Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

Military, Maharaja Ranjit Singh Armed Forces Preparatory Institute, MRSAFPI, Sahibzada Ajit Singh Nagar, National Defence Academy

Web Admin

Web Admin

5 Dariya News

ਮੋਹਾਲੀ , 27 Aug 2025

Last updated on: Aug 27, 2025, 16:58 IST

ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। 

ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ। ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ।

ਕੈਡਿਟ ਗੁਰਨੂਰ ਸਿੰਘ ਨੇ ਟੀ.ਈ.ਐਸ. ਕੋਰਸ ਲਈ ਐਸ.ਐਸ.ਬੀ. ਪਾਸ ਕੀਤੀ ਹੈ, ਜਦੋਂ ਕਿ ਪ੍ਰਿੰਸ ਦੂਬੇ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਦੋਵਾਂ ਕੋਰਸਾਂ ਲਈ ਇੰਟਰਵਿਊ ਪਾਸ ਕੀਤੀ ਹੈ। ਸਫਲਤਾ ਪ੍ਰਾਪਤ ਕਰਨ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਸਾਲੀ ਅਧਿਕਾਰੀ ਬਣਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦਾ ਮਾਣ ਵਧਾਏਗੀ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਸਫਲਤਾ ਹਾਸਲ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਹਥਿਆਰਬੰਦ ਸੈਨਾਵਾਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਾਲੀ ਪ੍ਰਮੁੱਖ ਸੰਸਥਾ ਬਣਨ ਲਈ ਵਚਨਬੱਧ ਹੈ ਅਤੇ ਇਹ ਪ੍ਰਾਪਤੀ ਇਸਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ।

 

Tags: Military , Maharaja Ranjit Singh Armed Forces Preparatory Institute , MRSAFPI , Sahibzada Ajit Singh Nagar , National Defence Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD