Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ

ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਹੱਈਆ ਕਰਵਾ ਰਹੀ ਹੈ ਹਰ ਸੰਭਵ ਮਦਦ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Aug 2025

Last updated on: Aug 30, 2025, 17:58 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ।

ਹਲਕਾ ਵਿਧਾਇਕ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਰਹੀਆਂ ਹਨ।

ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਇਲਾਕਾ ਨਿਵਾਸੀਆਂ, ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਆਫ਼ਤ ਦੀ ਇਸ ਘੜੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਕਿਉਂਕਿ ਇਨ੍ਹਾਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਡਾ ਸਾਰਿਆਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।

ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਗਿੱਲ, ਖੁਸ਼ਬੀਰ ਸਿੰਘ ਯੂਥ ਆਗੂ, ਜਸਵੰਤ ਸਿੰਘ ਸੰਧੂ ਸੰਗਠਨ ਪ੍ਰਧਾਨ, ਵਰਿੰਦਰ ਢੌਸੀਵਾਲ ਜ਼ਿਲ੍ਹਾ ਈਵੈਂਟ ਇੰਚਾਰਜ, ਕਾਲਾ ਐਮ.ਸੀ. ਤੋਂ ਇਲਾਵਾ ਪਾਰਟੀ ਵਰਕਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD