Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲਾਲਜੀਤ ਸਿੰਘ ਭੁੱਲਰ ਨੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਵਰਦੇ ਮੀਂਹ ਵਿੱਚ ਪਹੁੰਚ ਕੇ ਲੋਕਾਂ ਦਾ ਹਾਲ ਚਾਲ ਜਾਣਿਆ

ਪ੍ਰਭਾਵਿਤ ਲੋਕਾਂ ਨੂੰ ਜ਼ਰੂਰੀ ਵਸਤੂਆਂ, ਰਾਸ਼ਨ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ, ਫ਼ੀਡ ਅਤੇ ਚੋਕਰ ਆਦਿ ਦੀ ਕੀਤੀ ਵੰਡ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹਰੀਕੇ ਪੱਤਣ, ਪੱਟੀ, (ਤਰਨ ਤਾਰਨ) , 31 Aug 2025

Last updated on: Sep 01, 2025, 18:00 IST

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਵਰਦੇਂ ਮੀਂਹ ਵਿੱਚ ਪਹੁੰਚ ਕੇ, ਜਿੱਥੇ ਇਨ੍ਹਾਂ ਜੱਲੋਕੇ, ਪਾਰਲੇ ਜੱਲੋਕੇ ਕੋਟ ਬੁੱਢਾ, ਭਾਊਵਾਲ, ਰਾਦਲਕੇ, ਘੜੁੰਮ, ਰਸੂਲਪੁਰ, ਝੁੱਗੀਆਂ ਨੱਥਾ ਸਿੰਘ, ਸਭਰਾ ਦੀਆਂ ਬਹਿਕਾਂ, ਘੁੱਲ਼ੇਵਾਲਾ ਅਤੇ ਭੂਰਾ ਹਥਾੜ ਆਦਿ ਪਿੰਡਾਂ ਦੇ ਲੋਕਾਂ ਦਾ ਹਾਲ ਚਾਲ ਜਾਣਿਆ, ਉੱਥੇ ਪ੍ਰਭਾਵਿਤ ਲੋਕਾਂ ਨੂੰ ਜ਼ਰੂਰੀ ਵਸਤੂਆਂ, ਰਾਸ਼ਨ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ, ਫ਼ੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਜਿੱਥੇ ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਕੁਦਰਤੀ ਆਫ਼ਤ ਦੀ ਇਸ ਮੁਸ਼ਕਲ ਦੀ ਘੜੀ ਵਿੱਚ ਹਰ ਵਕਤ ਤੁਹਾਡੇ ਨਾਲ ਖੜ੍ਹਾ ਹਾਂ। ਉਹਨਾਂ ਕਿਹਾ ਕਿ ਇਹ ਮੇਰਾ ਹਲਕਾ ਹੀ ਨਹੀਂ, ਸਗੋਂ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਦੁੱਖ ਦੇ ਇਹਨਾਂ ਹਾਲਤਾਂ ਵਿੱਚ ਹਰ ਸੰਭਵ ਮੱਦਦ ਕਰਨ ਵਚਨਬੱਧ ਹਾਂ। 

ਉਹਨਾਂ ਕਿਹਾ ਕਿ ਦਰਿਆ ਵਿੱਚ ਪਾਣੀ ਆਉਣ ਦੇ ਪਹਿਲੇ ਦਿਨ ਤੋਂ ਹੀ  ਉਹ ਇਲਾਕੇ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਇਸ ਮੌਕੇ ਉਹਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੰਨ੍ਹ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੇ ਹਨ।

ਉਹਨਾਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿੱਚ ਸਾਨੂੰ ਬਿਨਾਂ ਕਿਸੇ ਭੇਦ-ਭਾਵ ਦੇ ਮਿਲ ਕੇ ਕੰਮ ਕਰਨ ਅਤੇ ਇੱਕ ਦੂਜੇ ਦੀ ਮੱਦਦ ਕਰਨ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤੇ ਉਹਨਾਂ ਵੱਲੋਂ ਸਮੁੱਚੇ ਪ੍ਰਸ਼ਾਸਨ ਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਪਹੁੰਚਾਈ ਜਾਵੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ, ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂੰ ਦੱਸਣ ਤਾਂ ਜੋ ਉਹਨਾਂ ਨੂੰ ਲੋੜੀਂਦੀ ਮੱਦਦ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਾਣੀ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਉਹ ਆਪ ਰਾਸ਼ਨ ਸਮੱਗਰੀ ਲੋਕਾਂ ਤੱਕ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਕਿਸੇ ਨੂੰ ਵੀ ਇਸ ਮੁਸ਼ਕਿਲ ਦੀ ਘੜੀ ਵਿਚ ਖਾਣ-ਪੀਣ ਦੀ ਵਸਤੂਆਂ ਨੂੰ ਲੈ ਕੇ ਕੋਈ ਦਿਕਤ ਪੇਸ਼ ਨਾ ਆਵੇ। 

ਉਨ੍ਹਾਂ ਕਿਹਾ ਕਿ ਮਨੁੱਖੀ ਆਬਾਦੀ ਦੇ ਨਾਲ-ਨਾਲ ਪਸ਼ੁਆਂ ਲਈ ਵੀ ਉਹ ਫੀਡ, ਚਾਰਾ ਆਦਿ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਬੇਜ਼ੁਬਾਨਾ ਦੀ ਵੀ ਬਿਹਤਰ ਢੰਗ ਨਾਲ ਸੰਭਾਲ ਹੋ ਸਕੇ। ਉਹਨਾਂ ਕਿਹਾ ਕਿ ਹਰੀਕੇ ਹਥਾੜ ਖੇਤਰ ਵਿੱਚ ਦਰਿਆ ਦੇ ਪਾਣੀ ਦੀ ਚਪੇਟ ਵਿੱਚ ਆਉਣ ਨਾਲ ਹਜ਼ਾਰਾਂ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦਾ ਵਿਸ਼ੇਸ ਗਿਰਦਾਵਰੀ ਕਰਵਾ ਕੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD