Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਭ ਸਿੰਘ ਉੱਗੋਕੇ ਨੇ ਦੋ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਪੰਜਾਬ ਸਰਕਾਰ ਸੰਕਟ ਦੀ ਘੜੀ ਵੇਲੇ ਸੂਬੇ ਦੇ ਵਸਨੀਕਾਂ ਦੇ ਨਾਲ: ਵਿਧਾਇਕ ਉੱਗੋਕੇ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਪਾ , 31 Aug 2025

Last updated on: Sep 01, 2025, 17:48 IST

ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਕਾਰਨ ਤਪਾ ਮੰਡੀ ਦੀ ਵਸਨੀਕ ਇੱਕ ਔਰਤ ਅਤੇ ਇੱਕ ਨਾਬਾਲਗ ਲੜਕੇ ਦੀ ਮੌਤ ਹੋ ਗਈ ਸੀ। ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਜਾਰੀ ਕਰਵਾਇਆ ਗਿਆ ਅਤੇ ਅੱਜ ਦੋਵਾਂ ਪਰਿਵਾਰਾਂ ਲਈ ਜਾਰੀ ਮੁਆਵਜ਼ਾ ਰਾਸ਼ੀ ਦੇ ਚੈੱਕ ਮ੍ਰਿਤਕਾਂ ਦੇ ਵਾਰਸਾਂ ਨੂੰ ਘਰ ਜਾ ਕੇ ਸੌਂਪੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਪਹਿਲੀ ਦੁਖਦਾਇਕ ਘਟਨਾ ਵਿੱਚ ਮਜ਼ਦੂਰ ਔਰਤ ਸੋਨੀਆ ਪਤਨੀ ਸੋਨੂੰ ਵਾਸੀ ਪਿਆਰਾ ਲਾਲ ਬਸਤੀ ਵਾਰਡ ਨੰਬਰ 2 ਤਪਾ ਮੰਡੀ ਦੀ ਘਰ ਦੀ ਛੱਤ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ ਅਤੇ ਇਸ ਪਰਿਵਾਰ ਲਈ ਓਨ੍ਹਾਂ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁਆਵਜ਼ਾ ਰਾਸ਼ੀ ਲਈ ਕੀਤੀ ਗਈ ਬੇਨਤੀ ਨੂੰ ਮਨਜ਼ੂਰ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਰਾਹੀਂ ਭੇਜੇ ਗਏ ਕੇਸ ਤਹਿਤ ਉਕਤ ਔਰਤ ਨੂੰ 4 ਲੱਖ ਰੁਪਏ ਮੁਆਵਜ਼ਾ ਰਾਸ਼ੀ ਅਤੇ 1 ਲੱਖ ਅੱਸੀ ਹਜ਼ਾਰ ਰੁਪਏ ਮਕਾਨ ਦੀ ਉਸਾਰੀ ਲਈ ਦਿੱਤੇ ਗਏ। 

ਇਸੇ ਤਰ੍ਹਾਂ ਦੂਜੀ ਘਟਨਾ ਵਿੱਚ ਮੀਂਹ ਕਾਰਨ ਲੋਹੇ ਦੇ ਗੇਟ ਵਿੱਚ ਆਏ ਕਰੰਟ ਕਾਰਨ ਨਾਬਾਲਗ ਲੜਕੇ ਮ੍ਰਿਤਕ ਦੇਵਜੀਤ ਪੁੱਤਰ ਸ਼੍ਰੀਮਤੀ ਬੰਤੀ ਦੇਵੀ ਵਾਸੀ ਪਿਆਰਾ ਲਾਲ ਬਸਤੀ ਵਾਰਡ ਨੰਬਰ 01 ਤਪਾ ਮੰਡੀ ਦੀ ਹੋਈ ਮੌਤ ਦਾ 4 ਲੱਖ ਰੁਪਏ ਮੁਆਵਜ਼ਾ ਉਸਦੇ ਵਾਰਸਾਂ ਨੂੰ ਦਿੱਤਾ ਗਿਆ। ਓਨ੍ਹਾਂ ਦੱਸਿਆ ਕਿ ਦੋਵੇਂ ਪਰਿਵਾਰਾਂ ਨੂੰ ਮਾਨਯੋਗ ਮੁੱਖ ਮੰਤਰੀ ਵੱਲੋਂ ਕੁਦਰਤੀ ਆਫ਼ਤਾਂ ਪ੍ਰਬੰਧਨ ਤਹਿਤ ਐਨ.ਡੀ. ਆਰ. ਐਫ. ਸਕੀਮ ਅਧੀਨ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ। 

ਵਿਧਾਇਕ ਉੱਗੋਕੇ ਨੇ ਦੱਸਿਆ ਕਿ ਭਾਵੇਂ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਉਪਰੋਕਤ ਮੌਤਾਂ ਕਾਰਨ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪੰਜਾਬ ਸਰਕਾਰ ਇਸ ਹੜ੍ਹਾਂ ਦੀ ਕੁਦਰਤੀ ਕਰੋਪੀ ਵਿੱਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD