Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਵੇਰਕਾ ਵੱਲੋਂ ਰਾਸ਼ਨ ਕਿੱਟਾਂ ਦੀ ਸਪਲਾਈ ਸ਼ੁਰੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੀ ਹੈ: ਮਿਲਕਫੈਡ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab, Raj Lali Gill

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Aug 2025

Last updated on: Aug 29, 2025, 15:48 IST

ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਪੰਜਾਬ ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਦੁਪਹਿਰ ਵਰਕਾ ਮਿਲਕ ਪਲਾਂਟ, ਮੋਹਾਲੀ ਤੋਂ 700 ਰਾਸ਼ਨ ਕਿੱਟਾਂ ਰਵਾਨਾ ਕੀਤੀਆਂ। ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਮਿਲਕਫੈਡ ਨੇ 15 ਹਜ਼ਾਰ ਫੂਡ ਕਿੱਟਾਂ ਹੜ੍ਹ ਪੀੜਤ ਇਲਾਕਿਆਂ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। 

ਇਨ੍ਹਾਂ ਕਿੱਟਾਂ ਵਿੱਚ ਚੀਨੀ, ਆਟਾ, ਚੌਲ, ਦੁੱਧ ਦਾ ਪਾਉਡਰ, ਪੀਣ ਵਾਲਾ ਪਾਣੀ, ਚਾਹ ਪੱਤੀ, ਬਿਸਕੁੱਟ, ਬਰੈਡ ਅਤੇ ਮਾਚਿਸ ਆਦਿ ਜ਼ਰੂਰੀ ਸਮਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵੇਰਕਾ ਅਤੇ ਮਿਲਕਫੈਡ ਪੰਜਾਬ ਹਮੇਸ਼ਾਂ ਹੀ ਪੰਜਾਬੀਆਂ ਨਾਲ ਸੰਕਟ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ, "ਸਾਡੇ ਵੱਡੀ ਗਿਣਤੀ ਕਿਸਾਨ ਮੈਂਬਰ ਪਸ਼ੂ-ਪਾਲਣ ਨਾਲ ਜੁੜੇ ਹਨ, ਇਸ ਲਈ ਇਹ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਨੂੰ ਇਸ ਮੁਸ਼ਕਲ ਘੜੀ ਵਿੱਚ ਪੂਰੀ ਮਦਦ ਦਈਏ।" 

ਉਨ੍ਹਾਂ ਦੱਸਿਆ ਕਿ ਮਿਲਕਫੈਡ ਦੇ ਕੋਲ 10 ਤੋਂ ਵੱਧ ਮਿਲਕ ਪਲਾਂਟ ਅਤੇ ਪਸ਼ੂਆਂ ਦੀ ਫੀਡ ਦੇ ਕੁੱਝ ਯੂਨਿਟ ਹਨ। ਕਿਉਂਕਿ ਇਸ ਸਹਿਕਾਰੀ ਸੰਸਥਾ ਦੀ ਬੋਰਡ ਆਫ਼ ਡਾਇਰੈਕਟਰ ਕਿਸਾਨਾਂ ਚੋਂ ਬਣੀ ਹੈ, ਇਸ ਕਰਕੇ ਅਸੀਂ ਆਪਣੇ ਪਲਾਂਟਾਂ ਅਤੇ ਫੀਡ ਯੂਨਿਟਾਂ ਰਾਹੀਂ ਹੜ੍ਹ ਪੀੜਤਾਂ ਦੀ ਮਦਦ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਸਾਰੇ ਵੇਰਕਾ ਪਲਾਂਟ ਵਾਰੀ-ਵਾਰੀ ਮਨੁੱਖਤਾ ਦੀ ਸੇਵਾ ਕਰਦੇ ਹੋਏ ਰਾਸ਼ਨ ਕਿੱਟਾਂ ਪਹੁੰਚਾਉਣਗੇ ਤਾਂ ਜੋ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਲਗਾਤਾਰ ਸਹਾਇਤਾ ਮਿਲਦੀ ਰਹੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਹੜ੍ਹ ਪੀੜਤ ਇਲਾਕਿਆਂ ਦੇ ਦੌਰੇ ਦੌਰਾਨ ਆਪਣੇ ਸਰਕਾਰੀ ਹੈਲੀਕਾਪਟਰ ਰਾਹੀਂ ਖੁਰਾਕ ਪੈਕੇਟ ਵੰਡਵਾਏ ਅਤੇ ਸਾਰੇ ਵਿਭਾਗਾਂ ਨੂੰ ਤੁਰੰਤ ਬਚਾਅ ਤੇ ਰਾਹਤ ਕਾਰਵਾਈਆਂ ਲਈ ਤਿਆਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਮੌਕੇ ਮੌਜੂਦ ਪ੍ਰਮੁੱਖ ਸਖਸ਼ੀਅਤਾਂ ਵਿੱਚ ਸ੍ਰੀਮਤੀ ਰਾਜ ਲਾਲੀ ਗਿੱਲ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ; ਰਾਹੁਲ ਗੁਪਤਾ, ਐਮ.ਡੀ. ਮਿਲਕਫੈਡ; ਹਰਸੁਖਇੰਦਰ ਸਿੰਘ ਬੱਬੀ ਬਾਦਲ, ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ; ਸਰਬਜੀਤ ਸਿੰਘ ਸਮਾਣਾ, ਕੌਂਸਲਰ; ਵਿਕਰਮਜੀਤ ਸਿੰਘ ਮਾਹਲ, ਜੀ.ਐੱਮ. ਵੇਰਕਾ ਡੇਅਰੀ ਮੋਹਾਲੀ; ਪਰਮਜੀਤ ਕੌਰ; ਬੰਤ ਸਿੰਘ; ਰਣਜੀਤ ਸਿੰਘ; ਬਲਜਿੰਦਰ ਸਿੰਘ; ਮਨਿੰਦਰਜੀਤ ਸਿੰਘ; ਮਨਿੰਦਰਪਾਲ ਸਿੰਘ; ਜਸਵਿੰਦਰ ਸਿੰਘ; ਗੁਰਿੰਦਰ ਸਿੰਘ; ਗੁਰਮੀਤ ਸਿੰਘ; ਹਰਕੇਤ ਸਿੰਘ; ਸੁਰਜੀਤ ਸਿੰਘ ਵੇਰਕਾ; ਅਮਰਜੀਤ ਸਿੰਘ ਅਤੇ ਇੰਦ ਸਿੰਘ (ਦੋਵੇਂ ਵਰਕਾ ਪਲਾਂਟ ਤੋਂ) ਸ਼ਾਮਲ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab , Raj Lali Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD