Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਨੂੰੜ ਨੂੰ ਮਾਲ ਸਬ ਡਵੀਜ਼ਨ ਤੇ ਪੁਲਿਸ ਸਬ ਡਵੀਜ਼ਨ ਦਾ ਦਰਜਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ - ਨੀਨਾ ਮਿੱਤਲ

ਪਟਿਆਲਾ ਚੋਂ 8 ਪਿੰਡਾਂ ਨੂੰ ਮੋਹਾਲੀ ਚ ਸ਼ਾਮਲ ਕਰਵਾਉਣ ਉਪਰੰਤ ਹੁਣ ਬਨੂੰੜ ਦੇ ਪਟਿਆਲਾ ਪੁਲਿਸ ਨਾਲ ਲਗਦੇ ਇਲਾਕੇ ਨੂੰ ਮੋਹਾਲੀ ਚ ਸ਼ਾਮਿਲ ਕਰਵਾਉਣ ਦੇ ਉਪਰਾਲੇ ਸ਼ੁਰੂ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Komal Mittal, DC Mohali, Deputy Commissioner Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Aug 2025

Last updated on: Aug 29, 2025, 15:45 IST

ਐਮ ਐਲ ਏ ਰਾਜਪੁਰਾ ਸ਼੍ਰੀਮਤੀ ਨੀਨਾ ਮਿੱਤਲ ਨੇ ਅੱਜ ਇੱਥੇ ਕਿਹਾ ਕਿ ਬਨੂੰੜ ਇਲਾਕੇ ਰਾਜਪੁਰਾ (ਪਟਿਆਲਾ) ਨਾਲ ਲੱਗਦੇ ਅੱਠ ਪਿੰਡਾਂ ਨੂੰ ਮਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼ਾਮਿਲ ਕਰਵਾਉਣ ਉਪਰੰਤ, ਹੁਣ ਉਨ੍ਹਾਂ ਦੀ ਅਗਲੀ ਕੋਸ਼ਿਸ਼ ਪਟਿਆਲਾ ਪੁਲਿਸ ਨਾਲ ਲੱਗਦੇ ਬਨੂੰੜ ਦੇ ਇਲਾਕੇ ਨੂੰ ਮੋਹਾਲੀ ਪੁਲਿਸ ਨਾਲ ਜੋੜਨ ਦੀ ਹੋਵੇਗੀ। ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੋਹਾਲੀ ਵਿਖੇ ਪੁੱਜੇ ਵਿਧਾਇਕ ਰਾਜਪੁਰਾ ਸ਼੍ਰੀਮਤੀ ਮਿੱਤਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਰਾਜਪੁਰਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਮੋਹਾਲੀ ਜ਼ਿਲ੍ਹੇ ਦੇ ਇਨ੍ਹਾਂ ਅੱਠ ਪਿੰਡਾਂ ਨੂੰ ਮਾਲ ਜ਼ਿਲ੍ਹਾ ਮੋਹਾਲੀ ਵਿੱਚ ਸ਼ਾਮਿਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕਰਕੇ ਇਨ੍ਹਾਂ ਅੱਠ ਪਿੰਡਾਂ ਦਾ ਮਾਲ ਰਿਕਾਰਡ ਪਟਿਆਲਾ ਤੋਂ ਮੋਹਾਲੀ ਵਿੱਚ ਤਬਦੀਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨ ਅਤੇ ਬਨੂੰੜ ਦੇ ਪਟਵਾਰ ਸਰਕਲਾਂ ਅਤੇ ਕਾਨੂੰਗੋਈਆਂ ਦੇ ਪੁਨਰ ਗਠਨ ਬਾਰੇ ਬਾਰੇ ਆਖਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਮਾਲ ਰਿਕਾਰਡ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਲੋੜੀਂਦੇ ਪਟਵਾਰ ਸਰਕਲਾਂ ਅਤੇ ਕਾਨੂੰਗੋਈਆਂ ਦੇ ਪੁਨਰ ਗਠਨ ਦੀ ਕਾਰਵਾਈ ਨੂੰ ਜਲਦ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। 

ਮੀਟਿੰਗ ਵਿੱਚ ਬਨੂੰੜ ਦੇ 40 ਪਿੰਡਾਂ ਅਤੇ 13 ਸ਼ਹਿਰੀ ਵਾਰਡਾਂ ਦੀ ਵੰਡ 14 ਪਟਵਾਰ ਸਰਕਲਾਂ ਅਤੇ 2 ਕਾਨੂੰਗੋਈਆਂ ਵਿੱਚ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਬਨੂੰੜ ਨੂੰ ਮਾਲ ਸਬ ਡਵੀਜ਼ਨ ਅਤੇ ਪੁਲਿਸ ਸਬ ਡਵੀਜ਼ਨ ਦਾ ਦਰਜਾ ਦਿਵਾਉਣ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੱਧਰ ਅਤੇ ਡੀ ਜੀ ਪੀ ਪੱਧਰ ਤੇ ਯਤਨ ਜਾਰੀ ਹਨ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਦੂਰ ਨਾ ਜਾਣਾ ਪਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਐੱਸ ਡੀ ਐਮ ਮੋਹਾਲੀ ਦਮਨਦੀਪ ਕੌਰ, ਜ਼ਿਲ੍ਹਾ ਮਾਲ ਅਫਸਰ ਡਾ. ਹਰਮਿੰਦਰ ਸਿੰਘ ਹੁੰਦਲ, ਨਾਇਬ ਤਹਿਸੀਲਦਾਰ ਹਰਜੋਤ ਸਿੰਘ, ਡੀ ਐਸ ਐਮ ਨਵਨੀਤ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Komal Mittal , DC Mohali , Deputy Commissioner Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD