Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ

ਤਕਨੀਕੀ ਸਿੱਖਿਆ ਮੰਤਰੀ ਨੇ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਕੇਂਦਰੀ ਰਾਜ ਮੰਤਰੀ ਅੱਗੇ ਰੱਖੀਆਂ ਮੰਗਾਂ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jayant Chaudhary, Ministry of Skill Development and Entrepreneurship, MSDE, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 28 Aug 2025

Last updated on: Aug 29, 2025, 11:18 IST

ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ  ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ। ਸ. ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਲਈ ਲੁਧਿਆਣਾ ਢੁੱਕਵਾਂ ਸਥਾਨ ਹੋਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਇਸ ਉਦਯੋਗਿਕ ਸ਼ਹਿਰ ਵਿੱਚ 20 ਏਕੜ ਜ਼ਮੀਨ ਉਪਲਬਧ ਹੈ। ਸ. ਹਰਜੋਤ ਸਿੰਘ ਬੈਂਸ ਨੇ ਤਕਨੀਕੀ ਸਿੱਖਿਆ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਲ 2022 ਤੋਂ ਸੂਬੇ ਨੇ ਆਪਣੀਆਂ ਆਈ.ਟੀ.ਆਈਜ਼ ਵਿੱਚ ਸੀਟਾਂ ਦੀ ਗਿਣਤੀ 25,000 ਤੋਂ ਵਧਾ ਕੇ 52,000 ਕਰ ਦਿੱਤਾ ਹੈ, ਜੋ  ਦੁੱਗਣੇ ਤੋਂ ਵੀ ਵੱਧ ਬਣਦੀ ਹੈ। 

ਉਨ੍ਹਾਂ ਦੱਸਿਆ ਕਿ ਇਸ ਸਾਲ ਦਾਖਲਾ ਦਰ ਪਿਛਲੇ ਸਮੇਂ ਦੀ 60 ਫ਼ੀਸਦ ਤੋਂ ਵੱਧ ਕੇ 98 ਫ਼ੀਸਦ ਹੋਣ ਦਾ ਅਨੁਮਾਨ ਹੈ, ਜਦੋਂ ਕਿ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਵਿੱਚ ਵੀ ਵਿਆਪਕ ਪ੍ਰਗਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਕੋਰਸਾਂ ਦੀ ਥਾਂ ਉਦਯੋਗਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਤਿਆਰ ਕੀਤੀਆਂ ਗਈਆਂ 814 ਨਵੀਂਆਂ ਟ੍ਰੇਡਾਂ ਸ਼ੁਰੂ ਕੀਤੀਆਂ ਗਈਆਂ ਹਨ। 

ਇਨ੍ਹਾਂ ਟ੍ਰੇਡਾਂ ਨੂੰ ਉਦਯੋਗ ਭਾਈਵਾਲਾਂ ਅਤੇ ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼) ਨਾਲ ਵਿਆਪਕ ਸਲਾਹ-ਮਸ਼ਵਰੇ ਉਪਰੰਤ ਵਿਕਸਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੰਗ ਅਨੁਸਾਰ ਹੁਨਰਾਂ ਨਾਲ ਲੈਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰਯੋਗਤਾ ਅਤੇ ਨੌਕਰੀ ਪ੍ਰਾਪਤ ਕਰਨ ਲਈ ਤਿਆਰੀ ਨੂੰ ਵਧਾਇਆ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਨਰ ਦੇ ਪਾੜੇ ਨੂੰ ਖ਼ਤਮ ਕਰਨ ਲਈ ਸੋਨਾਲੀਕਾ, ਹੀਰੋ ਆਦਿ ਸਮੇਤ ਉਦਯੋਗਿਕ ਦਿੱਗਜ਼ਾਂ ਨਾਲ ਮਹੱਤਵਪੂਰਨ ਭਾਈਵਾਲੀਆਂ ਕੀਤੀਆਂ ਹਨ। 

ਉਹਨਾਂ ਅੱਗੇ ਕਿਹਾ ਕਿ ਇਹ ਭਾਈਵਾਲੀਆਂ ਆਈ.ਟੀ.ਆਈ. ਗ੍ਰੈਜੂਏਟ ਦੋਵੇਂ ਮਾਨਤਾ ਪ੍ਰਾਪਤ ਯੋਗਤਾਵਾਂ ਅਤੇ ਵਿਹਾਰਕ ਉਦਯੋਗਿਕ ਹੁਨਰ ਪ੍ਰਾਪਤ ਕਰਨਾ ਯਕੀਨੀ ਬਣਾਉਂਦੀਆਂ ਹਨ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦੀ ਮਦਦ ਨਾਲ ਆਪਣੀ ਕਿਸਮ ਦਾ ਪਹਿਲਾ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਸ਼ੁਰੂ ਕੀਤਾ। 

ਇਹ ਦੇਸ਼ ਭਰ ਵਿੱਚ ਪਹਿਲਾ ਕੋਰਸ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣ ਜਾਵੇਗਾ ਅਤੇ ਇੰਡਸਟਰੀ ਕੈਂਪਸ ਨੂੰ ਯੂਨੀਵਰਸਿਟੀ ਦਾ ਇੱਕ ਡੀਮਡ ਕੈਂਪਸ ਮੰਨਿਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਸਰਕਾਰੀ ਆਈ.ਟੀ.ਆਈ. ਲੁਧਿਆਣਾ ਦਾ ਦੌਰਾ ਕਰਨ ਲਈ ਸੱਦਾ ਦਿੱਤਾ ਅਤੇ ਆਪਣੇ ਉੱਨਤ ਉਪਕਰਣਾਂ ਤੇ ਆਧੁਨਿਕ ਲੈਬਾਟਰੀਆਂ ਸਦਕਾ ਇਸਨੂੰ ਦੇਸ਼ ਭਰ ਵਿੱਚ ਤਕਨੀਕੀ ਸਿੱਖਿਆ ਲਈ ਇੱਕ ਮਾਡਲ ਵਜੋਂ ਪੇਸ਼ ਕੀਤਾ। 

ਸ. ਬੈਂਸ ਨੇ ਇਸ ਮੌਕੇ ਸ੍ਰੀ ਚੌਧਰੀ ਵਲੋਂ ਮਿਲ ਰਹੇ ਸਹਿਯੋਗ ਵਿਸ਼ੇਸ਼ ਤੌਰ 'ਤੇ ਪਿਛਲੇ ਤਿੰਨ ਸਾਲਾਂ ਦੌਰਾਨ ਵੱਖ-ਵੱਖ ਤਕਨੀਕੀ ਸਿੱਖਿਆ ਸਬੰਧੀ ਪਹਿਲਕਦਮੀਆਂ ਵਿੱਚ ਉਹਨਾਂ ਵੱਲੋਂ ਕੀਤੀ ਸਹਾਇਤਾ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jayant Chaudhary , Ministry of Skill Development and Entrepreneurship , MSDE , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD