Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਅਮਨ ਅਰੋੜਾ ਵੱਲੋਂ ਜਯੰਤ ਚੌਧਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਅਰੋੜਾ ਨੇ ਹੁਨਰ ਵਿਕਾਸ ਨੂੰ ਹੁਲਾਰਾ ਦੇਣ ਲਈ ਕੇਂਦਰੀ ਸਕੀਮਾਂ ਵਿੱਚ 3 ਤੋਂ 5 ਸਾਲਾਂ ਦੀ ਨਿਰੰਤਰਤਾ ਲਿਆਉਣ ਦਾ ਸੁਝਾਅ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Jayant Chaudhary, Ministry of Skill Development and Entrepreneurship, MSDE, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 28 Aug 2025

Last updated on: Aug 29, 2025, 11:04 IST

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ।

ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ  ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਨਤੀਜੇ ਹਾਸਲ ਕਰਨ ਲਈ ਲਾਗੂਕਰਨ ਅਤੇ ਨਿਗਰਾਨੀ ਵਿੱਚ ਉਨ੍ਹਾਂ ਦੀ ਮੁਹਾਰਤ ਦਾ ਲਾਭ ਉਠਾਇਆ ਜਾ ਸਕੇ।

ਹੁਨਰ ਵਿਕਾਸ ਵਿੱਚ ਸੂਬੇ ਦੀਆਂ ਮਹੱਤਵਪੂਰਨ ਪ੍ਰਗਤੀਆਂ ਨੂੰ ਉਜਾਗਰ ਕਰਦਿਆਂ, ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2024 ਵਿੱਚ "ਪੰਜਾਬ ਹੁਨਰ ਵਿਕਾਸ ਯੋਜਨਾ" ਦੀ ਸ਼ੁਰੂਅਤ ਕੀਤੀ ਸੀ ਜਿਸ ਵਿੱਚ 10,654 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ, ਸੂਬਾ ਸਰਕਾਰ ਵੱਲੋਂ ਵੱਖ-ਵੱਖ ਹੁਨਰਾਂ ਵਿੱਚ ਮੁਫਤ ਸਿਖਲਾਈ ਪ੍ਰਦਾਨ ਕਰਨ ਲਈ ਆਈ.ਬੀ.ਐਮ., ਮਾਈਕ੍ਰੋਸਾਫਟ ਅਤੇ ਨੈਸਕਾਮ ਵਰਗੀਆਂ ਪ੍ਰਮੁੱਖ ਕੰਪਨੀਆਂ ਭਾਈਵਾਲੀ ਕੀਤੀ ਗਈ ਹੈ। 

ਸੂਬਾ ਸਰਕਾਰ ਦਾ ਉਦੇਸ਼ ਆਈ.ਟੀ.ਆਈਜ਼ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾਉਣਾ, ਉੱਦਮਤਾ ਨੂੰ ਉਤਸ਼ਾਹਿਤ ਕਰਨਾ ਅਤੇ ਹੁਨਰ ਸਿਖਲਾਈ ਲਈ ਡਿਜੀਟਲ ਏਕੀਕਰਨ ਦਾ ਲਾਭ ਉਠਾਉਣਾ ਹੈ ਤਾਂ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਰਾਹੀਂ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ.) ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਵਰਗੀਆਂ ਯੋਜਨਾਵਾਂ ਅਧੀਨ ਮਹੱਤਵਪੂਰਨ ਪ੍ਰਾਪਤੀਆਂ ਸ਼ਾਮਲ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੁਨਰ ਵਿਕਾਸ ਸੁਨਹਿਰੀ ਭਵਿੱਖ ਦੇ ਨਿਰਮਾਣ ਲਈ ਹੈ, ਸਿਰਫ਼ ਨੌਕਰੀਆਂ ਬਾਰੇ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਵਿੱਖੀ, ਸਮੂਹਿਕ ਅਤੇ ਮੌਕਿਆਂ ਨਾਲ ਭਰਪੂਰ ਹੁਨਰ ਵਿਕਾਸ ਈਕੋ-ਸਿਸਟਮ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਖ-ਵੱਖ ਪਹਿਲਕਦਮੀਆਂ ਰਾਹੀਂ ਰੁਜ਼ਗਾਰਯੋਗਤਾ ਵਧਾਉਣ ਲਈ ਵਚਨਬੱਧ ਹੈ। 

ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਸਿਖਲਾਈ ਅਤੇ ਰੁਜ਼ਗਾਰ ਲਈ 14 ਕੇਂਦਰ ਅਤੇ ਲੜਕੇ ਅਤੇ ਲੜਕੀਆਂ ਲਈ ਦੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਚਲਾਏ ਜਾ ਰਹੇ ਹਨ ਅਤੇ ਇਕ ਨਵਾਂ ਇੰਸਟੀਚਿਊਟ ਸਥਾਪਤ ਕਰਨਾ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਮਿਸ਼ਨ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਸਥਾਈ ਹੁਨਰਾਂ ਨਾਲ ਲੈਸ ਕਰਦਾ ਹੈ। 

ਇਸ ਤੋਂ ਇਲਾਵਾ, ਵਿਭਾਗ ਵੱਲੋਂ 5 ਬਹੁ-ਹੁਨਰ ਵਿਕਾਸ ਕੇਂਦਰ, 3 ਸਿਹਤ ਹੁਨਰ ਵਿਕਾਸ ਕੇਂਦਰ ਅਤੇ 198 ਪੇਂਡੂ ਹੁਨਰ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ-ਪੱਧਰੀ ਦਫ਼ਤਰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਂਦੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jayant Chaudhary , Ministry of Skill Development and Entrepreneurship , MSDE , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD