Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬੀ ਵੈੱਬ ਸੀਰੀਜ਼ “ਜ਼ਮੀਨਾ ਚੱਕ 35 ਦੀਆਂ” ਦਾ ਟ੍ਰੇਲਰ ਰਿਲੀਜ਼ – ਕਿਸਾਨੀ ਜ਼ਮੀਨ ਤੇ ਜ਼ੁਲਮ ਦੇ ਖ਼ਿਲਾਫ਼ ਜੰਗ ਦੀ ਕਹਾਣੀ

BARREL RECORDS ਲਿਆ ਰਿਹਾ ਹੈ ਹਿੰਮਤ, ਸੰਘਰਸ਼ ਤੇ ਹੌਸਲੇ ਦੀ ਕਹਾਣੀ — ਅਮਨਿੰਦਰ ਢਿੰਡਸਾ ਦੇ ਨਿਰਦੇਸ਼ਨ ਹੇਠ, ਸਰਕਾਰ ਵੱਲੋਂ ਲਿਖੀ, 10 ਸਤੰਬਰ ਨੂੰ ਰਿਲੀਜ਼

Web Series, Pollywood, Entertainment, Actress, Cinema, Punjabi Films, Movie, Zameena Chak 35 Diyan

Web Admin

Web Admin

5 Dariya News

ਚੰਡੀਗੜ੍ਹ , 28 Aug 2025

Last updated on: Aug 28, 2025, 18:05 IST

ਬਹੁਤ ਉਡੀਕੀ ਜਾ ਰਹੀ ਪੰਜਾਬੀ ਵੈੱਬ ਸੀਰੀਜ਼ “ਜ਼ਮੀਨਾ ਚੱਕ 35 ਦਿਆਂ” ਦਾ ਟ੍ਰੇਲਰ BARREL RECORDS ਵੱਲੋਂ ਚੰਡੀਗੜ੍ਹ ਵਿੱਚ ਇੱਕ ਖ਼ਾਸ ਪ੍ਰੈਸ ਕਾਨਫ਼ਰੰਸ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਤੇ ਐਮ.ਐਲ.ਏ. ਅਮ੍ਰਿਤਪਾਲ ਸਿੰਘ ਸੁਖਾਨੰਦ, ਭੁਪਿੰਦਰ ਸਿੰਘ ਬਾਠ (ਕਮਿਸ਼ਨਰ), ਹਰਿੰਦਰ ਸਿੰਘ ਧਾਲੀਵਾਲ (ਹਲਕਾ ਇੰਚਾਰਜ ਬਰਨਾਲਾ), ਪਰਮਿੰਦਰ ਸਿੰਘ ਭੰਗੂ (ਜ਼ਿਲ੍ਹਾ ਪ੍ਰਧਾਨ ਬਰਨਾਲਾ), ਰਾਮ ਤੀਰਥ ਮੰਨਾ (ਚੇਅਰਮੈਨ), ਜੱਸੀ ਸੋਹੀਆਂ (ਚੇਅਰਮੈਨ, ਇੰਪਰੂਵਮੈਂਟ ਟਰਸਟ) ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪੰਮੀ ਬਾਈ ਅਤੇ ਸਾਰੀ ਸਟਾਰ ਕਾਸਟ ਨੇ ਸ਼ਮੂਲੀਅਤ ਕੀਤੀ ਅਤੇ ਮੀਡੀਆ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ।

ਵੈੱਬ ਸੀਰੀਜ਼ ਅਮਨਿੰਦਰ ਢਿੰਡਸਾ ਦੁਆਰਾ ਨਿਰਦੇਸ਼ਿਤ ਅਤੇ ਗਿਆਨਜੋਤ ਢਿੰਡਸਾ, ਜੱਸ ਧਾਲੀਵਾਲ, ਕੁਲਦੀਪ ਧਾਲੀਵਾਲ, ਇੰਦਰਜੀਤ ਧਾਲੀਵਾਲ ਅਤੇ ਮਨੀ ਧਾਲੀਵਾਲ ਦੁਆਰਾ ਪ੍ਰੋਡਿਊਸ ਕੀਤਾ ਹੈ। ਕਹਾਣੀਕਾਰ “ਸਰਕਾਰ” ਨੇ ਆਪਣੀ ਲਿਖਤ ਰਾਹੀਂ ਪੰਜਾਬ ਦੀ ਮਿੱਟੀ ਅਤੇ ਇਸਦੇ ਸੰਘਰਸ਼ ਨੂੰ ਬੜੀ ਖ਼ਰਾਸ਼ਤ ਨਾਲ ਪੇਸ਼ ਕੀਤਾ ਹੈ। ਟ੍ਰੇਲਰ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਇੱਕ ਲਾਲਚੀ ਵਪਾਰੀ ਰਿਫ਼ਾਈਨਰੀ ਪ੍ਰੋਜੈਕਟ ਲਈ ਜ਼ਮੀਨ ਦੇਣ ਦਾ ਵਾਅਦਾ ਕਰਦਾ ਹੈ ਅਤੇ ਪਿੰਡ ਵਾਸੀਆਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰਦਾ ਹੈ।

ਡਰ ਅਤੇ ਹਿੰਸਾ ਰਾਹੀਂ ਜਦੋਂ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਕਿਸਾਨਾਂ ਦੀ ਇੱਕ ਟੋਲੀ ਡਟ ਕੇ ਵਿਰੋਧ ਕਰਦੀ ਹੈ। ਇਸ ਵੈੱਬ ਸੀਰੀਜ਼ ਵਿੱਚ ਬੂਟਾ ਬਡਬਰ, ਕਿਰਨ ਬਰਾੜ, ਗੁਰਸੇਵਕ ਮੰਡੇਰ, ਪੰਮੀ ਬਾਈ, ਗੁਰਿੰਦਰ ਮਕਣਾ, ਸੱਨੀ ਗਿੱਲ, ਜੱਸ ਦਿਓਲ, ਜਸ਼ਨਜੀਤ ਗੋਸ਼ਾ, ਭਾਰਤੀ ਦੱਤ, ਮਨਦੀਪ ਧਾਮੀ, ਅਵਨੀਤ ਕੌਰ, ਅਰੁਨਦੀਪ ਸਿੰਘ ਅਤੇ ਕੁਲਦੀਪ ਸਿੱਧੂ ਆਪਣੇ ਸ਼ਾਨਦਾਰ ਅਦਾਕਾਰੀ ਨਾਲ ਕਹਾਣੀ ਵਿੱਚ ਹੋਰ ਜਾਨ ਪਾਉਂਦੇ ਹਨ।

10 ਸਤੰਬਰ ਨੂੰ ਰਿਲੀਜ਼ ਹੋ ਰਹੀ “ਜ਼ਮੀਨਾ ਚੱਕ 35 ਦਿਆਂ” ਆਪਣੀ ਕਹਾਣੀ, ਮਜ਼ਬੂਤ ਅਦਾਕਾਰੀ ਅਤੇ ਭਾਵਨਾਤਮਕ ਗਹਿਰਾਈ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਝੰਝੋੜੇਗੀ। ਪ੍ਰੋਡਿਊਸਰਾਂ ਨੇ ਸਾਂਝਾ ਕੀਤਾ, “ਜ਼ਮੀਨਾ ਚੱਕ 35 ਦਿਆਂ ਰਾਹੀਂ ਸਾਡਾ ਮਕਸਦ ਇੱਕ ਅਜਿਹੀ ਕਹਾਣੀ ਪੇਸ਼ ਕਰਨਾ ਸੀ ਜੋ ਪੰਜਾਬ ਦੀ ਮਿੱਟੀ ਅਤੇ ਲੋਕਾਂ ਦੇ ਦਿਲਾਂ ਨਾਲ ਡੂੰਘੀ ਜੁੜੀ ਹੋਈ ਹੈ। 

ਇਹ ਸਿਰਫ ਮਨੋਰੰਜਨ ਨਹੀਂ, ਸਗੋਂ ਕਿਸਾਨਾਂ ਦੇ ਹੌਸਲੇ, ਲਾਲਚ ਦੇ ਖ਼ਿਲਾਫ਼ ਖੜ੍ਹੇ ਹੋਣ ਅਤੇ ਬਲੀਦਾਨ ਦੀ ਤਸਵੀਰ ਹੈ। ਹਰ ਕਿਰਦਾਰ ਅਤੇ ਹਰ ਸੀਨ ਹਕੀਕਤ ਨਾਲ ਜੁੜਿਆ ਹੋਇਆ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਦਰਸ਼ਕ ਇਸ ਕਹਾਣੀ ਦੀ ਸੱਚਾਈ ਅਤੇ ਜਜ਼ਬਾਤ ਨਾਲ ਜੁੜਨਗੇ। BARREL RECORDS ਹੇਠ ਇਸ ਪ੍ਰੋਜੈਕਟ ਨੂੰ ਪੇਸ਼ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।”

ਪੰਮੀ ਬਾਈ ਨੇ ਸਾਂਝਾ ਕੀਤਾ, “ਜ਼ਮੀਨਾ ਚੱਕ 35 ਦਿਆਂ ਸਿਰਫ਼ ਇੱਕ ਵੈੱਬ ਸੀਰੀਜ਼ ਨਹੀਂ, ਸਗੋਂ ਇਹ ਪੰਜਾਬ ਦੇ ਖੇਤਾਂ ਦੀ ਅਵਾਜ਼ ਅਤੇ ਲੋਕਾਂ ਦੀ ਰੂਹ ਹੈ। ਇਸ ਵਿੱਚ ਸਾਡੇ ਜਵਾਨਾਂ ਦੀ ਬਹਾਦਰੀ ਅਤੇ ਕਿਸਾਨਾਂ ਦੀ ਅਟੱਲ ਇੱਛਾ ਸ਼ਕਤੀ ਦਰਸਾਈ ਗਈ ਹੈ ਜੋ ਆਪਣੇ ਅਧਿਕਾਰਾਂ ਲਈ ਲੜਦੇ ਹਨ। 

ਇਸ ਲਾਂਚ ਦਾ ਹਿੱਸਾ ਬਣ ਕੇ ਮੈਨੂੰ ਟੀਮ ਦੀ ਸੱਚਾਈ ਅਤੇ ਜਜ਼ਬੇ ਦਾ ਅਹਿਸਾਸ ਹੋਇਆ। ਮੈਨੂੰ ਯਕੀਨ ਹੈ ਕਿ ਇਹ ਦਰਸ਼ਕਾਂ ਨੂੰ ਪ੍ਰੇਰਿਤ ਕਰੇਗੀ ਅਤੇ ਉਹਨਾਂ ਨੂੰ ਏਕਤਾ ਅਤੇ ਸੱਚਾਈ ਦੀ ਤਾਕਤ ਯਾਦ ਦਿਵਾਏਗੀ।”

 

Tags: Web Series , Pollywood , Entertainment , Actress , Cinema , Punjabi Films , Movie , Zameena Chak 35 Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD