Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰੇਂਦਰ ਮੋਦੀ ਨੇ ਚੀਨ ਦੇ ਤਿਯਾਨਜਿਨ ਵਿੱਚ 25ਵੇਂ ਐੱਸਸੀਓ ਸੰਮੇਲਨ ਵਿੱਚ ਹਿੱਸਾ ਲਿਆ

5 Dariya News

5 Dariya News

5 Dariya News

ਤਿਯਾਨਜਿਨ (ਚੀਨ) , 01 Sep 2025

Last updated on: Sep 01, 2025, 18:31 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਗਸਤ ਤੋਂ 1 ਸਤੰਬਰ 2025 ਤੱਕ ਚੀਨ ਦੇ ਤਿਯਾਨਜਿਨ ਵਿੱਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸੀਸਓ) ਦੇ ਰਾਸ਼ਟਰ ਮੁਖੀਆਂ ਦੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਸਮਿਟ ਵਿੱਚ ਐੱਸਸੀਓ ਵਿਕਾਸ ਰਣਨੀਤੀ, ਗਲੋਬਲ ਸ਼ਾਸਨ ਵਿੱਚ ਸੁਧਾਰ, ਅੱਤਵਾਦ-ਵਿਰੋਧੀ, ਸ਼ਾਂਤੀ ਅਤੇ ਸੁਰੱਖਿਆ, ਆਰਥਕਿ ਅਤੇ ਵਿੱਤੀ ਸਹਿਯੋਗ ਅਤੇ ਟਿਕਾਊ ਵਿਕਾਸ ‘ਤੇ ਉਪਯੋਗੀ ਚਰਚਾ ਹੋਈ।

ਸਮਿਟ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐੱਸਸੀਓ ਢਾਂਚੇ ਦੇ ਅੰਦਰ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਕਿਹਾ ਕਿ ਭਾਰਤ ਤਿੰਨ ਥੰਮ੍ਹਾਂ- ਸੁਰੱਖਿਆ, ਸੰਪਰਕ ਅਤੇ ਅਵਸਰ – ਦੇ ਤਹਿਤ ਵਿਆਪਕ ਕਾਰਵਾਈ ਚਾਹੁੰਦਾ ਹੈ। 

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਪ੍ਰਗਤੀ ਅਤੇ ਸਮ੍ਰਿੱਧੀ ਦੀ ਕੁੰਜੀ ਹਨ, ਉਨ੍ਹਾਂ ਨੇ ਮੈਂਬਰ ਦੇਸ਼ਾਂ ਨੂੰ ਸਾਰੇ ਰੂਪਾਂ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਲਈ ਮਜ਼ਬੂਤ ਅਤੇ ਨਿਰਣਾਇਕ ਕਦਮ ਚੁੱਕਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਅੱਤਵਾਦੀ ਵਿੱਤਪੋਸ਼ਣ ਅਤੇ ਕੱਟੜਪੰਥ ਦੇ ਵਿਰੁੱਧ ਤਾਲਮੇਲ ਕਾਰਵਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। 

ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਮੈਂਬਰ ਦੇਸ਼ਾਂ ਦੀ ਮਜ਼ਬੂਤ ਏਕਤਾ ਲਈ ਧੰਨਵਾਦ ਦਿੰਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ ਨਾਲ ਲੜਨ ਵਿੱਚ ਕੋਈ ਦੋਹਰਾ ਮਾਪਦੰਡ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਮੂਹ ਨੂੰ ਉਨ੍ਹਾਂ ਦੇਸ਼ਾਂ ਨੂੰ ਜਵਾਬਦੇਹ ਠਹਿਰਾਉਣ ਦੀ ਅਪੀਲ ਕੀਤੀ ਜੋ ਸੀਮਾ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਦੇ ਅਤੇ ਸਮਰਥਨ ਦਿੰਦੇ ਹਨ।

ਵਿਕਾਸ ਨੂੰ ਹੁਲਾਰਾ ਦੇਣ ਅਤੇ ਵਿਸ਼ਵਾਸ ਨਿਰਮਾਣ ਵਿੱਚ ਸੰਪਰਕ ਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਚਾਬਹਾਰ ਪੋਰਟ ਅਤੇ ਅੰਤਰਰਾਸ਼ਟਰੀ ਉੱਤਰ-ਦੱਖਣ ਟ੍ਰਾਂਸਪੋਰਟ ਕੌਰੀਡੋਰ ਜਿਹੇ ਪ੍ਰੋਜੈਕਟਾਂ ਦਾ ਪੁਰਜ਼ੋਰ ਸਮਰਥਨ ਕਰਦਾ ਹੈ। ਉਨ੍ਹਾਂ ਨੇ ਸਟਾਰਟ-ਅੱਪ, ਇਨੋਵੇਸ਼ਨ, ਯੁਵਾ ਸਸ਼ਕਤੀਕਰਣ ਅਤੇ ਸਾਂਝੀ ਵਿਰਾਸਤ ਦੇ ਖੇਤਰਾਂ ਵਿੱਚ ਮੌਕਿਆਂ ਬਾਰੇ ਵੀ ਗੱਲ ਕੀਤੀ, ਜਿਨ੍ਹਾਂ ਨੂੰ ਐੱਸਸੀਓ ਦੇ ਤਹਿਤ ਅੱਗੇ ਵਧਾਇਆ ਜਾਣਾ ਚਾਹੀਦਾ ਹੈ। 

ਪ੍ਰਧਾਨ ਮੰਤਰੀ ਨੇ ਲੋਕਾਂ ਦਰਮਿਆਨ ਸਬੰਧਾਂ ਅਤੇ ਸੱਭਿਆਚਾਰਕ ਸਮਝ ਨੂੰ ਹੁਲਾਰਾ ਦੇਣ ਲਈ ਸਮੂਹ ਦੇ ਅੰਦਰ ਇੱਕ ਸੱਭਿਅਤਾਗਤ ਸੰਵਾਦ ਮੰਚ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ। ਪ੍ਰਧਾਨ ਮੰਤਰੀ ਨੇ ਸਮੂਹ ਦੇ ਸੁਧਾਰ ਏਜੰਡੇ ਦੇ ਪ੍ਰਤੀ ਸਮਰਥਨ ਵਿਅਕਤ ਕੀਤਾ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਾਈਬਰ ਸੁਰੱਖਿਆ ਨਾਲ ਨਜਿੱਠਣ ਲਈ ਕੇਂਦਰਾਂ ਦੀ ਸਥਾਪਨਾ ਦਾ ਸੁਆਗਤ ਕੀਤਾ। 

ਉਨ੍ਹਾਂ ਨੇ ਸੰਯੁਕਤ ਰਾਸ਼ਟਰ ਸਮੇਤ ਬਹੁਪੱਖੀ ਸੰਸਥਾਵਾਂ ਵਿੱਚ ਸੁਧਾਰ ਦੇ ਲਈ ਸਮੂਹ ਦੁਆਰਾ ਇੱਕ ਸਾਂਝਾ ਦ੍ਰਿਸ਼ਟੀਕੋਣ ਅਪਣਾਉਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਦਾ ਪੂਰਾ ਭਾਸ਼ਣ ਇੱਥੇ [ ਲਿੰਕ ] ਦੇਖਿਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਉਨ੍ਹਾਂ ਦੇ ਗਰਮਜੋਸ਼ੀ ਭਰੀ ਪਰਾਹੁਣਚਾਰੀ ਲਈ ਧੰਨਵਾਦ ਕੀਤਾ ਅਤੇ ਸਮਿਟ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ। 

ਉਨ੍ਹਾਂ ਨੇ ਐੱਸਸੀਓ ਦੀ ਅਗਲੀ ਪ੍ਰਧਾਨਗੀ ਸੰਭਾਲਣ ‘ਤੇ ਕ੍ਰਿਗਿਸਤਾਨ ਨੂੰ ਵੀ ਵਧਾਈ ਦਿੱਤੀ। ਸਮਿਟ ਦੀ ਸਮਾਪਤੀ ‘ਤੇ ਐੱਸਸੀਓ ਦੇ ਮੈਂਬਰ ਦੇਸ਼ਾਂ ਨੇ ਤਿਆਨਜਿਨ ਐਲਾਨ ਪੱਤਰ ਨੂੰ ਅਪਣਾਇਆ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Shanghai Cooperation Organisation , SCO , SCO Summit , 25th SCO Summit , Tianjin , China

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD