Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ – ਵਸਨੀਕਾਂ ਨੂੰ ਭਰੋਸਾ, ਕਿਹਾ, ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ

ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਅਕਾਲ ਚਲਾਣਾ ਕੀਤੇ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Web Admin

Web Admin

5 Dariya News

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 31 Aug 2025

Last updated on: Sep 01, 2025, 18:17 IST

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਅਧਿਕਾਰੀਆਂ ਨਾਲ ਮਿਲ ਕੇ ਦੌਰਾ ਕੀਤਾ ਤੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੋ ਵੀ ਲੋਕ ਟ੍ਰੈਕਟਰ-ਟਰਾਲੀਆਂ ਜਾਂ ਜਰੂਰੀ ਸਮਾਨ ਦੇ ਕੇ ਸਹਿਯੋਗ ਕਰ ਸਕਦੇ ਹਨ, ਉਹ ਅੱਗੇ ਆਉਣ।

ਉਨ੍ਹਾਂ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਿਵਾਣਾ ਬੰਨ੍ਹ ‘ਤੇ ਹਰ ਸਮੇਂ ਡਿਊਟੀ ਤੇ ਮੌਜੂਦ ਰਹਿਣ। ਇਸ ਮੌਕੇ ਦੱਸਿਆ ਗਿਆ ਕਿ ਪੋਕਲੇਨ ਮਸ਼ੀਨਾਂ ਅਤੇ ਜੇ ਸੀ ਬੀ ਸਰਕਾਰੀ ਪੱਧਰ ‘ਤੇ ਤਾਇਨਾਤ ਹਨ ਅਤੇ ਮਨਰੇਗਾ ਲੇਬਰ ਵੱਲੋਂ ਬੰਨ੍ਹ ਮਜ਼ਬੂਤੀ ਲਈ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ।

-ਵਿਧਾਇਕ ਵੱਲੋਂ ਦੁੱਖ ਸਾਂਝਾ-

ਇਸ ਤੋਂ ਇਲਾਵਾ, ਸ. ਕੁਲਜੀਤ ਸਿੰਘ ਰੰਧਾਵਾ ਲਾਲੜੂ ਵਿੱਖੇ ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਕਿਸਾਨ ਸ਼੍ਰੀ ਜਨਕ ਰਾਜ ਦੇ ਅਕਾਲ ਚਲਾਣਾ ਕਰ ਜਾਣ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲੇ ਤੇ ਦੁੱਖ ਸਾਂਝਾ ਕੀਤਾ। ਵਿਧਾਇਕ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦੀ ਸਹਾਇਤਾ ਵੀ ਜ਼ਰੂਰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਪਰਿਵਾਰ ਦੇ ਕਿਸੇ ਯੋਗ ਮੈਂਬਰ ਨੂੰ ਤਰਸ ਅਧਾਰ ਤੇ ਰੋਜ਼ਗਾਰ ਦੀ ਉਪਲਬਧਤਾ ਵੀ ਕਰਵਾਈ ਜਾ ਸਕੇ।

ਸਰਸੀਣੀ, ਸਾਧਾਂਪੁਰ ਤੇ ਖਜੂਰ ਮੰਡੀ ਦੀ ਵਿਸ਼ੇਸ਼ ਗਿਰਦਾਵਰੀ-

ਉਨ੍ਹਾਂ ਕਿਹਾ ਕਿ ਸਰਸੀਣੀ, ਸਾਧਾਂਪੁਰ ਤੇ ਖਜੂਰ ਮੰਡੀ ਵਿੱਚ ਪਾਣੀ ਦੇ ਤੇਜ ਵਹਾਅ ਕਰਕੇ ਖਰਾਬ ਹੋਈਆਂ ਫਸਲਾਂ ਦੀ ਐਸ ਡੀ ਐਮ ਡੇਰਾਬੱਸੀ ਨੂੰ ਕਹਿ ਕੇ ਗਿਰਦਾਵਰੀ ਕਰਵਾ ਕੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪਾਸੋਂ ਸਪੈਸ਼ਲ ਰਾਹਤ ਫੰਡ ਦੀ ਮੰਗ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਘੱਗਰ ਦੇ ਬੰਨ੍ਹ ਤੇ ਜਿੱਥੇ ਹੋਰ ਪੱਥਰ ਲਾਉਣ ਦੀ ਜਰੂਰਤ ਹੈ, ਉਹਦਾ ਐਸਟੀਮੇਟ ਤਿਆਰ ਕਰਕੇ, ਸਰਕਾਰ ਦੁਆਰਾ 'ਇਕ ਦੋ ਲੇਅਰ' ਹੋਰ ਉੱਪਰ ਲਗਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਡੇਰਾਬੱਸੀ ਹਲਕੇ ਵਿੱਚ ਘੱਗਰ ਦੇ ਬੰਨ੍ਹ ਨੂੰ ਪੱਥਰ ਨਾਲ ਮਜਬੂਤ ਕਰਵਾਇਆ ਜਾਵੇਗਾ ਤਾਂ ਜੋ ਘੱਗਰ ਨੇੜਲੇ ਵਸਨੀਕ ਤੇ ਕਿਸਾਨ ਹੜ੍ਹਾਂ ਦੌਰਾਨ ਹੁੰਦੇ ਖਰਾਬੇ ਤੋਂ ਬਚੇ ਰਹਿਣ।

-ਹੰਗਾਮੀ ਹੈਲਪ ਲਾਈਨ -

ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰਾਂ 0172-2219506 (ਡੀ ਸੀ ਦਫ਼ਤਰ), ਮੋਬਾਇਲ 76580-51209 (ਡੀ ਸੀ ਦਫ਼ਤਰ) ਅਤੇ ਸਬ ਡਵੀਜ਼ਨ ਡੇਰਾਬੱਸੀ ਦੇ ਕੰਟਰੋਲ ਰੂਮ ਨੰਬਰ 01762-283224 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੋਬਾਇਲ ਨੰਬਰ ਤੋਂ ਇਲਾਵਾ ਉਨ੍ਹਾਂ ਦੇ ਡੇਰਾਬੱਸੀ ਦਫ਼ਤਰ ਦੇ ਨੰਬਰ 01762-280095 ਅਤੇ ਜ਼ੀਰਕਪੁਰ ਦਫ਼ਤਰ ਦੇ ਨੰਬਰ 01762-528902 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD