Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਜਗਦੀਪ ਸਿੰਘ ਕਾਕਾ ਬਰਾੜ

ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਇਸਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ - ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 28 Aug 2025

Last updated on: Aug 28, 2025, 17:35 IST

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣਾ ਚਾਹੁੰਦੀ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅੱਜ ਜ਼ਿਲ੍ਹੇ ਦੇ ਸੱਕਾਂਵਾਲੀ ਅਤੇ ਗੁਲਾਬੇਵਾਲਾ ਪਿੰਡਾਂ ਵਿੱਚ ਇਸ ਨਾਦਰਸ਼ਾਹੀ ਫਰਮਾਨ ਦੇ ਵਿਰੁੱਧ ਮੀਟਿੰਗਾਂ ਕਰਨ ਪਹੁੰਚੇ ਹੋਏ ਸਨ।

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਰਾਸ਼ਨ ਕਾਰਡ ਤੋਂ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਟਾਉਣਾ ਪੰਜਾਬ ਦੇ ਗਰੀਬਾਂ ਤੇ ਦਲਿਤਾਂ ਲੋਕਾਂ 'ਤੇ ਸਿੱਧਾ ਹਮਲਾ ਹੈ। ਦਰਅਸਲ ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਰਣਨੀਤੀ ਹੈ। ਭਾਜਪਾ ਸੂਬੇ ਦੇ ਗਰੀਬ ਲੋਕਾਂ ਤੋਂ ਅਨਾਜ ਖੋਹਣਾ ਚਾਹੁੰਦੀ ਹੈ ਅਤੇ ਲੋਕਾਂ ਨੂੰ ਪੰਜਾਬ ਵਿੱਚ ਪੰਜਾਬ ਸਰਕਾਰ ਵਿਰੁੱਧ ਭੜਕਾਉਣਾ ਚਾਹੁੰਦੀ ਹੈ। 

ਅਸੀਂ ਅਜਿਹਾ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਵਾਂਗੇ। ਕਾਕਾ ਬਰਾੜ ਨੇ ਕਿਹਾ ਕਿ ਇਸ ਸਮੇਂ ਆਮ ਲੋਕ ਬਹੁਤ ਮੁਸ਼ਕਲ ਨਾਲ ਜੀਅ ਰਹੇ ਹਨ। ਪੈਟਰੋਲ, ਡੀਜ਼ਲ ਅਤੇ ਖਾਣ-ਪੀਣ ਦੀਆਂ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਉਹ ਪਹਿਲਾਂ ਹੀ ਗਰੀਬੀ ਵਿੱਚ ਜੀਅ ਰਹੇ ਹਨ। ਇਹ ਫੈਸਲਾ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਪਾਉਣ ਵਾਂਗ ਹੈ। ਇਸ ਲਈ, ਕੇਂਦਰ ਨੂੰ ਇਸਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਲੋਕਾਂ ਦੇ ਸ਼ੰਕੇ ਦੂਰ ਕਰਨੇ ਚਾਹੀਦੇ ਹਨ।

ਇਸ ਮੌਕੇ ਸੁਰਜੀਤ ਸਿੰਘ ਸੰਧੂ ਚੈਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਸਿੱਧੂ ਬਲਾਕ ਪ੍ਰਧਾਨ, ਮੰਗਾ ਸ਼ਰਮਾ ਸਰਪੰਚ, ਸੁਖਪਾਲ ਸਿੰਘ ਸੰਧੂ ਸਰਪੰਚ, ਹਰਦੀਪ ਸਿੰਘ ਸੰਧੂ, ਚਰਨਜੀਤ ਸਿੰਘ ਸੰਧੂ, ਪਰਮਪਾਲ ਸਿੰਘ ਸੰਧੂ, ਬਲਦੇਵ ਸਿੰਘ ਸੰਧੂ, ਨਛੱਤਰ ਸਿੰਘ ਸੰਧੂ, ਸਰਪੰਚ ਗੁਰਤੇਜ ਸਿੰਘ, ਤੇਜਿੰਦਰਪਾਲ ਸਿੰਘ ਬਰਾੜ, ਜਗਦੀਪ ਗਿੱਲ, ਗੁਰਪ੍ਰੀਤ ਬਰਾੜ, ਹਰਪ੍ਰੀਤ ਬਰਾੜ, ਜਗਮੀਤ ਸਿੰਘ ਨੰਬਰਦਾਰ, ਸੇਵਕ ਸਿੰਘ ਬਰਾੜ ਅਤੇ ਜਗਮੀਤ ਸਿੰਘ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD