜ਼ਿਲਕਾ ਦੇ ਪਿੰਡ ਝੰਗੜ ਭੈਣੀ, ਰਾਮ ਸਿੰਘ ਭੈਣੀ, ਰੇਤੇਵਾਲੀ ਭੈਣੀ,ਗੁਲਾਬਾ ਭੈਣੀ, ਗੱਟੀ ਨੰ:1 ਅਤੇ ਮਹਾਤਮ ਨਗਰ, ਤੇਜਾ ਰੁਹੇਲਾ ਤੇ ਦੋਨਾ ਨਾਨਕਾ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਪਸ਼ੂਆਂ ਦੀ ਫੀਡ ਵੀ ਵੰਡੀ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਿਸ਼ ਕਾਰਨ ਸਤਲੁਜ ਰਾਹੀਂ ਪਾਣੀ ਕਾਵਾਂਵਾਲੀ ਪੁੱਲ ਪਾਰ ਦੇ ਪਿੰਡ ਪਾਣੀ ਦੀ ਮਾਰ ਹੇਠ ਆ ਗਏ ਹਨ ਤੇ ਇਨ੍ਹਾਂ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਇਨ੍ਹਾਂ ਲੋਕਾਂ ਨਾਲ ਹਨ ਤੇ ਉਹ ਹੁਣ ਇਨ੍ਹਾਂ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਆਏ ਹਨ। 

ਉਨ੍ਹਾਂ ਕਿਹਾ ਕਿ ਪਾਣੀ ਦੇ ਵਧ ਰਹੇ ਪੱਧਰ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜਿਵੇਂ ਕਿ ਸਿਹਤ ਵਿਭਾਗ, ਪਸ਼ੂ ਵਿਭਾਗ ਤੇ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਲੋਕਾਂ ਦੀ ਮਦਦ ਲਈ ਜੁਟੀਆਂ ਹੋਈਆਂ ਹਨ। ਇਸ ਤੋਂ ਇਲਾਵਾ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਬੁਲਾਈਆਂ ਗਈਆਂ ਹਨ ਜੇਕਰ ਹੋਰ ਪਾਣੀ ਵਧਣ ਕਾਰਨ ਇਨ੍ਹਾਂ ਪਿੰਡਾਂ ਨਾਲ ਸੜਕੀ ਸੰਪਰਕ ਟੁੱਟਦਾ ਹੈ ਤਾਂ ਮੋਟਰ ਬੋਟ ਦਾ ਸਹਾਰਾ ਲੈ ਕੇ ਇਨ੍ਹਾਂ ਪਿੰਡਾਂ ਨਾਲ ਸੰਪਰਕ ਜਾਰੀ ਰੱਖਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡ ਦਿੱਤੀ ਗਈ ਹੈ ਤਾਂ ਜੋ ਉਹ ਇਸ ਕੁਦਰਤੀ ਆਫਤ ਸਮੇਂ ਆਪਣਾ ਗੁਜ਼ਾਰਾ ਕਰ ਸਕਣ ਤੇ ਬੇਜ਼ੁਬਾਨ ਪਸ਼ੂ ਵੀ ਭੁੱਖੇ ਨਾ ਰਹਿਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੋਟਰ ਬੋਟ ਰਾਹੀਂ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਸ਼ਨ ਤੇ ਪਸ਼ੂਆਂ ਦੀ ਫੀਡ ਦੀ ਵੰਡ ਜਾਰੀ ਰਹੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਆਪਾਤ ਦੀ ਸਥਿਤੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਨਾਲ ਹਨ ਤੇ ਕਦੀ ਵੀ ਉਹ ਉਨ੍ਹਾਂ ਦੇ ਫੋਨ ਨੰ: 97813-77710 ਤੇ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਨੀਵੇਂ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਆਪਣੇ ਘਰਾਂ ਵਿੱਚ ਹਨ ਤਾਂ ਉਹ ਬਾਹਰ ਆ ਜਾਣ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਇਆ ਜਾ ਸਕੇ। ਇਸ ਮੌਕੇ ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD