Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖਨੌਰੀ/ਮੂਨਕ , 31 Aug 2025

Last updated on: Sep 01, 2025, 17:55 IST

ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ ਕੁਝ ਹਿੱਸੇ, ਮਕਰੌੜ ਸਾਹਿਬ ਤੋਂ ਕੜੈਲ ਤਕ, ਨੂੰ ਚੌੜਾ ਕੀਤੇ ਜਾਣ ਦੇ ਮਾਮਲੇ ਸਬੰਧੀ ਮਾਣਯੋਗ ਸੁਪਰੀਮ ਕੋਰਟ ਤੋਂ ਸਟੇਅ ਲਏ ਜਾਣ ਕਰ ਕੇ ਇਹ ਕਾਰਜ ਸਿਰੇ ਨਹੀਂ ਚੜ੍ਹ ਰਿਹਾ।

ਪੰਜਾਬ ਦੇ ਲੋਕਾਂ ਦੀ ਹੁੰਦੀ ਖੁਆਰੀ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਕਹਿ ਕੇ ਇਸ ਮਾਮਲੇ ਸਬੰਧੀ ਸਟੇਅ ਵਾਪਸ ਕਰਵਾਏ ਤਾਂ ਜੋ ਪੰਜਾਬ ਸਰਕਾਰ ਲੋਕਾਂ ਦੀ ਹਿਫਾਜ਼ਤ ਹਿਤ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦੇ ਕੰਢੇ ਮਜ਼ਬੂਤ ਕਰ ਸਕੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਸ. ਹਰਪਾਲ ਸਿੰਘ ਚੀਮਾ ਨੇ ਖਨੌਰੀ ਹੈੱਡਵਰਕਸ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕੇਵਲ ਸੁਚੇਤ ਰਹਿਣ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਅੱਜ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 743.7 ਫੁੱਟ ਹੈ ਤੇ ਖਤਰੇ ਦਾ ਨਿਸ਼ਾਨ 748 ਫੁੱਟ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਮਿੱਟੀ ਤੇ ਰੇਤੇ ਦੀਆਂ 02 ਲੱਖ ਬੋਰੀਆਂ ਤਿਆਰ ਰੱਖੀਆਂ ਗਈਆਂ ਹਨ। ਸਾਲ 2023 ਵਿੱਚ ਜਿੱਥੇ ਜਿੱਥੇ ਪਾੜ ਪਏ ਸਨ, ਉਨ੍ਹਾਂ ਥਾਵਾਂ ਨੂੰ ਉਚੇਚੇ ਤੌਰ ਉੱਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਕੰਢੇ ਵੀ ਚੌੜੇ ਕੀਤੇ ਗਏ ਹਨ ਤਾਂ ਲੋੜ ਪੈਣ ਉੱਤੇ ਮਸ਼ੀਨਰੀ ਸੌਖੇ ਢੰਗ ਉਨ੍ਹਾਂ ਉੱਪਰ ਚੱਲ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ ਦੀ ਬਾਂਹ ਫੜਨ ਦਾ ਹੈ। ਇਸ ਲਈ ਹਰ ਵਿਅਕਤੀ ਕਿਸੇ ਵੀ ਲੋੜਵੰਦ ਲਈ ਜੋ ਵੀ ਕਰ ਸਕਦਾ ਹੈ, ਉਹ ਜ਼ਰੂਰ ਕਰੇ। ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਤਾਂ ਲੋੜੀਂਦੇ ਪ੍ਰਬੰਧ ਕੀਤੇ ਹੀ ਗਏ ਹਨ ਪਰ ਆਮ ਲੋਕ ਵੀ ਅੱਗੇ ਵੱਧ ਕੇ ਇੱਕ ਦੂਜੇ ਦਾ ਵੱਧ ਤੋਂ ਵੱਧ ਸਾਥ ਦੇਣ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ ਜੇਕਰ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਫੌਰੀ ਪਿੰਡ ਦੀ ਪੰਚਾਇਤ ਨਾਲ ਰਾਬਤਾ ਕੀਤਾ ਜਾਵੇ ਤੇ ਅੱਗੇ ਪੰਚਾਇਤ ਫੌਰੀ ਤੌਰ ਉੱਤੇ ਸਿਵਲ ਜਾਂ ਪੁਲੀਸ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਨਾਲ ਰਾਬਤਾ ਕਰੇ ਤਾਂ ਜੋ ਮੁਕਸ਼ਲ ਦਾ ਹੱਲ ਫੌਰੀ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਮੌਜੂਦ ਹਨ ਤੇ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਜ਼ਿਲ੍ਹੇ ਵਿਚਲੇ ਫਲਡ ਕੰਟਰੋਲ ਰੂਮ ਨੰਬਰਾਂ ਸਿੰਚਾਈ ਵਿਭਾਗ 87250-29785, ਜ਼ਿਲ੍ਹਾ ਪ੍ਰਸ਼ਾਸਨ 01672-234196 'ਤੇ ਰਾਬਤਾ ਕੀਤਾ ਜਾ ਸਕਦਾ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD