Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਪਤਾ ਦੀ ਘੜੀ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ - ਅਮਨ ਅਰੋੜਾ

ਕਿਹਾ! ਹਰਿਆਣਾ ਸਰਕਾਰ ਵੱਲੋਂ ਪਾਣੀ ਵਿੱਚ ਕਟੌਤੀ ਕਰਨ ਦੀ ਗੱਲ ਨਾਲ ਭਾਜਪਾ ਅਤੇ ਕੇਂਦਰ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋਇਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ , 30 Aug 2025

Last updated on: Aug 30, 2025, 18:19 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਅੱਜ ਜਦੋਂ ਪੰਜਾਬ ਬਿਪਤਾ ਦੀ ਘੜੀ ਵਿੱਚੋਂ ਲੰਘ ਰਿਹਾ ਹੈ ਤਾਂ ਉਹਨਾਂ ਦੀ ਚੁੱਪ ਹੈਰਾਨ ਕਰਨ ਵਾਲੀ ਹੈ। ਅਜਿਹੇ ਮੌਕੇ ਕੇਂਦਰ ਨੂੰ ਤੁਰੰਤ ਪੈਕੇਜ ਜਾਰੀ ਕਰਨ ਲਈ ਦਬਾਅ ਪਾਉਣ ਦੀ ਬਿਜਾਏ ਭਾਜਪਾ ਆਗੂਆਂ ਵੱਲੋਂ ਸਿਰਫ਼ ਸੂਬਾ ਸਰਕਾਰ ਦੀਆਂ ਕਮੀਆਂ ਲੱਭਣ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਅੱਜ ਸਥਾਨਕ ਅਨਾਜ ਮੰਡੀ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪਾਣੀ ਦੇ ਕੋਟੇ ਵਿੱਚ ਕਟੌਤੀ ਕਰਨ ਬਾਰੇ ਕਹਿਣ ਨਾਲ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਪੰਜਾਬ ਦੇ ਭਾਜਪਾ ਆਗੂਆਂ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। 

ਉਹਨਾਂ ਕਿਹਾ ਕਿ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਤਾਂ ਬਿਲਕੁਲ ਹੀ ਹੈਰਾਨੀ ਪੈਦਾ ਕਰਦੀ ਹੈ। ਉਹਨਾਂ ਕਿਹਾ ਕਿ ਜਦੋਂ ਪੰਜਾਬ ਨੂੰ ਆਪਣੀਆਂ ਫ਼ਸਲਾਂ ਲਈ ਪਾਣੀ ਚਾਹੀਦਾ ਹੁੰਦਾ ਹੈ ਤਾਂ ਉਸ ਵੇਲੇ ਹਰਿਆਣਾ ਵਾਧੂ ਪਾਣੀ ਮੰਗਦਾ ਹੈ ਪਰ ਅੱਜ ਅਸੀਂ ਹਰਿਆਣਾ ਨੂੰ ਕਹਿ ਰਹੇ ਹਾਂ ਕਿ ਉਹ ਵਾਧੂ ਪਾਣੀ ਲੈ ਲਵੇ ਤਾਂ ਜੋ ਸੂਬੇ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ ਤਾਂ ਹਰਿਆਣਾ ਸਰਕਾਰ ਨੇ ਕਹਿ ਦਿੱਤਾ ਕਿ ਉਹਨਾਂ ਨੂੰ ਹੁਣ ਪਾਣੀ ਦੀ ਲੋੜ ਨਹੀਂ ਹੈ। 

ਉਲਟਾ ਨਿਰਧਾਰਤ ਕੋਟੇ ਵਿੱਚੋਂ ਵੀ ਕਟੌਤੀ ਕਰਨ ਬਾਰੇ ਕਿਹਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕਿੱਥੋਂ ਦਾ ਇਨਸਾਫ ਹੈ ਕਿ ਜਦੋਂ ਪਾਣੀ ਦੀ ਮਾਰ ਪੈਣੀ ਹੈ ਤਾਂ ਪੰਜਾਬ ਇਕੱਲਾ ਬਰਦਾਸ਼ਤ ਕਰੇ ਪਰ ਹੁਣ ਵਾਧੂ ਪਾਣੀ ਨੂੰ ਸੰਭਾਲਣ ਵੇਲੇ ਹਰਿਆਣਾ ਸਰਕਾਰ ਪੱਲਾ ਝਾੜ ਗਈ ਹੈ। ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਮਹਿਜ਼ 6800 ਰੁਪਏ ਪ੍ਰਤੀ ਏਕੜ ਦੇਣ ਦੀ ਬਿਜਾਏ ਮੁਆਵਜ਼ਾ ਰਾਸ਼ੀ ਨੂੰ ਵਧਾਇਆ ਜਾਵੇ। 

ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਪੰਜਾਬ ਦਾ ਲੱਖਾਂ ਏਕੜ ਫ਼ਸਲੀ ਨੁਕਸਾਨ ਹੋਇਆ ਹੈ। ਇਸ ਲਈ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਹਾਇਤਾ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਕੁਦਰਤ ਦੀ ਵੱਡੀ ਮਾਰ ਪਈ ਹੈ।ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਕਾਰਨ ਪੰਜਾਬ ਦੇ 7-8 ਜ਼ਿਲ੍ਹੇ ਬਹੁਤ ਪ੍ਰਭਾਵਿਤ ਹੋਏ ਹਨ। 

ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਮੰਤਰੀ, ਸਾਰੇ ਵਿਧਾਇਕ ਅਤੇ ਪ੍ਰਸ਼ਾਸ਼ਨ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਲੋਕਾਂ ਦੇ ਜਾਨ ਮਾਲ ਅਤੇ ਆਰਥਿਕ ਵਸੀਲਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਪਰ ਸਾਡਾ ਸਾਰਿਆਂ ਦਾ ਨੈਤਿਕ ਤੌਰ ਉੱਤੇ ਫਰਜ਼ ਬਣਦਾ ਹੈ ਕਿ ਆਪਾਂ ਸਾਰੇ ਰਲ਼ ਮਿਲ ਕੇ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਈਏ।

ਉਹਨਾਂ ਕਿਹਾ ਕਿ ਅੱਜ ਹਲਕਾ ਸੁਨਾਮ ਵੱਲੋਂ ਸਮੂਹ ਧਿਰਾਂ ਦੇ ਸਹਿਯੋਗ ਨਾਲ ਹੜ੍ਹ ਤੋਂ ਜ਼ਿਆਦਾ ਪ੍ਰਭਾਵਿਤ ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਫਾਜ਼ਿਲਕਾ, ਭੋਆ ਅਤੇ ਪੱਟੀ ਲਈ 11 ਟਰੱਕ ਭੇਜੇ ਗਏ ਹਨ, ਜਿਸ ਵਿੱਚ ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਭੇਜਿਆ ਗਿਆ ਹੈ। ਉਹਨਾਂ ਇਸ ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ, ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ, ਆੜਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਜਨ ਹੋਡਲਾ, ਸੈਲਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਸੰਜੀਵ ਪੋਨੀ, ਸ਼ੈਲਰ ਐਸੋਸੀਏਸ਼ਨ ਦੇਹਾਤੀ ਦੇ ਸੰਦੀਪ ਝੂਜਾ, ਭੱਠਾ ਐਸੋਸੀਏਸ਼ਨ ਪ੍ਰਧਾਨ ਹਕੂਮਤ ਰਾਏ ਜਿੰਦਲ, ਫਲੋਰ ਮਿਲਰਜ਼ ਪ੍ਰਧਾਨ ਅਨਿਲ ਪੋਪਲੀ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਟਰੱਕ ਯੂਨੀਅਨ ਸੁਨਾਮ ਪ੍ਰਧਾਨ ਯਾਦਵਿੰਦਰ ਸਿੰਘ ਰਾਜਾ, ਟਰੱਕ ਯੂਨੀਅਨ ਸੰਗਰੂਰ ਪ੍ਰਧਾਨ ਰਣਦੀਪ ਸਿੰਘ ਮਿੰਟੂ, ਸਮੂਹ ਪਿੰਡ ਨਿਵਾਸੀ ਈਲਵਾਲ, ਪਿੰਡ ਖੇੜੀ, ਪਿੰਡ ਦੁੱਗਾਂ, ਲੌਗੋਂਵਾਲ, ਤੱਕੀਪੁਰ, ਸਾਹੋਕੇ, ਮੰਡੇਰ ਕਲਾਂ, ਤੋਗੇਵਾਲ, ਲੋਹਾਖੇੜਾ, ਚੀਮਾ ਦੇ ਲੋਕ, ਸਮੂਹ ਸੰਗਤ ਮਾਡਲ ਟਾਊਨ ਇੱਕ, ਸਮੂਹ ਮਾਡਲ ਟਾਊਨ ਦੇ ਅਤੇ ਨਗਰ ਕੋਟਲਾ ਕੋਟੜਾ ਦੇ ਵਾਸੀ, ਸਮੂਹ ਬਲਾਕ ਟੀਮ ਆਮ ਆਦਮੀ ਪਾਰਟੀ ਸੁਨਾਮ, ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਰਕਰ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD