Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pathankot

Web Admin

Web Admin

5 Dariya News

ਪਠਾਨਕੋਟ , 29 Aug 2025

Last updated on: Aug 30, 2025, 13:45 IST

ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ। ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ। 

ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜਾਂ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ੍ਹਾਂ ਦਾ ਅਤੇ ਫਸਲ ਦਾ ਨੁਕਸਾਨ ਹੋਇਆ ਹੈ ਜਲਦੀ ਹੀ ਗਿਰਦਾਵਰੀ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦਾ ਸਰਵੇ ਕਰਕੇ ਜੋ ਬਣਦੀ ਸਹਾਇਤਾ ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। 

ਪਿੰਡ ਕੰਮਵਾਲ, ਬਾਗੂਵਾਲ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪੀੜਤ ਲੋਕਾਂ ਨੂੰ ਮੀਂਹ ਤੋਂ ਬਚਨ ਲਈ ਤਰਪਾਲਾਂ, ਮੱਛਰਦਾਨੀਆਂ, ਰਾਸ਼ਣ ਸਮੱਗਰੀ ਅਤੇ ਹੋਰ ਲੋੜੀਦੀਆਂ ਚੀਜਾਂ ਵੰਡੀਆਂ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੇਅਰ ਅਤੇ ਚੇਅਰਮੈਨ ਸਮੇਤ ਹੋਰਨਾਂ ਆਗੂਆਂ ਦੀ ਹਾਜ਼ਰੀ `ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਜਾ ਕੇ ਲੋਕਾਂ ਦੀ ਅਗਵਾਈ ਕੀਤੀ, ਉੱਥੇ ਹੀ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਵੀ ਵੰਡੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਛੇਤੀ ਹੀ ਬਣਦੀ ਰਾਸ਼ੀ ਜਾਰੀ ਕੀਤੀ ਜਾਵੇਗੀ।

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਸ. ਸੌਂਦ ਵੱਲੋਂ ਖੰਨਾ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵੱਜੋਂ ਫੀਡ ਦਾ ਇੱਕ ਟਰੱਕ ਵੀ ਭੇਜਿਆ ਗਿਆ। ਇਸ ਤਂਿ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਹੜ੍ਹਾਂ ਦੀ ਸਥਿਤੀ ਬਾਬਤ ਵਿਸਥਾਰ ਵਿੱਚ ਰਿਪੋਰਟ ਲਈ ਅਤੇ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਹਰ ਤਰ੍ਹਾਂ ਦੀ ਸਰਕਾਰੀ ਮਦਦ ਨਿਰਵਿਘਨ ਤਰੀਕੇ ਨਾਲ ਪੁੱਜਦੀ ਕੀਤੀ ਜਾਵੇ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ। 

ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਗਈਆਂ। ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਹੜ੍ਹ ਪੀੜਤਾਂ ਨੂੰ 45000 ਪਾਣੀ ਦੀਆਂ ਬੋਤਲਾਂ ਅਤੇ 17000 ਤੋਂ ਵਧੇਰੇ ਫੂਡ ਪੈਕਟ ਵੰਡੇ ਗਏ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਐਗਰੋ ਦੀ ਸਹਾਇਤਾ ਨਾਲ 100 ਕੁਇੰਟਲ ਸੁੱਕਾ ਚਾਰਾ ਅਤੇ 50-50 ਕਿਲੋਗਰਾਮ ਦੇ 850 ਬੈਗ ਫੀਡ ਵੀ ਪਸ਼ੂਆਂ ਲਈ ਵੰਡੇ ਗਏ। 

ਪਸ਼ੂ ਪਾਲਣ ਵਿਭਾਗ ਵੱਲੋਂ ਵੱਖ ਵੱਖ ਥਾਂਵਾਂ ਤੇ ਵੈਟਨਰੀ ਡਾਕਟਰਾਂ ਦੀਆਂ ਡਿਊਟੀਆਂ ਪਸ਼ੂਆਂ ਦੇ ਇਲਾਜ ਲਈ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 3 ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਤ ਕੀਤੇ ਗਏ ਹਨ। ਇਨ੍ਹਾਂ ਰਾਹਤ ਕੇਂਦਰਾਂ ਵਿੱਚ ਘੱਟੋ ਘੱਟ 3000 ਵਿਅਕਤੀਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਗਿਆ ਹੈ। 

ਲੋਕਾਂ ਦੀ ਸਹਾਇਤਾ ਲਈ ਹੈਲਪ ਨੰਬਰ ਵੀ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਵੀ ਹੜ੍ਹ ਪੀੜਤ ਪਰਿਵਾਰਾਂ ਲਈ ਮੈਡੀਕਲ ਟੀਮਾਂ ਦੀ ਡਿਊਟੀ ਸਮੇਤ ਐਂਬੂਲੈਂਸਾਂ ਅਤੇ ਦਵਾਈਆਂ ਦੇਣ ਲਈ ਲਗਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ 163 ਵਿਅਕਤੀਆਂ ਨੂੰ ਖੱਤਰੀਵਾਲਾ ਪਿੰਡ, ਬੁਢਲਾਡਾ ਵਿਖੇ ਰਿਲੀਫ ਸੈਂਟਰ ਵਿਚ ਰੱਖਿਆ ਹੋਇਆ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰਾ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ 1000 ਰਾਸ਼ਨ ਕਿੱਟਾਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਗਈਆਂ ਅਤੇ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੇ ਗਿਣਤੀ ਜ਼ਿਆਦਾ ਹੋਣ ਦੇ ਮੱਦੇਨਜ਼ਰ ਆਰਜ਼ੀ ਰਾਹਤ ਕੈਂਪ ਦਾ ਪ੍ਰਬੰਧ ਪਿੰਡ ਦੀ ਧਰਮਸ਼ਾਲਾ ਵਿੱਚ ਕੀਤਾ ਗਿਆ ਹੈ। ਸਿਹਤ ਵਿਭਾਗ ਵਲੋਂ 6 ਰੈਪਿਡ ਰਿਸਪਾਂਸ ਟੀਮਾਂ (2 ਟੀਮਾਂ ਬਰਨਾਲਾ, ਤਪਾ, ਧਨੌਲਾ, ਮਹਿਲਾ ਕਲਾਂ, ਭਦੌੜ ਅਤੇ 2 ਮੋਬਾਈਲ ਟੀਮਾਂ ਬਰਨਾਲਾ ਅਤੇ ਧਨੌਲਾ ਸਿਹਤ ਸੇਵਾਵਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਕਪੂਰਥਲਾ ਵਿਖੇ 240 ਪਰਿਵਾਰਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਰਾਸ਼ਨ ਦੀਆਂ 1250 ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਪਸ਼ੂਆਂ ਲਈ 600 ਕੁਇੰਟਲ ਸਾਈਲੇਜ, 300 ਕੁਇੰਟਲ ਫੀਡ ਆਦਿ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਲੇ ਵਿੱਚ ਚਲਾਏ ਜਾ ਰਹੇ ਰਾਹਤ ਕੈਂਪ 4 ਕੈਂਪ ਚਲਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ 8 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ 1379 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਹੈ ਜਦਕਿ 4 ਐਂਬੂਲੈਂਸਾਂ ਐਂਮਰਜੈਂਸੀ ਹਲਾਤਾ ਲਈ ਤਾਇਨਾਤ ਕੀਤੀਆਂ ਗਈਆਂ ਹਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD