Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਤੋਂ ਅੰਤਰਿਮ ਰਾਹਤ ਦੀ ਮੰਗ ਕੀਤੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh Mohali, Dr Sunny Singh Ahluwalia

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Sep 2025

Last updated on: Sep 02, 2025, 13:35 IST

ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਬਾਅਦ ਦੁਪਹਿਰ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਆਪ ਦਫ਼ਤਰ, ਸੈਕਟਰ 76, ਮੋਹਾਲੀ ਤੋਂ ਰਵਾਨਾ ਕੀਤੇ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਸਨ।

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਇਨ੍ਹਾਂ ਲੋਕਾਂ ਨਾਲ ਖੜ੍ਹੀ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪ੍ਰਸ਼ਾਸਨਿਕ ਮਸ਼ੀਨਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨੁੱਖਤਾ ਦੀ ਸੇਵਾ ਵਿੱਚ ਲਾਮਬੰਦ ਕਰਕੇ, ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਕੇਂਦਰ ਸਰਕਾਰ ਪਾਸੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੰਤਰਿਮ ਰਾਹਤ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਲਈ, ਅੱਗੇ ਆਉਣ ਅਤੇ ਉਨ੍ਹਾਂ ਲੋਕਾਂ ਨੂੰ ਸਹਾਇਤਾ ਦੇਣ ਦਾ ਸਹੀ ਸਮਾਂ ਹੈ ਜੋ ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ ਆਪਣੇ ਘਰਾਂ, ਪਸ਼ੂਆਂ, ਫਸਲਾਂ ਅਤੇ ਖੇਤੀ ਮਸ਼ੀਨਰੀ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ, ਜਦੋਂ ਤੱਕ ਨੁਕਸਾਨ ਦਾ ਪੂਰਾ ਮੁਲਾਂਕਣ ਨਹੀਂ ਹੋ ਜਾਂਦਾ, ਕੇਂਦਰ ਵੱਲੋਂ ਤੁਰੰਤ ਅੰਤਰਿਮ ਰਾਹਤ ਦੇਣਾ ਇੱਕ ਸਾਰਥਕ ਸੰਕੇਤ ਹੋਵੇਗਾ।

ਵਿੱਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ 60,000 ਕਰੋੜ ਰੁਪਏ ਦੇ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਜਾਰੀ ਕਰੇ - ਜਿਸ ਵਿੱਚ ਜੀਐਸਟੀ ਬਕਾਇਆ, ਆਰਡੀਐਫ ਅਤੇ ਸੜਕ ਮੁਰੰਮਤ ਫੰਡ ਸ਼ਾਮਲ ਹਨ - ਤਾਂ ਜੋ ਪੰਜਾਬ ਸਰਕਾਰ ਜ਼ਰੂਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੂੰ ਪੂਰਾ ਕਰ ਸਕੇ। ਪੰਜਾਬ ਭਾਜਪਾ ਦੇ ਆਗੂਆਂ ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਈਕਮਾਨ ਨੂੰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦਾ ਸਮਰਥਨ ਕਰਨ ਲਈ ਪ੍ਰੇਰਿਤ ਕਰਨ। ਸ੍ਰੀ ਚੀਮਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਉਦਾਸੀਨਤਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਹੜ੍ਹ ਸੰਕਟ ਪ੍ਰਤੀ ਉਨ੍ਹਾਂ ਦੀ ਚੁੱਪੀ ਪੰਜਾਬ ਦੇ ਲੋਕਾਂ ਪ੍ਰਤੀ ਉਦਾਸੀਨ ਰਵੱਈਏ ਨੂੰ ਦਰਸਾਉਂਦੀ ਹੈ।

ਇਸ ਮੌਕੇ ਸ੍ਰੀ ਚੀਮਾ ਦੇ ਨਾਲ ਵਿਧਾਇਕ ਕੁਲਵੰਤ ਸਿੰਘ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦ ਮਿੱਤਲ ਅਤੇ ਹੋਰ ਸਥਾਨਕ 'ਆਪ' ਆਗੂ ਵੀ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh Mohali , Dr Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD