Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Jalandhar Police, Jalandhar

5 Dariya News

5 Dariya News

5 Dariya News

ਜਲੰਧਰ , 31 Aug 2025

Last updated on: Sep 01, 2025, 16:04 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਵਿਸ਼ੇਸ਼ ਚੈਕਿੰਗ ਦੌਰਾਨ, ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। 

ਉਨ੍ਹਾਂ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਕਿੱਟ ਵਿੱਚੋਂ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ। ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ, ਜਦੋਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ। 

ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਦੇ ਸਰੋਤ ਅਤੇ ਉਸ ਵਿਅਕਤੀ, ਜਿਸ ਨੂੰ ਇਹ ਖੇਪ ਡਿਲੀਵਰ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 222 ਮਿਤੀ 30/8/2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਤਹਿਤ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD