Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 30 Aug 2025

Last updated on: Aug 30, 2025, 18:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ 'ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇਸ਼ਾਰਿਆਂ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿੱਚ ਝਟਰਾ ਰੋਡ 'ਤੇ ਨਹਿਰ ਦੇ ਪੁਲ ਤੋਂ ਦੋਸ਼ੀ ਜਗਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ। ਏਡੀਜੀਪੀ ਨੇ ਦੱਸਿਆ ਕਿ ਜਗਰੋਸ਼ਨ ਜਿਊਲਰ ਹਮਲੇ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਦੋਸ਼ੀ ਹੈ ਅਤੇ ਉਹ ਇਸ ਹਮਲੇ ਵਿੱਚ ਮੁੱਖ ਸ਼ੂਟਰ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ, ਦੋ ਹੋਰ ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਹਰਜੀਤ ਉਰਫ ਜੀਤਾ ਅਤੇ ਸਨਮੁਖ ਉਰਫ ਸੰਨੀ ਵਜੋਂ ਹੋਈ ਹੈ, ਨੂੰ ਏਜੀਟੀਐਫ ਦੀਆਂ ਟੀਮਾਂ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਸਬੰਧੀ, ਐਫਆਈਆਰ ਨੰਬਰ 87 ਮਿਤੀ 15.08.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109 ਅਤੇ 309 (6) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਜ਼ੀਰਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD