Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜਿਲ੍ਹੇ ਵਿੱਚ ਹੁਣ ਤੱਕ ਪਸ਼ੂਆਂ ਲਈ 142 ਕੁਇੰਟਲ ਸਾਈਲੇਜ ਅਤੇ ਲੱਗਭੱਗ 800 ਕੁਇੰਟਲ ਪੁੱਜੀ ਫੀਡ-ਡਿਪਟੀ ਕਮਿਸ਼ਨਰ

ਰਾਹਤ ਕੈਂਪਾਂ ਵਿੱਚ 300 ਦੇ ਕਰੀਬ ਲੋਕਾਂ ਨੇ ਲਿਆ ਆਸਰਾ – ਡਿਪਟੀ ਕਮਿਸ਼ਨਰ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 30 Aug 2025

Last updated on: Sep 01, 2025, 11:27 IST

ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅਜਨਾਲਾ ਵਿਖੇ ਤਿੰਨ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਜਿੰਨਾਂ ਵਿੱਚ ਹੁਣ ਤੱਕ 300 ਲੋਕਾਂ ਨੇ ਆਸਰਾ ਲਿਆ ਹੋਇਆ ਹੈ, ਇਨ੍ਹਾਂ  ਪਰਿਵਾਰਾਂ ਵਿਚੋਂ ਕੁਝ ਪਰਿਵਾਰ ਆਪਣੇ ਨਜਦੀਕੀ ਰਿਸ਼ਤੇਦਾਰ ਕੋਲ ਚਲੇ ਗਏ ਹਨ ਅਤੇ ਕੁਝ ਨਵੇਂ ਪੀੜਤ ਪਰਿਵਾਰ ਇਨ੍ਹਾਂ  ਕੈਂਪਾਂ ਵਿੱਚ ਆਸਰਾ ਲੈ ਰਹੇ ਹਨ ਅਤੇ ਇਨ੍ਹਾਂ ਪਰਿਵਾਰਾਂ ਨੂੰ ਰੈਡ ਕਰਾਸ ਦੀ ਸਹਾਇਤਾ ਨਾਲ ਰਹਿਣ-ਸਹਿਣ ਅਤੇ ਖਾਣ ਪੀਣ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਨੂੰ ਹੁਣ ਤੱਕ ਪਸ਼ੂਆਂ ਲਈ 142 ਕੁਇੰਟਲ ਸਾਈਲੇਜ (ਸੁੱਕਾ ਚਾਰਾ) ਅਤੇ ਲੱਗਭੱਗ 800 ਕੁਇੰਟਲ ਫੀਡ ਪ੍ਰਾਪਤ ਹੋਈ ਹੈ ਜਿਸ ਵਿੱਚੋਂ 500 ਕੁਇੰਟਲ ਫੀਡ ਅਤੇ 100 ਕੁਇੰਟਲ ਦੇ ਕਰੀਬ ਹਰਾ ਚਾਰਾ ਵੰਡਿਆ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੂਰਾ ਪ੍ਰਸਾਸ਼ਨ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਿਹਾ ਹੈ ਅਤੇ ਪੂਰੀ ਬਰਸਾਤ ਦੌਰਾਨ ਵੀ ਸਾਡੇ ਅਧਿਕਾਰੀ ਤੇ ਕਰਮਚਾਰੀ ਮੁਸੀਬਤ ਦੀ ਘੜੀ ਵਿੱਚ ਲੋਕਾਂ ਨਾਲ ਹਨ।  ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਲੱਗੀਆਂ ਐਨ:ਡੀ:ਆਰ:ਐਫ ਟੀਮਾਂ ਨੂੰ ਵੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਹ ਟੀਮਾਂ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਰੈਸਕਿਊ ਕਰ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਰਾਸ਼ਨ, ਪੀਣਾ ਵਾਲਾ ਪਾਣੀ, ਪਸ਼ੂਆਂ ਲਈ ਚਾਰੇ ਆਦਿ ਦੇਣ ਲਈ ਕੋਈ ਵੀ ਵਿਅਕਤੀ ਜਾਂ ਸੰਸਥਾ ਰੈਡ ਕਰਾਸ ਅੰਮ੍ਰਿਤਸਰ ਅਤੇ ਮਾਰਕੀਟ ਕਮੇਟੀ ਅਜਨਾਲਾ ਦੇ ਦਫ਼ਤਰ ਵਿੱਖੇ ਪੁਜਦਾ ਕਰ ਸਕਦਾ ਹੈ। ਉਨਾਂ ਦੱਸਿਆ ਕਿ ਰਾਹਤ ਸਮੱਗਰੀ ਦੇਣ ਲਈ ਸ੍ਰੀ ਦਵਿੰਦਰ ਠਾਕੁਰ ਦੇ ਮੋਬਾਇਲ ਨੰਬਰ 9877076017 ਤੇ ਵੀ ਸੰਪਰਕ ਸਥਾਪਿਤ ਕੀਤਾ ਜਾ ਸਕਦਾ ਹੈ। ਇਹਨਾਂ ਦਾ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੂੰ ਬਣਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ  ਲਈ ਰਾਹਤ ਕੈਂਪ ਦਾਣਾ ਮੰਡੀ ਅਜਨਾਲਾ, ਭਲਾ ਪਿੰਡ ਸ਼ੁਗਰ ਮਿਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਾਪਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂਆਂ ਲਈ ਦਾਣਾ ਮੰਡੀ ਅਜਨਾਲਾ ਵਿਖੇ ਵੀ ਇਕ ਵਿਸ਼ੇਸ਼ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਤੋਂ ਇਲਾਵਾ ਵੈਟਨਰੀ ਡਾਕਟਰ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਰਾਹਤ ਕੰਮ ਦਾਣਾ ਮੰਡੀ ਚੋਗਾਵਾਂ ਰੋਡ ਅਜਨਾਲਾ ਦੇ ਹੈਲਪਲਾਈਨ ਨੰਬਰ 8437653157, ਰਾਹਤ ਕੈਂਪ ਭਲਾ ਪਿੰਡ ਸ਼ੁਗਰ ਮਿੱਲ ਦੇ ਹੈਲਪ ਲਾਈਨ ਨੰਬਰ 7528043152 ਅਤੇ ਰਾਹਤ ਕੈਂਪ ਗੁਰਦੁਆਰਾ ਗੁਰੂ ਕਾ ਬਾਗ ਦੇ ਹੈਲਪ ਲਾਈਨ ਨੰਬਰ 8264265504 ਤੇ ਕਿਸੇ ਵੀ ਮਦਦ ਲਈ ਸੰਪਰਕ ਸਥਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਤਹਿਸੀਲ ਮਜੀਠਾ ਅਧੀਨ ਆਉਂਦੇ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਨੰਬਰ 79737-39979 ਹੈ ਜੋ ਕਿ 24 ਘੰਟੇ ਗਤੀਸ਼ੀਲ ਰਹੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਹਰ ਵੇਲੇ ਉਨ੍ਹਾਂ ਦੀ ਸਹਾਇਤ ਕਰਨ ਲਈ ਹਾਜਰ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਸਕਦੇ ਹਨ ਅਤੇ ਇਨ੍ਹਾਂ ਵਾਸਤੇ ਰੋਟੀ ਪਾਣੀ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹਾ ਪੱਧਰ ਤੇ ਹੈਲਪ ਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪ ਲਾਈਨ ਨੰਬਰ 01858-245510 ਤੇ ਵੀ ਸੰਪਰਕ ਸਥਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀ  ਸਥਿਤੀ ਵਿੱਚ ਇਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾਵੇ ਤਾਂ ਜੋ ਪ੍ਰਸਾਸ਼ਨ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਸਕੇ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD