Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਿੰਡਾਂ ਦੇ ਨੌਜਵਾਨਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਉਪਰਾਲੇ ਤੇਜ਼

ਹਲਕੇ ਦੇ ਪਿੰਡਾਂ 'ਚ ਬਣਨਗੇ ਜਿੰਮ, ਖੇਡ ਕਿੱਟਾਂ ਦੀ ਵੀ ਹੋਵੇਗੀ ਵੰਡ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ/ਫ਼ਤਹਿਗੜ੍ਹ ਸਾਹਿਬ , 27 Aug 2025

Last updated on: Aug 27, 2025, 15:39 IST

ਵਿਧਾਨ ਸਭਾ ਹਲਕਾ ਅਮਲੋਹ ਅਧੀਨ ਆਉਂਦੇ ਪਿੰਡਾਂ ਵਿੱਚ ਨੌਜਵਾਨ ਵਰਗ ਦੇ ਮਨੋਬਲ ਨੂੰ ਉਚਾ ਚੁੱਕਣ, ਪਿੰਡਾਂ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਦੇਣ ਲਈ ਵਿਸ਼ੇਸ਼ ਉਪਰਾਲੇ ਹੋਰ ਵੀ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ ਵੱਖ—ਵੱਖ ਪਿੰਡਾਂ ਵਿੱਚ ਨੌਜਵਾਨਾਂ ਨਾਲ ਮੀਟਿੰਗਾਂ ਕਰਦਿਆਂ ਕੀਤਾ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਅਗਾਂਹਵਧੂ ਤੇ ਹਿੰਮਤੀ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜਿਥੇ ਹਰ ਪਿੰਡ ਵਿੱਚ ਜਿਮਨੇਜ਼ੀਅਮ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ ਉਥੇ ਹੀ ਵੱਖ—ਵੱਖ ਖੇਡ ਗਤੀਵਿਧੀਆਂ ਵੱਲ ਰੁਚੀ ਵਿਕਸਤ ਕਰਨ ਲਈ ਵਿਸ਼ੇਸ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹਲਕਾ ਅਮਲੋਹ ਦੀਆਂ ਗ੍ਰਾਮ ਪੰਚਾਇਤਾਂ ਨਾਲ ਉਹ ਸਿੱਧੇ ਤੌਰ 'ਤੇ ਰਾਬਤਾ ਕਾਇਮ ਕਰ ਰਹੇ ਹਨ ਤਾਂ ਜੋ ਪੰਚਾਇਤਾਂ ਤੋਂ ਇਸ ਲੋਕ ਪੱਖੀ ਕਾਰਜ ਲਈ ਜਗ੍ਹਾ ਲੈ ਕੇ ਜਿੰਮ ਸਥਾਪਤ ਕਰਨ ਦੇ ਕਾਰਜ ਆਰੰਭੇ ਜਾ ਸਕਣ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਨਵੇਂ ਯੂਥ ਕਲੱਬਾਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਨੌਜਵਾਨ, ਸਮਾਜਿਕ ਬੁਰਾਈਆਂ ਖਿਲਾਫ਼ ਇਕਜੁਟ ਹੋ ਕੇ ਯੋਗਦਾਨ ਪਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੂਥ ਕਲੱਬਾਂ ਦੇ ਨਾਮ 'ਤੇ ਹੀ ਬੈਂਕ ਖਾਤੇ ਖੁੱਲ੍ਹਵਾਏ ਜਾਣਗੇ ਤਾਂ ਜੋ ਪੰਜਾਬ ਸਰਕਾਰ ਵੱਲੋ ਗਰਾਂਟਾਂ, ਸਿੱਧੇ ਤੌਰ 'ਤੇ ਯੂਥ ਕਲੱਬਾਂ ਨੂੰ ਹੀ ਪਾਈਆਂ ਜਾ ਸਕਣ ਅਤੇ ਇਨ੍ਹਾਂ ਕਲੱਬਾਂ ਦੇ ਅਹੁਦੇਦਾਰ ਆਪਸੀ ਰਾਏ ਨਾਲ ਇਨ੍ਹਾਂ ਗਰਾਂਟਾਂ ਦੀ ਵਰਤੋਂ ਖੇਡ ਜਾਂ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਜਾਂ ਅਜਿਹੇ ਹੀ ਹੋਰ ਲੋਕ ਪੱਖੀ ਕਾਰਜਾਂ ਲਈ ਕਰਨ ਦੇ ਸਮਰੱਥ ਬਣ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਨਿਵੇਕਲੀ ਪਹਿਲ ਯੂਥ ਕਲੱਬਾਂ ਨੂੰ ਆਤਮ ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਫੈਸਲਾ ਸਾਬਤ ਹੋਵੇਗਾ ਅਤੇ ਕਲੱਬ ਦੇ ਚਹੁ ਪੱਖੀ ਵਿਕਾਸ ਦੀਆਂ ਸੰਭਾਵਨਾਵਾਂ ਵੀ ਮਜਬੂਤ ਹੋਣਗੀਆਂ। ਵਿਧਾਇਕ ਗੈਰੀ ਬੜਿੰਗ ਨੇ ਅਪੀਲ ਕੀਤੀ ਕਿ ਇਨ੍ਹਾਂ ਨਵੇਂ ਗਠਿਤ ਹੋਣ ਵਾਲੇ ਕਲੱਬਾਂ ਵਿੱਚ ਵੱਧ ਤੋਂ ਵੱਧ ਮੈਂਬਰਾਂ ਨੂੰ ਜੋੜਿਆ ਜਾਵੇ ਕਿਉਂਕਿ ਜਿੰਨੇ ਵੱਧ ਮੈਂਬਰ ਹੋਣਗੇ ਉਨੀ ਗਰਾਂਟ ਦੀ ਰਾਸ਼ੀ ਵੀ ਵੱਡੀ ਹੋਵੇਗੀ।

ਪਿੰਡਾਂ ਵਿੱਚ ਕਲੱਬਾਂ ਦੇ ਗਠਨ ਲਈ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਪਿੰਡ ਮਾਜਰੀ ਕਿਸ਼ਨੇ ਵਾਲੀ, ਮਾਜਰੀ ਅਰਾਈਆਂ, ਹਰੀਪੁਰ, ਮਾਨਗੜ੍ਹ, ਚਹਿਲਾਂ, ਬੈਣੀ ਜੇਰ, ਖਨਿਆਣ ਦੇ ਨੌਜਵਾਨਾਂ ਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਤੇ ਸਰਕਾਰ ਦੀਆਂ ਯੂਥ ਕਲੱਬਾਂ ਨਾਲ ਸਬੰਧਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD