Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਰੇਂਦਰ ਮੋਦੀ ਨੇ ਜਾਪਾਨ ਦੇ ਪ੍ਰੇਫੈਕਚਰਜ਼ ਦੇ ਗਵਰਨਰਾਂ ਦੇ ਨਾਲ ਗੱਲਬਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi

Web Admin

Web Admin

5 Dariya News

ਟੋਕੀਓ , 30 Aug 2025

Last updated on: Aug 30, 2025, 18:14 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਾਪਾਨ ਦੇ ਵਿਭਿੰਨ ਪ੍ਰੇਫੈਕਚਰਜ਼ ਦੇ ਗਵਰਨਰਾਂ ਨਾਲ ਮੁਲਾਕਾਤ ਕੀਤੀ। ਇਸ ਗੱਲਬਾਤ ਵਿੱਚ 16 ਗਵਰਨਰਾਂ ਨੇ ਹਿੱਸਾ ਲਿਆ। ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ-ਜਾਪਾਨ ਦੇ ਸਮਕਾਲੀ ਸਬੰਧ, ਦੋਹਾਂ ਦੇਸ਼ਾਂ ਦਰਮਿਆਨ ਸਦੀਆਂ ਪੁਰਾਣੇ ਸੱਭਿਅਤਾਗਤ ਸਬੰਧਾਂ ਤੋਂ ਸ਼ਕਤੀ ਪ੍ਰਾਪਤ ਕਰਦੇ ਹੋਏ, ਨਿਰੰਤਰ ਫਲ-ਫੁੱਲ ਰਹੇ ਹਨ। 

ਵਿਭਿੰਨ ਖੇਤਰਾਂ ਵਿੱਚ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਦੀ ਗਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਟੋਕੀਓ ਅਤੇ ਦਿੱਲੀ ਤੱਕ ਸੀਮਿਤ ਸਬੰਧਾਂ ਨੂੰ ਅੱਗੇ ਵਧ ਕੇ ਸਟੇਟ-ਪ੍ਰੇਫੈਕਚਰਜ਼ ਸਬੰਧਾਂ ਨੂੰ ਨਵੇਂ ਸਿਰ੍ਹੇ ਤੋਂ ਉਤਸ਼ਾਹਿਤ ਕੀਤਾ ਜਾਵੇ।

ਇਸ ਸੰਦਰਭ ਵਿੱਚ, ਉਨ੍ਹਾਂ ਨੇ 15ਵੇਂ ਸਲਾਨਾ ਸਮਿਟ ਵਿੱਚ ਸ਼ੁਰੂ ਕੀਤੀ ਗਈ ਸਟੇਟ-ਪ੍ਰੇਫੈਕਚਰਜ਼ ਸਾਂਝੇਦਾਰੀ ਨਾਲ ਜੁੜੀ ਪਹਿਲ ਨੂੰ ਉਜਾਗਰ ਕੀਤਾ, ਜਿਸ ਨਾਲ ਦੋਹਾਂ ਦੇਸ਼ਾਂ ਦਰਮਿਆਨ ਵਪਾਰ, ਟੈਕਨੋਲੋਜੀ, ਟੂਰਿਜ਼ਮ, ਕੌਸ਼ਲ, ਸੁਰੱਖਿਆ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੁਲਾਰਾ ਮਿਲੇਗਾ। 

ਉਨ੍ਹਾਂ ਨੇ ਗਵਰਨਰਾਂ ਅਤੇ ਭਾਰਤੀ ਰਾਜ ਸਰਕਾਰਾਂ ਨੂੰ ਇਸ ਨਵੀਂ ਪਹਿਲ ਦਾ ਲਾਭ ਉਠਾਉਣ ਅਤੇ ਮੈਨੂਫੈਕਚਰਿੰਗ, ਟੈਕਨੋਲੋਜੀ, ਇਨੋਵੇਸ਼ਨ, ਗਤੀਸ਼ੀਲਤਾ, ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ, ਸਟਾਰਟਅੱਪਸ ਅਤੇ ਐੱਸਐੱਮਈ ਦੇ ਖੇਤਰ ਵਿੱਚ ਸਾਂਝੇਦਾਰੀ ਕਾਇਮ ਕਰਨ ਦੀ ਤਾਕੀਦ ਕੀਤੀ।

ਜਾਪਾਨ ਦੇ ਹਰ ਪ੍ਰੇਫੈਕਚਰਜ ਦੀਆਂ ਆਪਣੀਆਂ ਵਿਸ਼ੇਸ਼ ਆਰਥਿਕ ਅਤੇ ਤਕਨੀਕੀ ਸ਼ਕਤੀਆਂ ਅਤੇ ਇਸੇ ਪ੍ਰਕਾਰ ਭਾਰਤੀ ਰਾਜਾਂ ਦੀਆਂ ਵੀ ਵਿਭਿੰਨ ਸਮਰੱਥਾਵਾਂ ਨੂੰ ਦੇਖਦੇ ਹੋਏ, ਪ੍ਰਧਾਨ ਮੰਤਰੀ ਨੇ ਗਵਰਨਰਾਂ ਨੂੰ ਭਾਰਤ ਦੀ ਵਿਕਾਸ ਗਾਥਾ ਵਿੱਚ ਭਾਗੀਦਾਰ ਬਣਨ ਲਈ ਸੱਦਾ ਦਿੱਤਾ। 

ਉਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਦੇਸ਼ਾਂ ਦੁਆਰਾ ਕੀਤੀਆਂ ਗਈਆਂ ਨੌਜਵਾਨਾਂ ਅਤੇ ਕੌਸ਼ਲ ਦੇ ਅਦਾਨ-ਪ੍ਰਦਾਨ ਨਾਲ ਜੁੜੀਆਂ ਪ੍ਰਤੀਬੱਧਤਾਵਾਂ ਵਿੱਚ ਯੋਗਦਾਨ ਦੇਣ ਅਤੇ ਜਾਪਾਨੀ ਟੈਕਨੋਲੋਜੀ ਨੂੰ ਭਾਰਤੀ ਪ੍ਰਤਿਭਾ ਦੇ ਨਾਲ ਸਰਵੋਤਮ ਤੌਰ ‘ਤੇ ਜੋੜਨ ਦੀ ਤਾਕੀਦ  ਕੀਤੀ। ਗਵਰਨਰਾਂ ਨੇ ਕਿਹਾ ਕਿ ਭਾਰਤ-ਜਾਪਾਨ ਵਪਾਰ, ਵਿਦਿਅਕ, ਸੱਭਿਆਚਾਰਕ ਅਤੇ ਲੋਕਾਂ ਦਰਮਿਆਨ ਸਬੰਧਾਂ ਨੂੰ ਮਹੱਤਵਾਕਾਂਖਾ ਦੇ ਅਗਲੇ ਪੱਧਰ ਤੱਕ ਲੈ ਜਾਣ ਲਈ ਉਪ-ਰਾਸ਼ਟਰੀ ਸਹਿਯੋਗ ਮਹੱਤਵਪੂਰਨ ਹੈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD