Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰੱਬਤ ਦਾ ਭਲਾ ਟਰੱਸਟ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ

ਐਨ.ਆਰ.ਆਈ. ਭਰਾ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ : ਡਾ.ਉਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi

Web Admin

Web Admin

5 Dariya News

ਅਜਨਾਲਾ/ਅੰਮ੍ਰਿਤਸਰ , 31 Aug 2025

Last updated on: Sep 01, 2025, 17:49 IST

ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਭੇਜਿਆ ਗਿਆ 20 ਟਨ ਪਸ਼ੂ-ਚਾਰਾ ਅੱਜ ਅਜਨਾਲਾ ਖੇਤਰ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਵੰਡਿਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਓਬਰਾਏ ਨੇ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਇਸ ਲਈ ਸਾਡਾ ਸਾਰਿਆਂ ਦਾ ਖਾਸ ਕਰਕੇ ਐਨਆਰਆਈ ਭਰਾਵਾਂ ਦਾ ਵੱਡਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹ ਤੋਂ ਪ੍ਰਭਾਵਿਤ ਆਪਣੇ ਲੋਕਾਂ ਦੀ ਮਦਦ ਲਈ ਅੱਗੇ ਆਈਏ। 

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਮੁੱਚੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਆਪਣੀਆਂ ਸੇਵਾ ਕਾਰਜ ਨਿਰੰਤਰ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਹੀ ਅੱਜ ਉਨ੍ਹਾਂ ਦੀ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਦੀ ਮੌਜੂਦਗੀ ਵਿਚ ਰਮਦਾਸ, ਚਮਿਆਰੀ, ਜੱਸੜ, ਗੱਗੋਮਾਹਲ, ਮੰਦਰਾਂਵਾਲੀ, ਧੰਗਈ, ਸਿੰਘੋਕੇ, ਨਵਾਂ ਪਿੰਡ, ਹਰੜ ਕਲਾਂ, ਹਰੜ ਖੁਰਦ ਤੇ ਅਜਨਾਲਾ ਆਦਿ ਸਮੇਤ ਹੋਰਨਾਂ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵਰ੍ਹਦੇ ਮੀਂਹ ਵਿੱਚ ਵੰਡਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਹਾਲਾਤ ਬਿਹਤਰ ਹੋਣ ਤੱਕ ਉਹ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਣਗੇ। ਇਸ ਦੌਰਾਨ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਪਸ਼ੂਆਂ ਚਾਰਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਵੱਲੋਂ ਡਾ. ਉਬਰਾਏ ਦਾ ਇਸ ਔਖੀ ਘੜੀ ਵੇਲੇ ਉਨ੍ਹਾਂ ਦੀ ਮਦਦ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ ਗਿਆ। 

ਇਸ ਮੌਕੇ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਸਲਾਹਕਾਰ ਸੁਖਦੀਪ ਸਿੱਧੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਤੋਂ ਇਲਾਵਾ ਕਸਬਾ ਚਮਿਆਰੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ, ਗੁਰਵਿੰਦਰ ਸਿੰਘ ਕਾਹਲੋਂ, ਪ੍ਰਭਦੀਪ ਸਿੰਘ ਸੋਹਲ, ਸਾਬਕਾ ਸਰਪੰਚ ਸੁਖਰਾਜ ਸਿੰਘ ਹਰੜ ਕਲਾਂ, ਸਰਪੰਚ ਹਰਜਿੰਦਰ ਸਿੰਘ ਸਿੰਘੋਕੇ, ਮੈਂਬਰ ਪੰਚਾਇਤ ਜਸਪਾਲ ਸਿੰਘ ਸਿੰਘੋਕੇ, ਹਰਪ੍ਰੀਤ ਸਿੰਘ ਹਰੜ ਖੁਰਦ ਆਦਿ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD