Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰ ਅਤੇ ਸੂਬਾ ਸਰਕਾਰ ਗੁਰੂਆਂ ਵੱਲੋਂ ਵਿਖਾਏ ਗਏ ਰਸਤੇ 'ਤੇ ਚਲ ਰਹੀ ਹੈ- ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸ੍ਰੀ ਨਾਡਾ ਸਾਹਿਬ ਗੁਰੂਦੁਆਰੇ ਵਿੱਚ ਮੱਥਾ ਟੇਕਿਆ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Gian Chand Gupta

Web Admin

Web Admin

5 Dariya News

ਪੰਚਕੂਲਾ , 28 Aug 2025

Last updated on: Aug 30, 2025, 13:36 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੀ ਡਬਲ ਇੰਜਨ ਦੀ ਸਰਕਾਰ ਗੁਰੂਆਂ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਗ੍ਰਹਿਣ ਕਰਕੇ ਉਨ੍ਹਾਂ ਦੇ ਵਿਖਾਏ ਰਸਤੇ 'ਤੇ ਚਲ ਰਹੀ ਹੈ।ਮੁੱਖ ਮੰਤਰੀ ਅੱਜ ਪੰਚਕੂਲਾ ਸਥਿਤ ਗੁਰੂਦਵਾਰਾ ਸ੍ਰੀ ਨਾਡਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਮੀਡੀਆ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ।

ਇੱਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 1984 ਵਿੱਚ ਹੋਏ ਦੰਗਿਆਂ ਦੌਰਾਨ ਹਰਿਆਣਾ ਵਿੱਚ ਜਿਨ੍ਹਾਂ ਸਿੱਖ ਪਰਿਵਾਰਾਂ ਨੇ ਆਪਣੇ ਮੁਖਿਆ ਨੂੰ ਖੋਇਆ ਹੈ, ਉਨਾਂ ਦੇ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਨੌਕਰੀ ਦੇ ਇੱਛਾ ਰੱਖਣ ਵਾਲੇ ਪਰਿਵਾਰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮੀਸ਼ਨਰ ਰਾਹੀਂ ਅਰਜੀ ਕਰ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੰਗਿਆਂ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਪਰਿਵਾਰਾਂ 'ਤੇ ਹਮਲੇ ਹੋਏ ਜਿਸ ਵਿੱਚ ਜਾਨ ਮਾਲ ਦਾ ਨੁਕਸਾਨ ਹੋਇਆ। ਪਿਛਲੀ ਸਰਕਾਰ ਨੇ ਇਨ੍ਹਾਂ ਦੰਗਿਆਂ ਦੀ ਫਾਇਲਾਂ ਨੂੰ ਦਬਾ ਦਿੱਤਾ ਸੀ ਪਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਫਾਇਲਾਂ ਨੂੰ ਕੱਡਵਾ ਕੇ ਦੋਸ਼ਿਆਂ ਨੂੰ ਸਲਾਖਾਂ ਦੇ ਪਿੱਛੇ ਭੇਜਣ ਦਾ ਕੰਮ ਕੀਤਾ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ ਖ਼ਤਮ ਹੋਈ ਵਿਧਾਨਸਭਾ ਸੈਸ਼ਨ ਨਾਲ ਜੁੜੇ ਸੁਆਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਵਿਪੱਖ ਵਿੱਚ ਜੋ ਵੀ ਮੁੱਦੇ ਚੁੱਕੇ ਉਨ੍ਹਾਂ ਦਾ ਸਹੀ ਜਵਾਬ ਦਿੱਤਾ ਗਿਆ। 

ਵਿਪੱਖ ਵੱਲੋਂ ਲਗਾਏ ਗਏ ਵੋਟ ਚੋਰੀ ਦੇ ਆਰੋਪ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਵਿਪੱਖ ਦੇ ਕੋਲ੍ਹ ਕੋਈ ਮੁੱਦਾ ਨਹੀਂ ਹੈ। ਕਾਂਗੇ੍ਰਸ ਪਾਰਟੀ ਹਰਿਆਣਾ ਵਿੱਚ 10 ਸਾਲਾਂ ਤੱਕ ਸੱਤਾ ਵਿੱਚ ਰਹੀ, ਉਨ੍ਹਾਂ ਦੇ ਕਾਰਜਕਾਲ ਵਿੱਚ ਭ੍ਰਿਸ਼ਟਾਚਾਰ, ਘੋਟਾਲੇ ਅਤੇ ਅਵਿਵਸਥਾ ਦਾ ਆਲਮ ਰਿਹਾ ਜਿਸ ਦਾ ਨਤੀਜਾ ਸੂਬੇ ਦੀ ਪੂਰੀ ਜਨਤਾ ਨੂੰ ਭੁਗਤਣਾ ਪਿਆ।ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਇੱਕ ਭਾਰਤ, ਸ਼ਾਨਦਾਰ ਭਾਰਤ ਅਭਿਆਨ ਤਹਿਤ ਉਤਰ ਤੋਂ ਦੱਖਣ ਅਤੇ ਪੂਰਬ ਤੋਂ ਪਛਮ ਤੱਕ ਦੇਸ਼ ਦੇ ਕੋਣੇ-ਕੋਣੇ ਵਿੱਚ ਬਰਾਬਰ ਵਿਕਾਸ ਹੋ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਸਿੱਖ ਗੁਰੂਆਂ ਦੇ ਪ੍ਰਕਾਸ਼ ਪਰਬ ਨੂੰ ਧੂਮਧਾਮ ਅਤੇ ਸ਼ਾਨਦਾਰ ਢੰਗ ਨਾਲ ਮਨਾ ਰਹੀ ਹੈ। ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਕਰਤਾਰਪੁਰ ਕਾਰਿਡੋਰ ਦੇਸ਼ ਨੂੰ ਸਮਰਪਿਤ ਕੀਤਾ ਸੀ। ਹੁਣ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਦੇ ਪਿੰਡ ਕਰਤਾਰਪੁਰ ਸਥਿਤ ਗੁਰੂਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਲੱਗੇ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਵੀ ਦੱਸਿਆ ਕਿ ਵਿਧਾਨਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਹੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਵਸ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਭ ਦੀ ਸਹਿਮਤੀ ਨਾਲ ਇਹ ਪ੍ਰਸਤਾਵ ਪਾਸ ਕੀਤਾ ਗਿਆ ਹੈ ਜਿਸ ਦੇ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Gian Chand Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD