Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ

ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurdaspur

Web Admin

Web Admin

5 Dariya News

ਗੁਰਦਾਸਪੁਰ , 27 Aug 2025

Last updated on: Aug 28, 2025, 13:09 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”

ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਜਦਕਿ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਮੌਜੂਦ ਰਹੇਗਾ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਵਚਨਬੱਧ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਪਾਸੋਂ ਪਾਣੀ ਦੇ ਪੱਧਰ ਅਤੇ ਰਾਹਤ ਕਾਰਜਾਂ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਆਪਣਾ ਫਰਜ਼ ਸਮਝਦੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਵਿਅਕਤੀ ਤੱਕ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਇਲਾਕਿਆਂ ਵਿੱਚ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਮਦਦ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦੇ ਵਧਦੇ ਪੱਧਰ ਤੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਢੁਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਆਖਿਆ ਹੈ ਤਾਂ ਕਿ ਲੋਕਾਂ ਨੂੰ ਮਦਦ ਮਿਲ ਸਕੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦੀ ਪੂਰੀ ਭਰਪਾਈ ਲਈ ਲੋਕਾਂ ਨੂੰ ਫਸਲ, ਪਸ਼ੂ, ਘਰ ਅਤੇ ਹੋਰ ਵਸਤਾਂ ਨੂੰ ਵਿਸ਼ੇਸ਼ ਗਿਰਦਾਵਰੀ ਵਿੱਚ ਕਵਰ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉੱਥੇ ਹੋਏ ਨੁਕਸਾਨ ਦਾ ਪਤਾ ਲਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਹੋਏ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD