Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਬਣਨ ਬਾਅਦ ਖੇਡਾਂ ਅਤੇ ਖਿਡਾਰੀਆਂ ਨੂੰ ਮਿਲਿਆ ਉਤਸ਼ਾਹ - ਜੈ ਕ੍ਰਿਸ਼ਨ ਸਿੰਘ ਰੌੜੀ

ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਕੇ ਪਿੰਡ ਪੱਧਰ ਦੇ ਉਭਰਦੇ ਖਿਡਾਰੀਆਂ ਨੂੰ ਦਿੱਤਾ ਵੱਡੇ ਪੱਧਰ ਤੇ ਜਾਣ ਦਾ ਮੌਕਾ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Parminder Singh Goldy

Web Admin

Web Admin

5 Dariya News

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 27 Aug 2025

Last updated on: Aug 28, 2025, 12:42 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਪਿੰਡ ਨਾਡਾ ਦੇ ਦੰਗਲ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਦਿਆਂ ਆਖਿਆ ਕਿ ਸੂਬੇ ਵਿੱਚ ਖੇਡਾਂ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਦੌਰਾਨ ਮਿਲਿਆ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਦੇ ਉਭਰਦੇ ਖਿਡਾਰੀਆਂ ਨੂੰ ਇੱਕ ਅਜਿਹਾ ਮੰਚ ਮਿਲਿਆ ਕਿ ਉਹ ਆਪਣੇ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ ਤੇ ਨਾਮਣਾ ਖੱਟਣ ਦੇ ਸੁਫ਼ਨਿਆਂ ਨੂੰ ਪੂਰਾ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਮੌਕੇ ਹੀ ਸੰਭਵ ਹੋਇਆ ਹੈ ਕਿ ਕੌਮਾਂਤਰੀ ਖੇਡ ਮੁਕਾਬਲਿਆਂ (ਏਸ਼ੀਆਈ ਤੇ ਉਲੰਪਿਕ ਖੇਡਾਂ ਆਦਿ) ਲਈ ਚੁਣੇ ਗਏ ਸੂਬੇ ਨਾਲ ਸਬੰਧਤ ਖਿਡਾਰੀਆਂ ਨੂੰ ਤਿਆਰੀ ਕਰਨ ਲਈ ਹੀ ਪ੍ਰਤੀ ਖਿਡਾਰੀ ਲੱਖਾਂ ਰੁਪਏ ਦੀ ਗਰਾਂਟ ਵਿਅਕਤੀਗਤ ਤੌਰ ਤੇ ਜਾਰੀ ਕੀਤੀ ਗਈ। ਹੋਰ ਤਾਂ ਹੋਰ, ਅੰਤਰ ਰਾਸ਼ਟਰੀ ਪੱਧਰ ਤੇ ਦੇਸ਼ ਅਤੇ ਪੰਜਾਬ ਦਾ, ਮੈਡਲ ਲੈ ਕੇ ਨਾਮ ਰੌਸ਼ਨ ਕਰਨ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਦੇ ਨਾਲ ਨਾਲ ਉੱਚ ਅਹੁਦੇ ਦੇ ਕੇ ਸਨਮਾਨ ਕੀਤਾ ਗਿਆ।

ਉਨ੍ਹਾਂ ਇਸ ਪਿੰਡ ਦੇ ਲੋਕਾਂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਗੜ੍ਹਸ਼ੰਕਰ ਹਲਕੇ ਤੋਂ ਚੋਣ ਲੜਨ ਦੌਰਾਨ ਉਨ੍ਹਾਂ ਲਈ ਵਿਸ਼ੇਸ਼ ਤੌਰ ਤੇ ਆ ਕੇ ਮਦਦ ਕੀਤੀ। ਉਨ੍ਹਾਂ ਕਿਹਾ ਕਿ 2017 ਦੀ ਜਿੱਤ ਤੋਂ ਬਾਅਦ 2022 ਦੀ ਜਿੱਤ ਦਾ ਅੰਤਰ ਤਿੰਨ ਗੁਣਾ ਹੋਣਾ ਵੀ ਅਜਿਹੇ ਸੁਹਿਰਦ ਲੋਕਾਂ ਸਦਕਾ ਹੀ ਸੰਭਵ ਹੋਇਆ।

ਡਿਪਟੀ ਸਪੀਕਰ ਨੇ ਦੰਗਲ ਕਮੇਟੀ ਵੱਲੋਂ ਛਿੰਝ ਦੀ ਪੁਰਾਣੀ ਰਵਾਇਤ ਨੂੰ ਜਿਉਂਦਾ ਰੱਖਣ ਅਤੇ ਪੰਜਾਬ ਦੀ ਇਸ ਵਿਰਾਸਤੀ ਖੇਡ ਨੂੰ ਜਾਰੀ ਰੱਖਣ ਲਈ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਦੀ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਵੱਲੋਂ ਖੇਡ ਮੈਦਾਨਾਂ ਦੀ ਸਥਾਪਤੀ ਦੇ ਨਾਲ ਨਾਲ ਯੁੱਧ ਨਸ਼ਿਆਂ ਵਿਰੁੱਧ ਵੀ ਵੱਡੇ ਪੱਧਰ ਤੇ ਛੇੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ ਅਤੇ ਪੀੜਤ ਨੌਜੁਆਨਾਂ ਦਾ ਮੁਫ਼ਤ ਇਲਾਜ ਮੁੱਹਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਹੱਥੀਂ ਹੁਨਰ ਸਿਖਾ ਕੇ, ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਸ ਮੌਕੇ ਪਿੰਡ ਵਿੱਚ ਖੇਡਾਂ ਦੇ ਵਿਕਾਸ ਲਈ ਇੱਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਨ ਦੇ ਨਾਲ ਇਏਹ ਵੀ ਭਰੋਸਾ ਦਿੱਤਾ ਕਿ ਉਹ ਕਿਸੇ ਵੀ ਲੋੜ ਸਮੇਂ ਪਿੰਡ ਵਾਸੀਆਂ ਦੀ ਮੱਦਦ ਲਈ ਤਿਆਰ ਰਹਿਣਗੇ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਵੀ ਆਪਣੇ ਸੰਬੋਧਨ ਚ ਪੰਜਾਬ ਦੇ ਨੌਜੁਆਨਾਂ ਦੇ ਸਹੀ ਮਾਰਗ ਦਰਸ਼ਨ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਲੋਕਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ।

ਇਸ ਮੌਕੇ ਪ੍ਰਬੰਧਕਾਂ ਵਿੱਚ ਸ਼ਾਮਿਲ ਰਾਜਬੀਰ ਸਿੰਘ ਲਾਲੀ, ਜਗਤਾਰ ਸਿੰਘ, ਬਿੱਟੂ, ਅਵਤਾਰ ਸਿੰਘ ਅਤੇ ਸਮੂਹ ਦੰਗਲ ਕਮੇਟੀ ਵੱਲੋਂ ਮੁੱਖ ਮਹਿਮਾਨ ਦਾ ਦੰਗਲ ਮੇਲੇ ਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Parminder Singh Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD