Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ ਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਸਾਗਰ ਸੇਤੀਆ ਨੇ ਕੀਤਾ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰ ਰਹੀ ਹਰ ਯੋਗ ਉਪਰਾਲੇ-ਵਿਧਾਇਕ ਧਰਮਕੋਟ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Sagar Setia, DC Moga, Deputy Commissioner Moga, Moga, Sports News, Khedan Watan Punjab Dia 2025, Khedan Watan Punjab Dia, Khedan Watan Punjab Diyan-2025, Khedan Watan Punjab Diyan

Web Admin

Web Admin

5 Dariya News

ਧਰਮਕੋਟ/ਮੋਗਾ , 28 Aug 2025

Last updated on: Aug 28, 2025, 17:00 IST

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਿੰਨ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-4 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। 

ਜਿਸ ਦਾ ਧਰਮਕੋਟ ਵਿਖੇ ਹਲਕਾ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਾਲ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ। ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਇਹਨਾਂ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ 8 ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 25 ਸਤੰਬਰ ਤੋਂ 5 ਅਕਤੂਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਤਿੰਨ ਗੇੜਾਂ ਵਿੱਚ ਆਯੋਜਿਤ ਹੋਣਗੀਆਂ। ਜਿੰਨਾ ਦੀ ਤਰੀਕ ਬਾਅਦ ਵਿੱਚ ਘੋਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੋਗਾ ਵਿਖੇ 3 ਸਤੰਬਰ ਤੋਂ ਫੁੱਟਬਾਲ, ਐਥਲੈਟਿਕ, ਖੋਹ ਖੋਹ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਹੁਸ਼ਿਆਰਪੁਰ ਵਿਖੇ 3 ਸਤੰਬਰ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਚੌਥੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਅੱਜ ਇਹ ਮਸ਼ਾਲ ਪਿੰਡ ਕਾਲੇਕੇ, ਧਰਮਕੋਟ ਤੋਂ ਹੁੰਦੀ ਹੋਈ ਬੱਸ ਸਟੈਂਡ ਮੋਗਾ ਤੇ ਗੋਧੇਵਾਲਾ ਵਿਖੇ ਪਹੁੰਚੀ, ਜਿੱਥੋਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਅਗਵਾਈ ਵਿੱਚ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੇਅਰ ਨਿਗਰ ਨਿਗਮ ਸ੍ਰ. ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਤੇ ਹੋਰ ਅਧਿਕਾਰੀ ਹਾਜਰ ਸਨ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਖਿਡਾਰੀਆਂ ਨੂੰ ਪੂਰੇ ਜੋਸ਼ ਦੀ ਭਾਵਨਾ ਨਾਲ ਇਹਨਾਂ ਖੇਡਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ ਖੇਡਾਂ ਨੂੰ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਹਰੇਕ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਇਹਨਾਂ ਖੇਡਾਂ ਦਰਮਿਆਨ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ 29 ਅਗਸਤ ਨੂੰ ਇੱਥੋਂ ਹੀ ਮਸ਼ਾਲ ਨੂੰ ਜ਼ਿਲ੍ਹਾ ਲੁਧਿਆਣਾ ਲਈ ਰਵਾਨਾ ਕੀਤਾ ਜਾਵੇਗਾ।

ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੰਡ ਕੇ ਉਹਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Sagar Setia , DC Moga , Deputy Commissioner Moga , Moga , Sports News , Khedan Watan Punjab Dia 2025 , Khedan Watan Punjab Dia , Khedan Watan Punjab Diyan 2025 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD