Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ : ਕੇ.ਏ.ਪੀ ਸਿਨਹਾ

ਮੁੱਖ ਸਕੱਤਰ ਪੰਜਾਬ ਵੱਲੋਂ ਅੰਮ੍ਰਿਤਸਰ ਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 31 Aug 2025

Last updated on: Sep 01, 2025, 17:58 IST

ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਓ ਦੇ ਕਾਰਜ ਜਾਰੀ ਹਨ। ਇਸ ਉਪਰੰਤ ਸਥਿਤੀ ਆਮ ਵਾਂਗ ਹੋਣ ਉਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਕੇ ਹਰੇਕ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਦੇ ਕੰਮਾਂ ਲਈ ਉੱਚ ਤਾਕਤੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਇਨਾਂ ਕੰਮਾਂ ਦੀ ਨਿਗਰਾਨੀ ਅਤੇ ਮਦਦ ਲਈ ਭੇਜੇ ਗਏ ਹਨ।

ਸ੍ਰੀ ਸਿਨਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨੇ ਅੱਜ ਅੰਮ੍ਰਿਤਸਰ ਜ਼ਿਲੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ, ਰਮਦਾਸ ਅਤੇ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਰਹੇ ਸਨ।  ਉਨ੍ਹਾਂ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।ਸ੍ਰੀ ਸਿਨਹਾ ਨੇ ਹੜ੍ਹ ਦੇ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਪਹੁੰਚ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਹੁਣ ਤੱਕ ਪਹੁੰਚਾਈ ਗਈ ਰਾਹਤ ਬਾਰੇ ਵੀ ਲੋਕਾਂ ਦੇ ਵਿਚਾਰ ਲਏ।‌ ਕਈ ਪਿੰਡਾਂ ਵਿੱਚ ਉਨ੍ਹਾਂ ਨੇ ਆਪ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਆਉਣ ਲਈ ਪ੍ਰੇਰਿਆ। ਇਸ ਉਪਰੰਤ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਬਚਾਅ ਅਤੇ ਰਾਹਤ ਲਈ ਅਪਣਾਈ ਗਈ ਰਣਨੀਤੀ ਅਤੇ ਹੁਣ ਤੱਕ ਮਿਲੀ ਕਾਮਯਾਬੀ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਉਹਨਾਂ ਨੇ ਫੌਜ ਦੇ ਜਵਾਨਾਂ, ਐਨ ਡੀ ਆਰ ਐਫ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਕੰਮ ਦੀ ਸਰਾਹਨਾ ਕੀਤੀ।  

ਮੁੱਖ ਸਕੱਤਰ ਨੇ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘਟ ਰਿਹਾ ਹੈ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਨੇ ਐਨ. ਡੀ. ਆਰ. ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹੇ ਵਿੱਚ ਰਾਹਤ ਕੰਮਾਂ ਲਈ ਤੈਨਾਤ ਕੀਤੇ ਗਏ ਪ੍ਰਬੰਧਕੀ ਸਕੱਤਰ ਪੱਧਰ ਦੇ ਅਧਿਕਾਰੀ ਜਿਨਾਂ ਵਿੱਚ ਸ੍ਰੀ ਕਮਲ ਕਿਸ਼ੋਰ ਯਾਦਵ, ਸ੍ਰੀ ਵਰਨ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਸ਼ਾਮਿਲ ਹਨ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ, ਡਿਪਟੀ ਕਮਾਂਡਰ ਅਨਿਲ ਤਾਲਕੁਤਰਾ ਐਨਡੀਆਰਐਫ, ਕਰਨਲ ਰੋਬਿਨ ਐਥਨੀ, ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ,  ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਹਾਜ਼ਰ ਸਨ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD