Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਮੁਬਾਰਕੁਪਰ ਕਾਜ਼ਵੇ ਦਾ ਦੌਰਾ

ਮੈਡੀਕਲ ਕੈਂਪ ਦਾ ਕੀਤਾ ਨਿਰੀਖਣ

Health, Civil Surgeon Mohali, Mohali

Web Admin

Web Admin

5 Dariya News

ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Sep 2025

Last updated on: Sep 02, 2025, 15:16 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਡੇਰਾਬੱਸੀ ਲਾਗੇ ਮੁਬਾਰਕਪੁਰ ਵਿਖੇ ਘੱਗਰ ਦਰਿਆ ਦੇ ਕਾਜ਼ਵੇ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਉਥੇ ਲਗਾਏ ਗਏ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਜਾਣਿਆ। 

ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਹੜ੍ਹਾਂ ਦੀ ਹਾਲਤ ਵਿਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਿਥੇ ਕਿਤੇ ਵੀ ਲੋੜ ਹੈ, ਉਥੇ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ  ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਮੈਡੀਕਲ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ  ਤਾਂ ਕਿ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਾਲਾਤ ਵਿਚ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ, ਜਿਸ ਦੀ ਜਾਂਚ ਅਤੇ ਇਲਾਜ ਵਾਸਤੇ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਸਿਹਤ ਵਿਭਾਗ ਵਲੋਂ ਹੜ੍ਹਾਂ ਦੇ ਹਾਲਾਤ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਸ ਔਖੀ ਘੜੀ ਵਿਚ ਵੀ ਸਿਹਤ ਸੇਵਾਵਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ, ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD