Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਲਜੀਤ ਭੁੱਲਰ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਮਦਦ ਲਈ ਗਰਾਊਂਡ ਜ਼ੀਰੋ ‘ਤੇ ਤਾਇਨਾਤ

ਪਹਿਲੇ ਦਿਨ ਤੋਂ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਕੇ ਕਰ ਰਹੇ ਸੇਵਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Kaur Arora

Web Admin

Web Admin

5 Dariya News

ਪੱਟੀ , 01 Sep 2025

Last updated on: Sep 02, 2025, 15:14 IST

ਪਿਛਲੇ ਕਈ ਦਿਨਾਂ ਤੋ ਪੰਜਾਬ ‘ਚ ਹੋ ਰਹੀ ਬਾਰਿਸ਼ ਦੇ ਚੱਲਦਿਆਂ ਡੈਮਾਂ ਅਤੇ ਦਰਿਆਵਾਂ ਵਿੱਚ ਵਧੇ ਪਾਣੀ ਦੇ ਪੱਧਰ ਨਾਲ ਹੜ੍ਹਾਂ ਦੀ ਬਣੀ ਸਥਿਤੀ ਨਾਲ ਫਸਲਾਂ ਸਮੇਤ ਹੋਰ ਕਈ ਤਰ੍ਹਾਂ ਨਾਲ ਮਾਲੀ ਨੁਕਸਾਨ ਹੋ ਚੁੱਕਾ ਹੈ। ਇਸੇ ਤਹਿਤ ਪੱਟੀ ਹਲਕੇ ਦੇ ਦਰਿਆਈ ਪਾਣੀ ਦੀ ਮਾਰ ਹੇਠ ਕਈ ਪਿੰਡ ਆਏ ਹੋਏ ਹਨ ਤੇ ਪੱਟੀ ਤੋ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀ ਪੂਰੀ ਟੀਮ ਨਾਲ ਪਹਿਲੇ ਦਿਨ ਤੋ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮਦਦ ਕਰ ਰਹੇ ਹਨ।

ਸ. ਭੁੱਲਰ ਲਗਾਤਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਘਰੇਲੂ ਰਾਸ਼ਨ, ਪਸ਼ੂਆ ਲਈ ਫੀਡ ਚੋਕਰ, ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹੜਾਂ ਵਿਚ ਘਿਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾਪਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆ ਆਖਿਆ ਕੀ 'ਮੇਰਾ ਹਲਕਾ ਮੇਰਾ ਪਰਿਵਾਰ ਹੈ'। ਇਸ ਮੌਕੇ ਉਹਨਾਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਰਾਹਤ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਸਾਡਾ ਸੰਕਲਪ ਹੈ ਕਿ ਅਸੀਂ ਮੁਸੀਬਤ ਦੀ ਇਸ ਘੜੀ ਵਿੱਚ ਹਰ ਪਰਿਵਾਰ ਦੇ ਨਾਲ ਖੜੇ ਰਹੀਏ।ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਮੌਕੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ, ਹਲਕਾ ਇੰਚਾਰਜ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਚੇਅਰਮੈਨ ਦਿਲਬਾਗ ਸਿੰਘ ਪੀ.ਏ  ਚੇਅਰਮੈਨ ਰਜਿੰਦਰ ਸਿੰਘ ਉਸਮਾਂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲਮੀਡੀਆ ਇੰਚਾਰਜ ਮੋਹਿਤ ਅਰੋੜਾ,ਸਰਪੰਚ ਅਵਤਾਰ ਸਿੰਘ ਸਭਰਾ,ਸਰਪੰਚ ਤਰਸੇਮ ਸਿੰਘ ਸੋਨੂੰ, ਸਰਪੰਚ ਗੁਰਬਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਲਵ ਸਭਰਾ,ਵਿਪਨ ਕੁਮਾਰ ਸਮੇਤ ਪਾਰਟੀ ਵਰਕਰ ਤੇ ਹੋਰ ਆਗੂ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD