Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਜੀਤ ਸਿੰਘ ਬੇਦੀ ਨੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ

ਮੋਹਾਲੀ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਥਿਤੀ ਗਰਾਊਂਡ ਪੱਧਰ ਦੇ ਹਾਲਾਤ ਅਤੇ ਸਥਾਨਕ ਮੁੱਦਿਆਂ ਬਾਰੇ ਦੱਸਿਆ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress, Bhupesh Baghel

Web Admin

Web Admin

5 Dariya News

ਮੋਹਾਲੀ , 29 Aug 2025

Last updated on: Aug 30, 2025, 17:12 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਖ਼ਾਸ ਮੁਲਾਕਾਤ ਕੀਤੀ ਅਤੇ ਪਾਰਟੀ ਵੱਲੋਂ ਉਹਨਾਂ ਨੂੰ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਲਈ ਉਹਨਾਂ ਦਾ ਧੰਨਵਾਦ ਕੀਤਾ ਇਸ ਦੌਰਾਨ ਦੋਵੇਂ ਆਗੂਆਂ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨਾਤਮਕ ਢਾਂਚੇ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਯਤਨਾਂ ’ਤੇ ਵਿਚਾਰ-ਵਟਾਂਦਰਾ ਹੋਇਆ।

ਕੁਲਜੀਤ ਸਿੰਘ ਬੇਦੀ ਨੇ ਭੁਪੇਸ਼ ਬਘੇਲ ਨੂੰ ਖ਼ਾਸ ਤੌਰ ’ਤੇ ਮੋਹਾਲੀ ਵਿਧਾਨ ਸਭਾ ਹਲਕੇ ਦੀ ਮੌਜੂਦਾ ਸਥਿਤੀ, ਗਰਾਊਂਡ ਪੱਧਰ ਦੇ ਵਰਕਰਾਂ ਦੀਆਂ ਹਾਲਤਾਂ ਅਤੇ ਸਥਾਨਕ ਮੁੱਦਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੇਦੀ ਨੇ ਦੱਸਿਆ ਕਿ ਮੋਹਾਲੀ ਦੇ ਵਰਕਰ ਪਾਰਟੀ ਦੇ ਪੱਕੇ ਸਿਪਾਹੀ ਹਨ ਜਿਹੜੇ ਹਰ ਹਾਲਾਤ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। 

ਉਨ੍ਹਾਂ ਨੇ ਭੁਪੇਸ਼ ਬਘੇਲ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਕਾਂਗਰਸ ਦੀ ਸੰਗਠਨ ਸਿਰਜਣਾ ਅਤੇ ਕੋਆਰਡੀਨੇਸ਼ਨ ਵਿੱਚ ਖ਼ਾਸ ਭੂਮਿਕਾ ਨਿਭਾਈ ਹੈ। ਮੁਲਾਕਾਤ ਦੌਰਾਨ ਭੁਪੇਸ਼ ਬਘੇਲ ਨੇ ਸਮੁੱਚੇ ਪੰਜਾਬ ਦੇ ਕਾਂਗਰਸ ਦੇ ਸਿਪਾਹੀਆਂ ਨੂੰ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦ੍ਰਿੜਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। 

ਉਨ੍ਹਾਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਦਾ ਆਦਰ ਕਰਦੀ ਹੈ ਅਤੇ ਆਉਣ ਵਾਲਾ ਸਮਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਹੋਵੇਗਾ। ਉਨ੍ਹਾਂ ਨੇ ਹਰੇਕ ਪੱਧਰ ’ਤੇ ਵਰਕਰਾਂ ਨੂੰ ਜੋੜਨ ਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਡਿਪਟੀ ਮੇਅਰ ਬੇਦੀ ਨੇ ਭੁਪੇਸ਼ ਬਘੇਲ ਨੂੰ ਯਕੀਨ ਦਿਵਾਇਆ ਕਿ ਜਿਹੜਾ ਭਰੋਸਾ ਪਾਰਟੀ ਨੇ ਉਨ੍ਹਾਂ ਉੱਤੇ ਕੀਤਾ ਹੈ, ਉਸ ਭਰੋਸੇ ’ਤੇ ਖਰਾ ਉਤਰਣ ਲਈ ਉਹ ਭਵਿੱਖ ਵਿੱਚ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਘਰ-ਘਰ ਪਹੁੰਚਾਉਣ ਲਈ ਉਹ ਹਰ ਉਪਰਾਲਾ ਕਰਨਗੇ। ਬੇਦੀ ਨੇ ਕਿਹਾ ਕਿ ਚਾਹੇ ਲੋਕਤੰਤਰ ਦੀ ਰੱਖਿਆ ਦਾ ਮਸਲਾ ਹੋਵੇ, ਚਾਹੇ ਵੋਟ ਚੋਰੀ ਵਰਗੇ ਮਾਮਲੇ ਹੋਣ ਜਾਂ ਰਾਹੁਲ ਗਾਂਧੀ ਵੱਲੋਂ ਦੇਸ਼ ਦੇ ਹਿੱਤਾਂ ਲਈ ਚੁੱਕੇ ਹੋਰ ਮੁੱਦੇ, ਉਹਨਾਂ ਨੂੰ ਘਰ ਘਰ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਹ ਬਿਲਕੁਲ ਨਿਸ਼ਠਾ ਨਾਲ ਪਾਰਟੀ ਦੇ ਸਿਧਾਂਤਾਂ ’ਤੇ ਕੰਮ ਕਰਨਗੇ।

ਅੰਤ ਵਿੱਚ, ਕੁਲਜੀਤ ਸਿੰਘ ਬੇਦੀ ਨੇ ਭੁਪੇਸ਼ ਬਘੇਲ ਦਾ ਦੁਬਾਰਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਦੀ ਦ੍ਰਿੜਤਾ ਨਾਲ ਕੰਮ ਕਰਨ ਸੋਚ ਨਾਲ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਏਗੀ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਭਰੋਸੇ ’ਤੇ ਖਰੀ ਉਤਰੇਗੀ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress , Bhupesh Baghel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD