Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਵਨ ਕੁਮਾਰ ਟੀਨੂੰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ

ਕਿਹਾ, ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

Pawan Kumar Tinu, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਆਦਮਪੁਰ/ਜਲੰਧਰ , 01 Sep 2025

Last updated on: Sep 02, 2025, 11:48 IST

ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਬਾਹਰ ਕੱਢਣ ਲਈ ਮਜ਼ਬੂਤੀ ਨਾਲ ਖੜ੍ਹੀ ਹੈ।

ਸ਼੍ਰੀ ਟੀਨੂੰ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜੰਗੀ ਪੱਧਰ ’ਤੇ ਕਾਰਜ ਆਰੰਭੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਛੱਤਰੀਆਂ, ਮੱਛਰਦਾਨੀਆਂ, ਦਵਾਈਆਂ ਅਤੇ ਪਾਣੀ ਦੀਆਂ 800 ਪੇਟੀਆਂ ਤੇ ਬ੍ਰੈਡ ਭੇਜੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਪ੍ਰਭਾਵਿਤ ਲੋਕਾਂ ਨੂੰ ਇਹ ਰਾਹਤ ਸਮੱਗਰੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀ ਟੀਮ ਵੀ ਭੇਜੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੇ ਦੇ ਲੋਕਾਂ ਨੇ ਹਮੇਸ਼ਾਂ ਹੀ ਉਹਨਾਂ ਵਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਮੁਸੀਬਤ ਵਿੱਚ ਫਸੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ। 

ਉਨ੍ਹਾਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਪਵਿੱਤਰ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਕਿ ਉਹਨਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਉਨ੍ਹਾਂ ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਲਈ ਰਾਜ ਕੁਮਾਰ ਰਾਜਾ, ਅਮਿਤ, ਮਨੀਸ਼, ਸੋਨੂੰ, ਸੰਜੀਵ ਗਾਂਧੀ, ਹਰਦੀਪ ਸਿੰਘ, ਚਰਨਜੀਤ ਸਿੰਘ, ਆਸੂ, ਪਰਮਜੀਤ ਪੰਮਾ, ਚਰਨਜੀਤ ਸਿੰਘ, ਅਜੈ ਕੁਮਾਰ, ਕਮਲਜੀਤ ਸਿੰਘ, ਸਰਪੰਚ ਤਰਲੋਚਨ ਸਿੰਘ  ਅਤੇ ਹੋਰਨਾਂ ਸਖ਼ਸ਼ੀਅਤਾਂ ਦਾ ਧੰਨਵਾਦ ਵੀ ਪ੍ਰਗਟਾਇਆ।

 

Tags: Pawan Kumar Tinu , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD