Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਾ. ਸੋਨਾ ਥਿੰਦ ਨੇ ਵਰ੍ਹਦੇ ਮੀਂਹ ਵਿੱਚ ਖੁਦ ਮੌਕੇ 'ਤੇ ਖੜ੍ਹ ਕੇ ਬੰਦ ਕਰਵਾਏ ਦੋ ਪਾੜ

ਭਾਖੜਾ ਮੇਨ ਲਾਈਨ ਦੀ ਨਰਵਾਣਾ ਬ੍ਰਾਂਚ ਦੀ ਬੁਰਜੀ ਨੰਬਰ 13443 ਦਾ ਲਿਆ ਜਾਇਜ਼ਾ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 01 Sep 2025

Last updated on: Sep 02, 2025, 13:15 IST

ਭਾਖੜਾ ਮੇਨ ਲਾਈਨ ਦੀ ਨਰਵਾਣਾ ਬ੍ਰਾਂਚ ਦੀ ਬੁਰਜੀ ਨੰਬਰ 13443 ਵਿੱਚ ਦੋ ਛੋਟੇ ਪਾੜ ਪੈ ਗਏ ਸਨ ਜਿਸ ਬਾਰੇ ਜਾਣਕਾਰੀ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਰ੍ਹਦੇ ਮੀਂਹ ਵਿੱਚ ਮੌਕੇ ਉਤੇ ਪੁੱਜੇ ਅਤੇ ਆਪਣੀ ਨਿਗਰਾਨੀ ਹੇਠ ਇਨ੍ਹਾਂ ਪੈਚਾਂ ਨੂੰ ਬੰਦ ਕਰਵਾਇਆ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਹਾਲਾਂਕਿ ਇਹ ਪਾੜ ਛੋਟੇ ਹੀ ਸਨ ਪਰ ਫਿਰ ਵੀ ਅਹਿਤਿਆਤ ਦੇ ਤੌਰ ਤੇ ਇਨ੍ਹਾਂ ਛੋਟੇ ਪਾੜਾਂ ਨੂੰ ਤਰਜੀਹ ਦੇ ਆਧਾਰ ਤੇ ਬੰਦ ਕਰਵਾਇਆ ਜਾਣਾ ਜ਼ਰੂਰੀ ਸੀ ਕਿਉਂਕਿ ਹਾਲੇ ਵੀ ਤੇਜ਼ ਮੀਂਹ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਹਾਲ ਦੀ ਘੜੀ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਹੜ੍ਹਾਂ ਜਿਹੀ ਕਿਸੇ ਵੀ ਸਥਿਤੀ ਦੇ ਪੈਦਾ ਹੋਣ ਤੋਂ ਪੂਰੀ ਤਰ੍ਹਾਂ ਬਚਾਅ ਹੈ ਪਰ ਫਿਰ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਾਰੇ ਹੀ ਅਧਿਕਾਰੀ ਫੀਲਡ ਵਿੱਚ ਦੌਰੇ ਕਰ ਰਹੇ ਹਨ ਅਤੇ ਹਰ ਸਥਿਤੀ *ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ।ਉਨ੍ਹਾਂ ਦੱਸਿਆ ਕਿ ਸਰਹਿੰਦ ਚੋਅ ਤੇ ਪਟਿਆਲਾ ਕੀ ਰਾਓ ਵਿਖੇ ਵੀ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਹੋਈ ਭਾਰੀ ਬਰਸਾਤ ਕਾਰਨ ਜਿਹੜੇ ਸ਼ਹਿਰੀ ਜਾਂ ਦਿਹਾਤੀ ਖੇਤਰਾਂ ਵਿੱਚ ਬਰਸਾਤੀ ਪਾਣੀ ਦੇ ਇਕੱਤਰ ਹੋਣ ਦੀਆਂ ਸੂਚਨਾਵਾਂ ਮਿਲਣ ਦੀ ਸੂਰਤ ਵਿੱਚ ਫੌਰੀ ਸਬੰਧਤ ਵਿਭਾਗਾਂ ਰਾਹੀਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਪਰਮਪ੍ਰੀਤ ਸਿੰਘ ਗੁਰਾਇਆ, ਐਸ.ਡੀ.ਓ ਬੀਐਮਐਲ ਰਾਜੇਸ਼ ਕੁਮਾਰ, ਜੇ.ਈ ਗੁਰਵਿੰਦਰ ਸਿੰਘ, ਗਗਨ ਕੁਮਾਰ ਤੇ ਮਾਨਵ ਜਿੰਦਲ ਵੀ ਮੌਜੂਦ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD