Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਮਾਝੇ ਦੇ ਹੜ੍ਹ ਪੀੜਤਾਂ ਦੀ ਮਦਦ ਜਾਰੀ

ਅਜਨਾਲਾ ਖ਼ੇਤਰ ਦੇ ਹੜ੍ਹ ਪੀੜਤਾਂ ਲਈ ਪ੍ਰਸ਼ਾਸਨ ਨੂੰ ਸੌਂਪਿਆ 63 ਕੁਇੰਟਲ ਸੁੱਕਾ ਰਾਸ਼ਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi

Web Admin

Web Admin

5 Dariya News

ਅਜਨਾਲਾ/ਅੰਮ੍ਰਿਤਸਰ , 30 Aug 2025

Last updated on: Sep 01, 2025, 11:27 IST

ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕੁਝ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ,ਜਿਸ ਕਾਰਨ ਵੱਡੇ ਪੱਧਰ ਤੇ ਲੋਕਾਂ ਅਤੇ ਫ਼ਸਲਾਂ ਦਾ ਖ਼ਤਰੇ ਪੈਣ ਦੇ ਨਾਲ-ਨਾਲ ਆਮ ਜਨ-ਜੀਵਨ ਵੀ ਅਸਤ ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਅਜਨਾਲਾ ਖੇਤਰ ਦੇ ਹੜ੍ਹ ਪੀੜਤ ਲੋਕਾਂ ਲਈ ਕਰੀਬ 63 ਕੁਇੰਟਲ ਸੁੱਕਾ ਰਾਸ਼ਨ ਅਜਨਾਲਾ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਗਿਆ। 

ਜਿਸ ਦੌਰਾਨ ਹੜ੍ਹਾਂ ਲਈ ਬਣੀ ਉੱਚ ਤਾਕਤੀ ਕਮੇਟੀ ਦੇ ਸੀਨੀਅਰ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ਸਕੱਤਰ ਉਦਯੋਗ ਅਤੇ ਨਿਵੇਸ਼,ਸ੍ਰੀ ਬਸੰਤ ਗਰਗ ਸਕੱਤਰ ਖੇਤੀਬਾੜੀ,ਸ੍ਰੀ ਵਰਨ ਰੂਜ਼ਮ ਸਕੱਤਰ ਟਰਾਂਸਪੋਰਟ,ਏ.ਡੀ.ਸੀ. ਰੋਹਿਤ ਗੁਪਤਾ ਅਤੇ ਰੈੱਡ ਕ੍ਰਾਸ ਦੇ ਸੈਕਟਰੀ ਸੈਮਸਨ ਮਸੀਹ ਵੀ ਉਚੇਚੇ ਤੌਰ ਤੇ ਮੌਜ਼ੂਦ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਓਬਰਾਏ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। 

ਪੰਜਾਬ ਦਾ ਵੱਡਾ ਹਿੱਸਾ ਪਾਣੀ ਦੀ ਮਾਰ ਹੇਠ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਘੜੀ 'ਚ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦੇ ਬਿਹਤਰ ਹੋਣ ਤੱਕ ਜਿਸ ਤਰ੍ਹਾਂ ਦੀ ਸਹਾਇਤਾ ਦੀ ਜ਼ਰੂਰਤ ਹੋਵੇਗੀ ਟਰੱਸਟ ਉਹ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਵੇਗਾ। ਜਿਸ ਜਿਸ ਲਈ ਉਹਨਾਂ ਵੱਲੋਂ ਹੁਣ ਤੱਕ ਡੇਢ ਕਰੋੜ ਰੁਪਏ ਦੀ ਰਾਸ਼ੀ ਦਾ ਸਮਾਨ ਵੱਖ-ਵੱਖ ਥਾਵਾਂ ਤੇ ਭੇਜਿਆ ਜਾ ਚੁੱਕਾ ਹੈ।

ਟਰੱਸਟ ਵੱਲੋਂ ਅਜਨਾਲਾ ਖੇਤਰ ਦੇ ਹੜ੍ਹ ਪੀੜਤਾਂ ਲਈ ਸੁੱਕਾ ਰਾਸ਼ਨ ਪ੍ਰਸ਼ਾਸਨ ਨੂੰ ਸੌਂਪਣ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜਾਨਚੀ ਨਵਜੀਤ ਕਈ,ਐਕਸੀਅਨ ਜਗਦੇਵ ਸਿੰਘ ਛੀਨਾ,ਅਮਰਜੀਤ ਸਿੰਘ ਸੰਧੂ, ਮਨਪ੍ਰੀਤ ਸਿੰਘ ਕੰਬੋਜ਼ ਨੇ ਦੱਸਿਆ ਕਿ ਅੱਜ ਟਰੱਸਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 25 ਕਿਲੋ ਪ੍ਰਤੀ ਕਿੱਟ ਸੁੱਕੇ ਰਾਸ਼ਨ ਦੀਆਂ 250 ਕਿੱਟਾਂ ਸੌਂਪੀਆਂ ਗਈਆਂ ਹਨ। ਜਿਸ ਵਿੱਚ ਆਟਾ,ਚੌਲ, ਦਾਲਾਂ,ਖੰਡ,ਪੱਤੀ, ਤੇਲ ਤੇ ਮਸਾਲੇ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਸੁੱਕੇ ਰਾਸ਼ਨ ਤੋਂ ਇਲਾਵਾ ਪਸ਼ੂਆਂ ਦਾ ਚਾਰਾ, ਦਵਾਈਆਂ, ਮੱਛਰਦਾਨੀਆਂ ਤੇ ਤਰਪਾਲਾਂ ਆਦਿ ਸਮਾਨ ਵੀ ਦਿੱਤਾ ਜਾ ਰਿਹਾ ਹੈ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD