Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਵੱਲੋਂ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਤਲਵਾੜਾ/ਮੁਕੇਰੀਆਂ (ਹੁਸ਼ਿਆਰਪੁਰ) , 30 Aug 2025

Last updated on: Sep 01, 2025, 11:13 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਅੱਜ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।ਮੁੱਖ ਸਕੱਤਰ ਨੇ ਪਹਿਲਾਂ ਪੌਂਗ ਡੈਮ ਦਾ ਨਿਰੀਖਣ ਕੀਤਾ ਅਤੇ ਉਥੇ ਮੌਜੂਦ ਅਧਿਕਾਰੀਆਂ ਤੋਂ ਡੈਮ ਦੇ ਮੌਜੂਦਾ ਪਾਣੀ ਦੇ ਪੱਧਰ ਅਤੇ ਛੱਡੇ ਜਾ ਰਹੇ ਪਾਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। 

ਉਨ੍ਹਾਂ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਡੈਮ ਵਿਚ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਧਿਆਨ ਵਿਚ ਰੱਖਦੇ ਹੋਏ ਡਿਸਚਾਰਜ ਤਕਨੀਕੀ ਮਾਪਦੰਡਾਂ ਦੇ ਆਧਾਰ 'ਤੇ ਕੀਤਾ ਜਾਵੇ, ਤਾਂ ਜੋ ਹੇਠਲੇ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਸੁਚੇਤ ਰਹਿਣ ਅਤੇ ਸਥਿਤੀ ਦੀ 24 ਘੰਟੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਬਾਅਦ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਮੁਕੇਰੀਆਂ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ ਅਤੇ ਮੋਤਲਾ ਵਿਚਕਾਰ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਰੈੱਡ ਕਰਾਸ ਦੀ ਅਗਵਾਈ ਹੇਠ ਸਮਾਜਿਕ ਸੰਗਠਨਾਂ ਅਤੇ ਵਲੰਟੀਅਰਾਂ ਦੀ ਮਦਦ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਭੋਜਨ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਿਊਟੀ 'ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਭੋਜਨ, ਦਵਾਈ ਜਾਂ ਰਿਹਾਇਸ਼ ਦੀ ਘਾਟ ਨਾ ਹੋਵੇ।

ਇਸ ਮੌਕੇ ਮੁੱਖ ਇੰਜੀਨੀਅਰ ਬਿਆਸ ਰਾਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਪੀ ਡਾ. ਮੁਕੇਸ਼, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ, ਸੁਪਰਡੈਂਟ ਇੰਜੀਨੀਅਰ ਮਨਮੀਤ ਚੌਧਰੀ, ਵਧੀਕ ਐਸ.ਈ ਏ.ਪੀ.ਐਸ ਉੱਭੀ, ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ, ਹਰਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD