Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ

ਨਿੱਜੀ ਤੌਰ 'ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdaspur

Web Admin

Web Admin

5 Dariya News

ਗੁਰਦਾਸਪੁਰ , 31 Aug 2025

Last updated on: Sep 01, 2025, 16:40 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। 

ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। 

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ। ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ।  

ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD