Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

10,000 ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

27 Aug 2025

Last updated on: Aug 28, 2025, 12:38 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਪਾਤੜਾਂ ਕਸਬੇ ਦੀ ਇੱਕ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਕੇਂਦਰੀ ਜੇਲ੍ਹ, ਨਾਭਾ ਵਿਖੇ ਬੰਦ ਉਸਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ 20,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ। ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10000 ਰੁਪਏ ਰਿਸ਼ਵਤ ਵਜੋਂ ਵਿੱਚ ਤਬਦੀਲ ਕਰ ਦਿੱਤੇ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚੇ ਪਾਏ ਗਏ ਅਤੇ ਉਕਤ ਸਹਾਇਕ ਜੇਲ੍ਹ ਸੁਪਰਡੈਂਟ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ। ਇਸ ਪਿੱਛੋਂ ਦੋਸ਼ੀ ਫਰਾਰ ਚੱਲ ਰਿਹਾ ਸੀ ਅਤੇ ਹੁਣ ਉਸਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। 

ਅੱਜ ਅਦਾਲਤ ਵਿੱਚ ਉਸ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD