Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੇ ਸੰਭਾਲਿਆ ਮੋਰਚਾ

ਹਲਕਾ ਵਿਧਾਇਕ ਅਤੇ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਰਾਹਤ ਸਮੱਗਰੀ ਦਾ ਟਰੱਕ ਕੀਤਾ ਰਵਾਨਾ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 28 Aug 2025

Last updated on: Aug 29, 2025, 16:23 IST

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੇ ਮੋਰਚਾ ਸੰਭਾਲ ਲਿਆ ਹੈ ਅਤੇ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਅਤੇ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਰਾਹਤ ਸਮੱਗਰੀ ਦਾ ਪਹਿਲਾ ਟਰੱਕ ਰਵਾਨਾ ਕੀਤਾ। ਇਹ ਟਰੱਕ ਸਰਕਟ ਹਾਊਸ ਜਲੰਧਰ ਤੋਂ ਰਵਾਨਾ ਕੀਤਾ ਗਿਆ।  

ਡਾ. ਅਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੋਰਚਾ ਸੰਭਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਦਾ ਅੱਜ ਪਹਿਲਾ ਟਰੱਕ ਸੁਲਤਾਨਪੁਰ ਲੋਧੀ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਦੀਆਂ ਹਜ਼ਾਰਾਂ ਮੈਬਰਾਂ

 ਵਲੋਂ ਹੀ ਇਹ ਸਮੱਗਰੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਔਰਤਾਂ ਲਈ ਸੇਨੇਟਰੀ ਪੈਡ ਸਮੇਤ ਵਿਸ਼ੇਸ਼ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਪਹੁੰਚਾਉਣ ਲਈ ਜਲੰਧਰ ਦੇ ਸਰਕਟ ਹਾਊਸ ਵਿਖੇ ਇੱਕ ਕੇਂਦਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ  ਇਹ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ। ਸਰਕਾਰ ਵਲੋਂ ਇੱਕ ਐਮਰਜੈਂਸੀ ਨੰਬਰ 0181-2240064 ਵੀ ਜਾਰੀ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਹੜ੍ਹਾਂ ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਰਾਹਤ ਸਮੱਗਰੀ ਲੈਕੇ ਮਹਿਲਾ ਵਿੰਗ ਦੀ ਟੀਮ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇਗੀ ਅਤੇ ਸਥਾਨਕ ਲੋਕਾਂ ਨੂੰ ਰਾਹਤ ਸਮੱਗਰੀ ਵੰਡੇਗੀ। 

ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਦੀਆਂ ਟੀਮਾਂ ਵਲੋਂ ਘਰ-ਘਰ ਰਾਸ਼ਨ ਪਹੁੰਚਾਉਣ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ, ਜਿੱਥੇ ਪ੍ਰਭਾਵਿਤ ਮਹਿਲਾਵਾਂ ਸਮੇਤ ਸਬੰਧਿਤ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD