Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਸ਼ਾਹ ਨੇ ਜੰਮੂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ

ਪੂਰੀ ਕੇਂਦਰੀ ਸਹਾਇਤਾ ਦਾ ਭਰੋਸਾ

Amit Shah, Union Home Minister, BJP, Bharatiya Janata Party, Minister of Cooperation, Manoj Sinha

Web Admin

Web Admin

5 Dariya News

ਜੰਮੂ , 01 Sep 2025

Last updated on: Sep 02, 2025, 12:07 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਦਾ ਦੌਰਾ ਕੀਤਾ ਅਤੇ ਜੰਮੂ ਡਿਵੀਜ਼ਨ ਦੇ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਗ੍ਰਹਿ ਮੰਤਰੀ ਨੇ ਜੰਮੂ ਦੇ ਚਕ ਮੰਗੂ (chak mangu) ਪਿੰਡ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮੁਲਾਕਾਤ ਕੀਤੀ। 

ਸ਼੍ਰੀ ਅਮਿਤ ਸ਼ਾਹ ਨੇ ਜੰਮੂ ਵਿੱਚ ਹੜ੍ਹਾਂ ਨਾਲ ਨੁਕਸਾਨੇ ਗਏ ਤਵੀ ਪੁਲ, ਸ਼ਿਵ ਮੰਦਿਰ ਅਤੇ ਘਰਾਂ ਦਾ ਵੀ ਨਿਰੀਖਣ ਕੀਤਾ। ਦੌਰੇ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ, ਮੁੱਖ ਮੰਤਰੀ ਸ਼੍ਰੀ ਓਮਰ ਅਬਦੁੱਲਾ, ਕੇਂਦਰ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਕੇਂਦਰੀ ਗ੍ਰਹਿ ਮੰਤਰੀ ਨੇ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ, ਪਹਿਲੇ ਦਿਨ ਤੋਂ ਹੀ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਭਾਰਤ ਸਰਕਾਰ ਨੇ ਬਚਾਅ ਕਾਰਜਾਂ ਵਿੱਚ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। 

ਸ਼੍ਰੀ ਸ਼ਾਹ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਸਾਰੀਆਂ ਏਜੰਸੀਆਂ ਨੇ ਮਿਲ ਕੇ ਸੰਭਾਵੀ ਨੁਕਸਾਨ ਨੂੰ ਬਹੁਤ ਹੱਦ ਤੱਕ ਘਟਾ ਦਿੱਤਾ ਹੈ ਅਤੇ ਤਾਲਮੇਲ ਵਾਲੇ ਯਤਨਾਂ ਨਾਲ, ਅਸੀਂ ਬਹੁਤ ਸਾਰੀਆਂ ਜਾਨਾਂ ਬਚਾਉਣ ਵਿੱਚ ਸਫਲ ਹੋਏ ਹਾਂ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਸਾਰੇ ਅਰਲੀ ਵਾਰਨਿੰਗ ਐਪਸ (ਈਡਬਲਿਊਏਜ਼) ਦੇ ਤਰੀਕਿਆਂ, ਉਨ੍ਹਾਂ ਦੀ ਸਟੀਕਤਾ ਅਤੇ ਉਨ੍ਹਾਂ ਦੀ ਜ਼ਮੀਨੀ ਪਹੁੰਚ ਦਾ ਇੱਕ ਆਲੋਚਨਾਤਮਕ ਵਿਸ਼ਲੇਸ਼ਣ ਹੋਣਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਸਿਸਟਮ ਦੀ ਵਾਰ-ਵਾਰ ਸਮੀਖਿਆ ਅਤੇ ਸੁਧਾਰ ਕਰਕੇ ਹੀ ਅਸੀਂ ਜ਼ੀਰੋ ਕੈਜ਼ੁਅਲਟੀ ਪਹੁੰਚ ਵੱਲ ਵਧ ਸਕਦੇ ਹਾਂ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੌਸਮ ਵਿਭਾਗ ਅਤੇ ਐੱਨਡੀਐੱਮਏ ਨੂੰ ਡੇਟਾ ਵਿਸ਼ਲੇਸ਼ਣ ਅਤੇ ਏਆਈ ਦੀ ਵਰਤੋਂ ਕਰਕੇ ਬੱਦਲ ਫਟਣ ਦੇ ਕਾਰਨਾਂ ਦਾ ਅਧਿਐਨ ਕਰਨਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਢੁਕਵੇਂ ਰਾਸ਼ਨ ਦਾ ਪ੍ਰਬੰਧ ਕਰੇ ਅਤੇ 10 ਦਿਨਾਂ ਬਾਅਦ, ਸੰਪਰਕ ਸਥਿਤੀ ਨੂੰ ਦੇਖਦੇ ਹੋਏ ਰਾਸ਼ਨ ਦੀ ਪਹੁੰਚ ਔਫਲਾਈਨ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇੱਕ ਜਾਂ ਦੋ ਦਿਨਾਂ ਦੇ ਅੰਦਰ, ਗ੍ਰਹਿ ਮੰਤਰਾਲੇ ਦੀਆਂ ਸਰਵੇਖਣ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਇੱਥੇ ਆਉਣਗੀਆਂ ਅਤੇ ਉਸ ਤੋਂ ਬਾਅਦ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ ਸਿਹਤ ਅਤੇ ਜਲ ਵਿਭਾਗ ਨੂੰ ਸਰਗਰਮ ਰਹਿਣਾ ਚਾਹੀਦਾ ਹੈ ਅਤੇ ਪਾਣੀ ਦੀ ਸਪਲਾਈ ਅਤੇ ਸਿਹਤ ਸੇਵਾਵਾਂ 'ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ਰ ਦਿੱਤਾ ਕਿ ਸੈਨਾ, ਕੇਂਦਰੀ ਹਥਿਆਰਬੰਦ ਪੁਲਿਸ ਬਲ ਅਤੇ ਹਵਾਈ ਸੈਨਾ ਦੀਆਂ ਮੈਡੀਕਲ ਟੀਮਾਂ ਦੀ ਮਦਦ ਲਈ ਜਾ ਸਕਦੀ ਹੈ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਿਉਂਕਿ ਜੰਮੂ ਅਤੇ ਕਸ਼ਮੀਰ ਇੱਕ ਕੁਦਰਤੀ ਆਫ਼ਤ-ਸੰਭਾਵਿਤ ਖੇਤਰ ਹੈ, ਇਸ ਲਈ ਕੇਂਦਰ ਦੇ ਹਿੱਸੇ ਵਜੋਂ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (ਐੱਸਡੀਆਰਐੱਫ) ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ 209 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ, ਜਿਸ ਕਾਰਨ ਇੱਥੇ ਰਾਹਤ ਕਾਰਜ ਸ਼ੁਰੂ ਹੋ ਗਏ ਹਨ।

ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਆਫ਼ਤ ਪ੍ਰਬੰਧਨ ਅਥਾਰਿਟੀ  (ਯੂਟੀਡੀਐੱਮਏ) ਵੱਲੋਂ ਸਮੇਂ ਸਿਰ ਦਿੱਤੀਆਂ ਗਈਆਂ ਚੇਤਾਵਨੀਆਂ ਨੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਵਿੱਚ ਮਦਦ ਕੀਤੀ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨਡੀਆਰਐੱਫ), ਸੈਨਾ, ਕੇਂਦਰ ਸ਼ਾਸਿਤ ਪ੍ਰਦੇਸ਼ ਆਫ਼ਤ ਪ੍ਰਤੀਕਿਰਿਆ ਬਲ (ਯੂਟੀਡੀਆਰਐੱਫ), ਹੋਰ ਪ੍ਰਤੀਕਿਰਿਆ ਟੀਮਾਂ, ਸਾਰੇ ਅਲਰਟ 'ਤੇ ਸਨ ਅਤੇ ਹੈਲੀਕੌਪਟਰ ਵੀ ਤਿਆਰ ਸਨ। 

ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨੂੰ ਸੈਨਾ ਅਤੇ ਐੱਨਡੀਆਰਐੱਫ ਦੀ ਤਾਇਨਾਤੀ ਬਾਰੇ ਵੀ ਸੂਚਿਤ ਕੀਤਾ ਗਿਆ ਸੀ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਲੋਕਾਂ ਦੀ ਨਿਜੀ ਜਾਇਦਾਦ (ਸੰਪੱਤੀ) ਨੂੰ ਨੁਕਸਾਨ ਪਹੁੰਚਿਆ ਹੈ ਅਤੇ ਨੁਕਸਾਨੇ ਗਏ ਘਰਾਂ ਲਈ ਐੱਸਡੀਆਰਐੱਫ ਅਧੀਨ ਸਹਾਇਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਜਲਦੀ ਤੋਂ ਜਲਦੀ ਵੰਡਿਆ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੀਆਂ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਉਨ੍ਹਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਸੜਕਾਂ 'ਤੇ ਆਵਾਜਾਈ ਮੁੜ ਸ਼ੁਰੂ ਹੋ ਗਈ ਹੈ ਅਤੇ ਰਾਹਤ ਸਮੱਗਰੀ ਜਿੱਥੇ ਵੀ ਜ਼ਰੂਰਤ ਹੈ, ਪਹੁੰਚਣੀ ਸ਼ੁਰੂ ਹੋ ਗਈ ਹੈ। ਪ੍ਰਭਾਵਿਤ ਖੇਤਰਾਂ ਵਿੱਚ 80 ਪ੍ਰਤੀਸ਼ਤ ਤੋਂ ਵੱਧ ਬਿਜਲੀ ਸਪਲਾਈ ਬਹਾਲ ਹੋ ਗਈ ਹੈ, ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। 

ਮਹੱਤਵਪੂਰਨ ਖੇਤਰਾਂ ਦਾ ਬੁਨਿਆਦੀ ਢਾਂਚਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਦੀ ਅਸਥਾਈ ਬਹਾਲੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਨੇ ਸਾਰੀਆਂ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਬਹੁਤ ਤੇਜ਼ੀ ਅਤੇ ਕੁਸ਼ਲਤਾ ਨਾਲ ਇੱਕ ਸਫਲ ਬਚਾਅ ਕਾਰਜ ਚਲਾਇਆ। 

ਸਾਵਧਾਨੀ ਦੇ ਤੌਰ 'ਤੇ 5000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਐੱਨਡੀਆਰਐੱਫ ਦੀਆਂ 17 ਟੀਮਾਂ ਅਤੇ ਸੈਨਾ ਦੀਆਂ 23 ਟੁਕੜੀਆਂ, ਇੰਡੀਅਨ ਏਅਰ ਫੋਰਸ ਦੇ ਹੈਲੀਕੌਪਟਰ, ਯੂਟੀਡੀਆਰਐੱਫ, ਜੰਮੂ ਅਤੇ ਕਸ਼ਮੀਰ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੇ ਕਰਮਚਾਰੀ ਅਜੇ ਵੀ ਪੂਰੇ ਕਾਰਜ ਵਿੱਚ ਲੱਗੇ ਹੋਏ ਹਨ ਅਤੇ ਲੋਕਾਂ ਦੀ ਮਦਦ ਕਰ ਰਹੇ ਹਨ। 

ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੁਆਰਾ ਰਾਹਤ ਕੈਂਪਾਂ ਵਿੱਚ ਸਿਹਤ ਸਹੂਲਤਾਂ ਅਤੇ ਭੋਜਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਥਿਤੀ ਬਹੁਤ ਜਲਦੀ ਸਧਾਰਣ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਜਨਤਾ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ ਪੁਨਰਵਾਸ ਅਤੇ ਪੁਨਰ-ਨਿਰਮਾਣ ਦੀ ਸਹੂਲਤ ਲਈ ਤੁਰੰਤ ਰਾਹਤ, ਵਿੱਤੀ ਸਹਾਇਤਾ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

 

Tags: Amit Shah , Union Home Minister , BJP , Bharatiya Janata Party , Minister of Cooperation , Manoj Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD