Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਇਸ ਔਖੀ ਘੜੀ 'ਚ ਲੋਕਾਂ ਨਾਲ ਖੜੀ ਹੈ – ਡਾ. ਤੇਜਪਾਲ ਸਿੰਘ ਗਿੱਲ

ਜਗਰਾਉਂ ਤੇ ਦਾਖਾ 'ਚ ਇਲਾਕਿਆਂ ਦਾ ਕੀਤਾ ਦੌਰਾ

AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 27 Aug 2025

Last updated on: Aug 28, 2025, 15:16 IST

ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਜਗਰਾਉਂ ਅਤੇ ਦਾਖਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਦਿਆਂ ਕੀਤਾ।

ਇਸ ਮੌਕੇ ਚੇਅਰਮੈਨ ਗਿੱਲ ਵੱਲੋਂ ਪ੍ਰਸ਼ਾਸ਼ਨ ਦੇ ਅਧਿਕਆਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਬਚਾਅ ਕਾਰਜ਼ਾਂ ਨੂੰ ਹੋਰ ਪੁਖ਼ਤਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ 'ਤੇ ਲਗਾਤਾਰ ਨਜ਼ਰਸਾਨੀ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲਂਨ ਪਹਿਲਾਂ ਹੋ ਟੀਮਾਂ ਮੁਸਤੈਦ ਕੀਤੀਆਂ ਗਈਆਂ ਹਨ ਤਾਂ ਜੋ ਸਮਰੱਥਾ ਤੋਂ ਵੱਧ ਪਾਣੀ ਵਧਣ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਦਰਿਆ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਬੰਨ੍ਹ ਨੂੰ ਪਹਿਲਾਂ ਤੋਂ ਮਜਬੂਤ ਕੀਤਾ ਗਿਆ ਹੈ, ਤਾਂ ਜੋ ਵਾਧੂ ਪਾਣੀ ਆਉਣ ਨਾਲ ਕਿਸੇ ਦਾ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਲਈ ਡਰੇਨਜ ਵਿਭਾਗ ਸਮੇਤ ਵੱਖ ਵੱਖ ਵਿਭਾਗੀ ਟੀਮਾਂ ਕਾਰਜਸ਼ੀਲ ਹਨ। 

ਉਹਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਲੋੜ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਅੰਦਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਾਊਂ ਤੌਰ 'ਤੇ ਸੂਚਿਤ ਕੀਤਾ ਜਾਵੇਗਾ ਜਿਸਦੇ ਲਈ ਲੋਕਾਂ ਨੂੰ ਪ੍ਰਸ਼ਾਸ਼ਨਿਕ ਅਮਲੇ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੰਨ੍ਹ ਦੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਤੋਂ ਹੀ ਸ਼ੁੱਧ ਪੀਣਯੋਗ ਪਾਣੀ, ਤਰਪਾਲਾਂ, ਪਸ਼ੂਆਂ ਲਈ ਫੀਡ, ਹਰਾ ਚਾਰਾ ਮੁਹੱਈਆ ਕਰਵਾਇਆ ਗਿਆ ਹੈ। 

ਉਹਨਾਂ ਕਿਹਾ ਕਿ ਲਗਾਤਾਰ ਹੋਈ ਬਾਰਿਸ਼ ਕਾਰਨ ਪਾਣੀ ਨਾਲ ਡੇਂਗੂ, ਬੈਕਟੀਰੀਆ ਵਰਗੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਆਪਣਾ ਕੰਮ ਕਰ ਰਹੀਆਂ ਹਨ। ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਉਣ ਦੀ ਬਿਲਕੁੱਲ ਲੋੜ ਨਹੀਂ ਹੈ, ਪੰਜਾਬ ਸਰਕਾਰ ਹੜ ਸੰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਸੰਕਟ ਦੀ ਘੜੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

 

Tags: AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD