Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ

ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਕੀਤੀਆਂ ਵੱਡਮੁੱਲੀਆਂ ਗੱਲਾਂ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala, Gurpreet Ghuggi

Web Admin

Web Admin

5 Dariya News

ਪਟਿਆਲਾ , 29 Aug 2025

Last updated on: Aug 30, 2025, 17:01 IST

ਭਾਸ਼ਾ ਵਿਭਾਗ ਪੰਜਾਬ ਦੇ ਮਹੀਨਾਵਾਰ ਸਮਾਗਮ ‘ਪੁਸਤਕ ਬੈਠਕ’’ਚ ਅੱਜ ਫਿਲਮ ਜਗਤ ਦੀ ਹਰਮਨ-ਪਿਆਰੀ ਸ਼ਖ਼ਸੀਅਤ ਗੁਰਪ੍ਰੀਤ ਘੁੱਗੀ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਕਿਤਾਬਾਂ ਨਾਲ ਰਿਸ਼ਤੇ ਬਾਰੇ ਵੱਡਮੁੱਲੀਆਂ ਗੱਲਾਂ ਕੀਤੀਆਂ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀਆਂ ਅਗਵਾਈ ’ਚ ਹਰ ਮਹੀਨੇ ਹੋਣ ਵਾਲੇ ਇਸ ਸਮਾਗਮ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੜ੍ਹੀਆਂ ਪੁਸਤਕਾਂ ਬਾਰੇ ਹੋਣ ਵਾਲੀ ਚਰਚਾ ਦੌਰਾਨ ਅੱਜ ਗੁਰਪ੍ਰੀਤ ਸਿੰਘ ਘੁੱਗੀ ਨੇ ਪੁਸਤਕ ਸੱਭਿਆਚਾਰ ਨਾਲ ਜੁੜਨ ਬਾਰੇ ਤਜਰਬੇ ਸਾਂਝੇ ਕੀਤੇ।

ਇਸ ਮੌਕੇ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਤਾਬਾਂ ਨਾਲ ਜੋੜਨ ਦੇ ਸਫ਼ਲ ਤਜਰਬੇ ਲਈ ਗੁਰਪ੍ਰੀਤ ਘੁੱਗੀ ਵੱਲੋਂ ਪੁਸਤਕ ਬੈਠਕ ’ਚ ਸ਼ਾਮਲ ਹੋਣਾ ਉਨ੍ਹਾਂ ਨੂੰ ਸ਼ਾਬਾਸ਼ ਦੇਣ ਵਾਂਗ ਹੈ। ਉਨ੍ਹਾਂ ਦੱਸਿਆ ਕਿ ਘੁੱਗੀ ਉਨ੍ਹਾਂ ਸ਼ਖ਼ਸੀਅਤਾਂ ’ਚ ਸ਼ਾਮਲ ਹੈ ਜੋ ਬਚਪਨ ਤੋਂ ਲੈ ਕੇ ਨਿਰੰਤਰ ਕਿਤਾਬਾਂ ਪੜ੍ਹ ਰਹੀਆਂ ਹਨ। 

ਜਿਸ ਸਦਕਾ ਉਨ੍ਹਾਂ ਦੀ ਅਦਾਕਾਰੀ, ਉਚਾਰਨ ਤੇ ਸ਼ਬਦਾਵਲੀ ਬਹੁਤ ਮਿਆਰੀ ਤੇ ਵਿਸ਼ਾਲ ਹੈ। ਇਸ ਮੌਕੇ ਗੁਰਪ੍ਰੀਤ ਘੁੱਗੀ ਨੇ ਪਾਠਕਾਂ ਨਾਲ ਸੰਵਾਦ ਰਚਾਉਂਦਿਆਂ ਦੱਸਿਆ ਕਿ ਉਸ ਨੇ ਬਹੁਤ ਛੋਟੀ ਉਮਰ ’ਚ ‘ਵਿੱਦਿਆ ਵਿਚਾਰੀ ਪਰਉਪਕਾਰੀ’ਦੇ ਅਰਥ ਪੱਲੇ ਬੰਨ੍ਹ ਲਏ ਸਨ ਅਤੇ ਘਰ ’ਚ ਗੁਰਬਤ ਹੋਣ ਦੇ ਬਾਵਜੂਦ ਵੀ ਉਸ ਨੇ ਆਪਣੇ ਵੱਡੇ ਭਰਾ ਦੀ ਪ੍ਰੇਰਨਾ ਨਾਲ ਬਚਪਨ ਤੋਂ ਹੀ ਪੁਸਤਕਾਂ ਨਾਲ ਸਾਂਝ ਪਾ ਲਈ। 

ਜਿਸ ਦਾ ਸਿੱਟਾ ਇਹ ਨਿੱਕਲਿਆ ਕਿ ਗਿਆਨ ਤੋਂ ਤਾਕਤਵਰ ਕੋਈ ਸ਼ੈਅ ਨਹੀਂ ਅਤੇ ਇਹ ਤੁਹਾਨੂੰ ਹਮੇਸ਼ਾ ਫਲ਼ ਦਿੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬ ਰਚਨਾ ਸਦਕਾ ਬਣਦੀ ਹੈ ਤੇ ਰਚਨਾ ਤੋਂ ਹੀ ਰਸਨਾ ਬਣਦੀ ਹੈ। ਸ. ਘੁੱਗੀ ਨੇ ਕਿਹਾ ਕਿ ਕਿਤਾਬਾਂ ਸਾਨੂੰ ਭਵਿੱਖ ਨਾਲ ਜੋੜਨ ਤੋਂ ਪਹਿਲਾ ਆਪਣੇ ਮਾਣਮੱਤੇ ਤੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਵੀ ਜੋੜਦੀਆਂ ਹਨ ਜੋ ਸਾਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬੱਚਿਆਂ ਲਈ ਜ਼ਮੀਨਾਂ-ਜਾਇਦਾਦਾਂ ਜੋੜਦੇ ਹਾਂ ਪਰ ਉਨ੍ਹਾਂ ਤੋਂ ਵੀ ਵੱਡੀ ਇੱਕ ਦੌਲਤ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣਾ ਹੈ, ਜੋ ਸਿਰਫ਼ ਪੁਸਤਕਾਂ ਨਾਲ ਜੋੜਕੇ ਹੀ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਹ ਇੱਕ ਕਿਤਾਬ ਪੜ੍ਹਕੇ ਹੀ ਅਦਾਕਾਰੀ ਦੇ ਰਾਹ ਪਿਆ ਸੀ, ਸਕੂਲੀ ਜੀਵਨ ਦੌਰਾਨ ਉਸ ਨੇ ਆਪਣੇ ਭਰਾ ਦੀ ਕਿਤਾਬ ’ਚੋਂ ਇਕਾਂਗੀ ਪੜ੍ਹੀ ਤੇ ਸਕੂਲ ਅਧਿਆਪਕਾਂ ਦੀ ਹੱਲਾਸ਼ੇਰੀ ਨਾਲ ਖੁਦ ਹੀ ਸਾਥੀਆਂ ਨਾਲ ਮਿਲਕੇ ਪੇਸ਼ਕਾਰੀ ਕੀਤੀ। 

ਇਸ ਪਲੇਠੀ ਪੇਸ਼ਕਾਰੀ ਨੇ ਉਸ ਵਿੱਚ ਸਵੈਵਿਸ਼ਵਾਸ ਭਰਿਆ ਤੇ ਬਾਕੀ ਕੰਮ ਉਸ ਨੇ ਆਪਣੀ ਲਗਨ ਤੇ ਮਿਹਤਨ ਨਾਲ ਕੀਤਾ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਚਾਰ ਚਰਚਾ ’ਚ ਡਾ. ਮਨਜਿੰਦਰ ਸਿੰਘ ਖੋਜ ਅਫ਼ਸਰ, ਕਿਰਨਜੀਤ ਕੌਰ, ਅੰਕੁਸ਼ ਕੁਮਾਰ, ਗੁਰਮੇਲ ਸਿੰਘ, ਬਲਵੀਰ ਕੌਰ ਤੇ ਵਿਕਾਸ ਕੁਮਾਰ ਨੇ ਹਿੱਸਾ ਲਿਆ। 

ਵਿਭਾਗ ਵੱਲੋਂ ਗੁਰਪ੍ਰੀਤ ਘੁੱਗੀ ਨੂੰ ਸ਼ਾਲ ਤੇ ਪੁਸਤਕਾਂ ਦੇ ਸੈੱਟ ਨਾਲ ਸਤਿਕਾਰ ਦਿੱਤਾ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਗੁਰਪ੍ਰੀਤ ਘੁੱਗੀ ਨੇ ਵਿਭਾਗ ਦੀ ਲਾਇਬਰੇਰੀ ਤੇ ਕੰਪਿਊਟਰ ਵਿੰਗ ’ਚ ਵੀ ਫੇਰੀ ਪਾਈ ਅਤੇ ਚੱਲ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। 

ਇਸ ਮੌਕੇ ਵਿਭਾਗ ਦੀ ਵਧੀਕ ਨਿਰਦੇਸ਼ਕਾ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਆਲੋਕ ਚਾਵਲਾ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala , Gurpreet Ghuggi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD