Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, Ranbir Singh Bhullar, Ferozepur

Web Admin

Web Admin

5 Dariya News

ਫਿਰੋਜ਼ਪੁਰ , 28 Aug 2025

Last updated on: Aug 29, 2025, 10:49 IST

ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵੱਲੋਂ ਨਿੱਜੀ ਤੌਰ ਉਤੇ ਗਰਾਊਂਡ ਜ਼ੀਰੋ ਉੱਤੇ ਡਟ ਕੇ ਖੁਦ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। 

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ ਗਿਆ ਜਿਸ ਵਿੱਚ ਗੁਰਦਾਸਪੁਰ ‘ਚ 2000, ਅੰਮ੍ਰਿਤਸਰ ‘ਚ 710, ਫਿਰੋਜਪੁਰ ‘ਚ 2000, ਕਪੂਰਥਲਾ ਵਿੱਚ 480 ਜਦਕਿ ਫਾਜਿਲਕਾ ‘ਚ 100 ਲੋਕਾਂ ਨੂੰ ਰੈਸਕਿਊ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੂਬੇ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਸਤੌਜ ਹਰਆਓ, ਡਸਕਾ ਅਤੇ ਸੰਗਤਪੁਰਾ ਵਿੱਚ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਟੀਮਾਂ ਨੂੰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਹੜ੍ਹ ਨਾਲ ਹੋਏ ਖਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਫਿਰੋਜ਼ਪੁਰ ਜ਼ਿਲ੍ਹੇ ਵਿੱਚ 65 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਾਹਤ ਕਾਰਜਾਂ ਦਾ ਜਾਇਜਾ ਲੈਣ ਲਈ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਬਾਰੀਕੇ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ। 

ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹਾ ਵਿਖੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਕਾਵਾਂਵਾਲੀ ਪੱਤਣ ਵਿੱਚ 24 ਪਿੰਡਾਂ ਲਈ 7 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ, ਜਿੱਥੇ ਕਿ ਲੋਕਾਂ ਨੂੰ ਪੈਕਡ ਫੁੱਡ ਤੋਂ ਇਲਾਵਾ ਸੁੱਕਾ ਰਾਸ਼ਨ, ਪਸ਼ੂ ਚਾਰਾ  ਦੀ ਵੰਡ ਕੀਤੀ ਗਈ ਅਤੇ ਇਸ ਇਲਾਕੇ ਵਿੱਚ ਹੁਣ ਤੱਕ ਐਨਡੀਐਫ ਦੀਆਂ ਟੀਮਾਂ ਵੱਲੋਂ 100 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 480 ਪਰਿਵਾਰਾਂ ਨੂੰ ਰੈਸੇਕਿਊ ਕੀਤਾ ਗਿਆ ਜਿਨ੍ਹਾਂ ਵਿੱਚ ਸੁਲਤਾਨਪੁਰ ਲੋਧੀ ਵਿੱਚ 200 ਪਰਿਵਾਰ ਭੁਲੱਥ ਵਿੱਚ 180 ਪਰਿਵਾਰ ਅਤੇ ਕਪੂਰਥਲਾ ਵਿੱਚ 100 ਪਰਿਵਾਰ ਸ਼ਾਮਲ ਹਨ।

ਇਸੇ ਤਰ੍ਹਾਂ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਸਰਾਲੀ ਕਲੋਨੀ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਬਿਆਸ ਇਲਾਕੇ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਊਪੁਰ ਤੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਡਰੋਨ ਦੀ ਮਦਦ ਨਾਲ ਰਾਹਤ ਸਮੱਗਰੀ ਪਹੁੰਚਾਈ ਗਈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਖੇਤਰ ਨਾਲ ਸਬੰਧਤ ਪਿੰਡ ਘੜੁੰਮ, ਕੁੱਤੀਵਾਲਾ, ਸਭਰਾਂ, ਜੱਲੋਕੇ, ਕੋਟਬੁੱਢਾ, ਭਾਉਵਾਲ, ਰਾਧਲਕੇ ਅਤੇ ਮੁੱਠਿਆਵਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮੋਟਰ ਬੋਟ ਨਾਲ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਪਾਣੀ ‘ਚ ਫਸੇ ਲੋਕਾਂ ਦਾ ਰੈਸਕਿਊ ਕਰਨ ਦੀ ਅਗਵਾਈ ਕੀਤੀ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , Ranbir Singh Bhullar , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD