Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ

ਤਿੰਨ ਪਿਸਤੌਲਾਂ ਬਰਾਮਦ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 31 Aug 2025

Last updated on: Sep 01, 2025, 17:15 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗਾਂਧੀ, ਵਾਸੀ ਖਡੂਰ ਸਾਹਿਬ, ਤਰਨਤਾਰਨ ਅਤੇ ਜਸਕਰਨ ਉਰਫ ਕਰਨ, ਵਾਸੀ ਪਿੰਡ ਫੈਲੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ.30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ, 24 ਅਗਸਤ, 2025 ਨੂੰ ਰਾਤ 11.30 ਵਜੇ ਦੇ ਕਰੀਬ, ਤਿੰਨ ਬਾਈਕ ਸਵਾਰ ਵਿਅਕਤੀਆਂ ਨੇ ਪੱਟੀ ਤਰਨਤਾਰਨ ਦੇ ਇੱਕ ਸੈਲੂਨ 'ਤੇ ਗੋਲੀਆਂ ਚਲਾਈਆਂ। ਸੈਲੂਨ ਦੇ ਮਾਲਕ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਲਈ ਕਾਲ ਆ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਗੋਪੀ ਘਣਸਾਮਪੁਰੀਆ ਗੈਂਗ ਦੇ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਪੈਸੇ ਵਸੂਲਣ ਲਈ ਉਸਦੇ ਨਿਰਦੇਸ਼ਾਂ 'ਤੇ ਗੋਲੀਬਾਰੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਅਕਸਰ ਆਪਣਾ ਸਥਾਨ ਬਦਲਦੇ ਰਹਿੰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਸ਼ੱਕੀ ਅਪਰਾਧੀਆਂ ਬਾਰੇ ਰਾਜ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਵਿਸ਼ੇਸ਼ ਜਾਣਕਾਰੀ ਮਿਲੀ ਸੀ। 

ਉਨ੍ਹਾਂ ਕਿਹਾ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਸਰਹਾਲੀ ਰੋਡ, ਕੈਰੋਂ ਤਰਨਤਾਰਨ ਤੋਂ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਤਰਨਤਾਰਨ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਦੇ ਕਈ ਮਾਮਲੇ ਦਰਜ ਹਨ।

ਐਸਐਸਪੀ ਨੇ ਕਿਹਾ ਕਿ ਇਸ ਸਬੰਧੀ ਕੇਸ ਥਾਣਾ ਸਿਟੀ ਪੱਟੀ ਤਰਨਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 125, 308(4) ਅਤੇ 324(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 131 ਮਿਤੀ 25/08/2025 ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD