Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aman Arora, KAP Sinha, Chief Secretary, Chief Secretary of Punjab, Anurag Verma

Web Admin

Web Admin

5 Dariya News

ਚੰਡੀਗੜ੍ਹ , 29 Aug 2025

Last updated on: Aug 30, 2025, 13:52 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ। ਅੱਜ ਇੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। 

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਹਤ ਕਾਰਜਾਂ ਵਿੱਚ ਵਿਆਪਕ ਪੱਧਰ ’ਤੇ ਤੇਜ਼ੀ ਲਿਆਉਣ ਦਾ ਇਕ ਨੁਕਾਤੀ ਉਦੇਸ਼ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਦਾ ਹੋਣਾ ਚਾਹੀਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਜਾਣ ਨਾਲ ਸੂਬੇ ਵਿੱਚ ਸਥਿਤੀ ਗੰਭੀਰ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤਰੀਕ ਤੱਕ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ ਹੈ ਅਤੇ ਹੁਣ ਤੱਕ ਇਸ ਦਰਿਆ ਵਿੱਚ ਸਭ ਤੋਂ ਵੱਧ ਪਾਣੀ ਆਇਆ ਹੈ ਅਤੇ ਇੱਥੋਂ ਤੱਕ ਕਿ ਜਦੋਂ ਸੂਬੇ ਵਿੱਚ ਸਾਲ 1988 ਵਿੱਚ ਸਭ ਤੋਂ ਭਿਆਨਕ ਹੜ੍ਹ ਆਏ ਸਨ, ਉਸ ਵੇਲੇ ਵੀ ਇਸ ਦਰਿਆ ਵਿੱਚ 11.20 ਲੱਖ ਕਿਊਸਿਕ ਪਾਣੀ ਆਇਆ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਤੋਂ ਵੱਧ ਤੋਂ ਵੱਧ ਪਾਣੀ ਲੈਣ ਲਈ ਹਰਿਆਣਾ ਅਤੇ ਰਾਜਸਥਾਨ ਨੂੰ ਪਹਿਲਾਂ ਹੀ ਲਿਖ ਕੇ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਭਾਰਤੀ ਫੌਜ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ ਅਤੇ ਸੂਬੇ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਵਰਤੋਂ ਕਰਕੇ ਪ੍ਰਸ਼ਾਸਨ ਵੱਲੋਂ ਫੌਜ ਨਾਲ ਮਿਲ ਕੇ ਰਾਹਤ ਕਾਰਜ ਚਲਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀਆਂ 17 ਟੀਮਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪੀੜਤ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਤਿਆਰ ਰਹਿਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿੱਚ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਟੈਂਕਰਾਂ ਨੂੰ ਉਦੋਂ ਤੱਕ ਸੇਵਾ ਲਈ ਲਾਇਆ ਜਾਵੇ, ਜਦੋਂ ਤੱਕ ਜਲ ਸਪਲਾਈ ਸਕੀਮਾਂ ਰਾਹੀਂ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਵਾਟਰ ਟੈਸਟਿੰਗ ਟੀਮਾਂ ਨੂੰ ਕਿਸੇ ਵੀ ਮਹਾਂਮਾਰੀ ਦੇ ਫੈਲਾਅ ਤੋਂ ਬਚਣ ਲਈ ਸਾਰੇ ਪਿੰਡਾਂ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਨਾਲ-ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਦੁੱਧ ਪਾਊਡਰ ਮੁਹੱਈਆ ਕਰਵਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠਲੇ ਪਿੰਡਾ ‘ਚੋਂ ਪਾਣੀ ਕੱਢਣ ਲਈ ਪੰਪਿੰਗ ਕਾਰਜ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਹੇ ਹਨ। 

ਉਨ੍ਹਾਂ ਨੇ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਲਾਂ, ਸੜਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਸਰਵੇਖਣ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਅਤੇ ਮੈਡੀਕਲ ਕੈਂਪਾਂ ਰਾਹੀਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਦਰਾਂ 'ਤੇ ਜਾ ਕੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਤਾਇਨਾਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਡੇਂਗੂ ਦੇ ਲਾਰਵੇ ਦਾ ਪਤਾ ਲਾਉਣ ਲਈ ਸਮਰਪਿਤ ਐਂਟੀ ਲਾਰਵਾ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਮਾਂ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਲੇਰੀਆ, ਡੇਂਗੂ, ਦਸਤ, ਟਾਈਫਾਈਡ ਅਤੇ ਚਮੜੀ ਦੀਆਂ ਸਮੱਸਿਆਵਾਂ ਵਰਗੀਆਂ ਬਿਮਾਰੀਆਂ ਨੂੰ ਰੋਕਣ ਦੇ ਉਪਾਵਾਂ ਬਾਰੇ ਜਾਗਰੂਕ ਕਰਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਮੁਕਾਬਲੇ ਲਈ ਸਮੂਹਿਕ ਯਤਨ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਤੇ ਟੀਕਾਕਰਨ, ਜਾਨਵਰਾਂ ਦੇ ਕੀੜੇ ਮਾਰਨ ਅਤੇ ਫੀਡ/ਚਾਰੇ ਦੀ ਵਿਵਸਥਾ ਲਈ ਵੱਡੀ ਗਿਣਤੀ ਵਿੱਚ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਆਪਕ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਦੇ ਨਾਲ-ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਸੈਨੇਟਰੀ ਤੇ ਮਨਰੇਗਾ ਵਰਕਰਾਂ ਨੂੰ ਪਿੰਡਾਂ ਦੀ ਸਫ਼ਾਈ ਦਾ ਕੰਮ ਸੌਂਪਿਆ ਜਾਵੇ। 

ਇਸ ਦੇ ਨਾਲ ਹੀ ਉਨ੍ਹਾਂ ਨੇ ਨਾਲੇ/ਨਾਲੀਆਂ ਵਿੱਚ ਬਲੀਚਿੰਗ ਪਾਊਡਰ ਦਾ ਛਿੜਕਾਅ ਕਰਨ ਲਈ ਵੀ ਕਿਹਾ ਤਾਂ ਜੋ ਬਦਬੂ ਨੂੰ ਰੋਕਣ ਦੇ ਨਾਲ-ਨਾਲ ਇਸ ਤੋਂ  ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora , KAP Sinha , Chief Secretary , Chief Secretary of Punjab , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD