Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਕੇ ਏ ਪੀ ਸਿਨਹਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦੀ ਸਮੀਖਿਆ

ਬਾਊਪੁਰ ਟਾਪੂ ਦੇ ਪਿੰਡਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੱਕੇ ਹੱਲ ਦਾ ਭਰੋਸਾ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Amit Kumar Panchal, DC Kapurthala, Deputy Commissioner Kapurthala, Kapurthala

Web Admin

Web Admin

5 Dariya News

ਜਲੰਧਰ/ਸੁਲਤਾਨਪੁਰ ਲੋਧੀ , 31 Aug 2025

Last updated on: Sep 01, 2025, 16:17 IST

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਏਗੀ। ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਾਲ  ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ ਕਰਦੇ ਸਮੇਂ ਉਨ੍ਹਾਂ ਬਾਊਪੁਰ ਤੇ ਸਾਂਗਰਾ ਦੇ ਲੋਕਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਬਾਊਪੁਰ ਟਾਪੂ ਦੇ 16 ਪਿੰਡਾਂ ਨੂੰ ਭਵਿੱਖ ਵਿੱਚ ਹੜ੍ਹ ਤੋਂ ਬਚਾਉਣ ਲਈ ਸਥਾਈ ਹੱਲ ਕਰਨ ਦੇ ਗੰਭੀਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ , ਰਿਹਾਇਸ਼ ਤੇ ਰਾਸ਼ਨ ਮੁਹੱਈਆ ਕਰਵਾਉਣ , ਬਿਮਾਰੀਆਂ ਤੋਂ ਬਚਾਉਣ ਦੇ ਨਾਲ - ਨਾਲ ਪਸ਼ੂ ਧਨ ਦੀ ਸਿਹਤ ਸੰਭਾਲ ਲਈ ਯਤਨ ਜੰਗੀ ਪੱਧਰ ਉੇਪਰ ਜਾਰੀ ਹਨ।

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀ ਤੇ ਕਰਮਚਾਰੀ ਰਾਹਤ ਕਾਰਜਾਂ ਸਬੰਧੀ ਡਿਊਟੀ ਨੂੰ ਸੇਵਾ ਸਮਝਕੇ ਨਿਭਾਉਣ। ਸ੍ਰੀ ਸਿਨਹਾ ਨੇ ਕਿਹਾ ਕਿ  ਇਸ ਔਖੀ ਘੜੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਦੀ ਜਾਨ -ਮਾਲ ਦੀ ਰਾਖੀ ਨੂੰ ਤਰਜੀਹ ਦੇਣ ਤੇ ਵਿਸ਼ੇਸ਼ ਕਰਕੇ ਹੜ੍ਹ ਮਾਰੇ ਖੇਤਰਾਂ ਵਿੱਚੋਂ ਲੋਕਾਂ ਨੂੰ ਕੱਢਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਮੁੱਖ ਸਕੱਤਰ ਨੇ ਬਾਊਪੁਰ ਪੁਲ ਤੋਂ  ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਡਿਪਟੀ ਕਮਿਸ਼ਨਰ ਨਾਲ ਕਿਸ਼ਤੀ ਰਾਹੀਂ ਜਾ ਕੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ ਤੇ ਐਸ ਡੀ ਆਰ ਐਫ ਦੀ ਮਦਦ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਿਸ਼ੇਸ਼ ਤਹਿਸੀਲਦਾਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੇ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੁੱਖ ਸਕੱਤਰ ਨੂੰ ਕਪੂਰਥਲਾ ਜ਼ਿਲ੍ਹੇ ਵਿੱਚ ਪ੍ਰਭਾਵਿਤ ਇਲਾਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਹੜ੍ਹ ਵਾਲੇ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ  ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਭੋਜਨ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕਰ ਰਿਹਾ ਹੈ।

ਇਸ ਤੋਂ ਇਲਾਵਾ ਫਜਲਾਬਾਦ , ਲੱਖ ਵਰਿਆਂਹ , ਆਹਲੀ ਕਲਾਂ , ਮੰਡ ਕੂਕਾ ਗੁਰਦੁਆਰਾ ਸਾਹਿਬ, ਭਰੋਆਣਾ ਗੁਰਦੁਆਰਾ ਰਬਾਬਸਰ ਸਾਹਿਬ ਵਿਖੇ ਰਾਹਤ ਕੈਂਪ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਿਊਟੀ 'ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ।

ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਕਪੂਰਥਲਾ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ , ਐਸ ਐਸ ਪੀ ਗੌਰਵ ਤੂਰਾ , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਕਪੂਰਥਲਾ , ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਐਸ ਡੀ ਐਮਜ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Amit Kumar Panchal , DC Kapurthala , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD