Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖਰੜ ਵਿਧਾਨਸਭਾ ਦੀ ਬਦਹਾਲੀ ਕੁਦਰਤੀ ਨਹੀਂ, ‘ਆਪ’ ਸਰਕਾਰ ਦੀ ਨਾਕਾਮੀ : ਵਿਨੀਤ ਜੋਸ਼ੀ

Vineet Joshi, Bharatiya Janata Party, BJP, BJP Punjab

Web Admin

Web Admin

5 Dariya News

ਨਵਾਂਗਾਓਂ , 30 Aug 2025

Last updated on: Aug 31, 2025, 14:41 IST

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹ ਦਾ ਅਸਰ ਜ਼ਰੂਰ ਕੁਦਰਤੀ ਮਾਰ ਹੈ, ਪਰ ਖਰੜ ਵਿਧਾਨ ਸਭਾ ਦੀ ਦੁਰਗਤੀ ਪੂਰੀ ਤਰ੍ਹਾਂ ਆਪ ਸਰਕਾਰ ਦੀ ਨਲਾਇਕੀ, ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਦਾ ਨਤੀਜਾ ਹੈ। ਖਰੜ, ਕੁਰਾਲੀ ਅਤੇ ਨਯਾਂਗਾਂਵ ਦੀਆਂ ਨਗਰ ਪਰਿਸ਼ਦਾਂ ਹੋਣ ਜਾਂ ਮਾਜਰੀ ਬਲਾਕ ਦੇ ਪਿੰਡ – ਹਰ ਥਾਂ ਹਾਲਤ ਬੇਹੱਦ ਮਾੜੇ ਹਨ। ਵਿਧਾਇਕ ਅਨਮੋਲ ਗਗਨ ਮਾਨ ਅਤੇ ਆਪ ਸਰਕਾਰ ਦੀ ਅਯੋਗਤਾ ਕਾਰਨ ਲੋਕਾਂ ਨੂੰ ਗਰਮੀ ਅਤੇ ਮਾਨਸੂਨ ਦੋਵੇਂ ਵਿੱਚ ਪੀੜਾ ਸਹਿਣੀ ਪੈਂਦੀ ਹੈ। ਗਰਮੀ ‘ਚ ਨਾ ਬਿਜਲੀ ਸੀ, ਨਾ ਪੀਣ ਵਾਲਾ ਪਾਣੀ – ਤੇ ਹੁਣ ਬਰਸਾਤ ‘ਚ ਗਲੀਆਂ ਤੇ ਸੜਕਾਂ ਦਰਿਆ ਬਣ ਚੁੱਕੀਆਂ ਹਨ।

ਖਰੜ-ਲਾਂਡਰਾ ਰੋਡ, ਨਿੱਜਰ ਰੋਡ, ਸ਼ਿਵਾਲਿਕ ਸਿਟੀ ਸਾਹਮਣੇ ਦੀ ਸੜਕ, ਮੋਹੱਲਿਆਂ ਦੀਆਂ ਗਲੀਆਂ – ਹਰ ਥਾਂ ਪਾਣੀ ਭਰਿਆ ਹੋਇਆ ਹੈ। ਕਈ ਇਲਾਕਿਆਂ ਵਿੱਚ ਹਫ਼ਤਿਆਂ ਤੱਕ ਪਾਣੀ ਨਹੀਂ ਨਿਕਲਦਾ। ਕਿਤੇ ਪੀਣ ਵਾਲਾ ਪਾਣੀ ਨਹੀਂ ਆ ਰਿਹਾ, ਕਿਤੇ ਬਿਜਲੀ ਗੁਲ ਹੈ ਅਤੇ ਕੁਝ ਥਾਵਾਂ ‘ਤੇ ਤਾਂ ਸੀਵਰੇਜ ਦਾ ਗੰਦਲਾ ਪਾਣੀ ਪੀਣ ਵਾਲੇ ਪਾਣੀ ‘ਚ ਮਿਲ ਰਿਹਾ ਹੈ।

ਕੁਰਾਲੀ ਸ਼ਹਿਰ ਵਿੱਚ ਨਗਰ ਖੇੜਾ ਚੌਂਕ, ਫੁਹਾਰਾ ਚੌਂਕ, ਮਾਤਾ ਰਾਣੀ ਚੌਂਕ, ਮੇਨ ਬਾਜ਼ਾਰ -ਹਰ ਥਾਂ ਬਰਸਾਤ ਨੇ ਬੇਹਾਲ ਕੀਤਾ ਹੋਇਆ ਹੈ ਅਤੇ ਸਰਕਾਰ ਮੂਕਦਰਸ਼ਕ ਬਣੀ ਬੈਠੀ ਹੈ। ਨਯਾਂਗਾਂਵ ਨਗਰ ਪਰਿਸ਼ਦ ਦੇ ਨਾਡਾ, ਕਾਰੋਰਾ, ਕਾਂਸਲ ਵਰਗੇ ਇਲਾਕਿਆਂ ਵਿੱਚ ਹਰ ਸਾਲ ਇਹੋ ਜਿਹੇ ਹਾਲਾਤ ਬਣਦੇ ਹਨ। ਥੋੜ੍ਹੀ ਜਿਹੀ ਬਰਸਾਤ ਨਾਲ ਹੀ ਸੜਕਾਂ ਦਰਿਆ ਦਾ ਰੂਪ ਧਾਰ ਲੈਂਦੀਆਂ ਹਨ।ਪਿੰਡਾਂ ਦੀ ਹਾਲਤ ਵੀ ਕੁਝ ਵੱਖਰੀ ਨਹੀਂ। ਜਯੰਤੀ ਮਾਜਰੀ ਤੋਂ ਗੁਡਾ ਕਸੌਲੀ, ਕਾਰੋਰਾ ਤੋਂ ਟਾਂਡਾ-ਟਾਂਡੀ ਜਾਣ ਵਾਲੀਆਂ ਲਿੰਕ ਸੜਕਾਂ, ਨਿਊ ਚੰਡੀਗੜ੍ਹ ਦੀ ਈਕੋ ਸਿਟੀ ਦੀਆਂ ਸੜਕਾਂ – ਸਭ ਦੀ ਹਾਲਤ ਖ਼ਰਾਬ ਹੈ। 

ਟੁੱਟੀਆਂ ਸੜਕਾਂ ਅਤੇ ਅਧੂਰੇ ਪੁਲਾਂ ਨੇ ਪਿੰਡ ਵਾਸੀਆਂ ਦੀ ਜ਼ਿੰਦਗੀ ਮੁਸ਼ਕਲ ਕਰ ਦਿੱਤੀ ਹੈ।ਮਾਜਰੀ ਬਲਾਕ ਦੇ ਮਿਰਜ਼ਾਪੁਰ, ਅਭਿਪੁਰ, ਗੋਚਰ, ਤਾਰਾਪੁਰ, ਖਿਜਰਾਬਾਦ, ਥਾਣਾ ਗੋਬਿੰਦਗੜ੍ਹ, ਸੰਗਤਪੁਰਾ, ਪਲਨਪੁਰ, ਕਰਤਾਰਪੁਰ, ਟਿੱਡਾ, ਸਿਆਲਬਾ ਮਾਜਰੀ, ਨਗਲੀਆਂ ਆਦਿ ਪਿੰਡਾਂ ਦੀਆਂ ਸੜਕਾਂ ‘ਤੇ ਹਰ ਥਾਂ ਖੱਡੇ ਹਨ ਅਤੇ ਬਰਸਾਤ ਦਾ ਪਾਣੀ ਹਫ਼ਤਿਆਂ ਤੱਕ ਖੜ੍ਹਾ ਰਹਿੰਦਾ ਹੈ।ਜੋਸ਼ੀ ਨੇ ਕਿਹਾ ਕਿ ਖਰੜ ਵਿਧਾਨ ਸਭਾ ਵਿੱਚ ਆਮ ਜਨਤਾ ਬਿਜਲੀ, ਪਾਣੀ ਅਤੇ ਸੜਕ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਤਰਸ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਇਹ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਖੇਤਰ ਦੀ ਜਨਤਾ ਨੂੰ ਰਾਹਤ ਦਿੱਤੀ ਜਾਵੇ।

 

Tags: Vineet Joshi , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD