Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਗੁਰਦਾਸਪੁਰ ਜ਼ਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਨਿੱਘਾ ਸਵਾਗਤ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Dalwinderjit Singh, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 29 Aug 2025

Last updated on: Aug 30, 2025, 17:16 IST

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ  ਗੁਰਦਾਸਪੁਰ ਦਲਵਿੰਦਰਜੀਤ ਸਿੰਘ ਅਤੇ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਬਟਾਲਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸ੍ਰੀਮਤੀ ਜਸਵੰਤ ਕੋਰ ਐਸ.ਪੀ   ਤਹਿਸੀਲਦਾਰ ਨਿਤਿਨ ਸਹੋਤਾ,ਬੀ.ਡੀ.ਪੀ.ਓ ਬਲਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ ਅਤੇ ਗੁਰਤਿੰਦਰਪਾਲ ਸਿੰਘ ਮਾਂਟੂ ਮੌਜੂਦ ਸਨ।ਇਸ ਮੌਕੇ  ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ ਤੇ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Dalwinderjit Singh , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD