Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਸਾਗਰ ਸੇਤੀਆ ਵੱਲੋਂ ਧੁੱਸੀ ਬੰਨ੍ਹ, ਸੰਘੇੜਾ ਤੇ ਰਾਹਤ ਸੈਂਟਰ ਰਾਊਵਾਲਾ ਦਾ ਦੌਰਾ

ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸੈਂਟਰ ਰਾਊਵਾਲਾ ਵਿਖੇ ਆਉਣ ਦੀ ਅਪੀਲ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 01 Sep 2025

Last updated on: Sep 02, 2025, 15:26 IST

ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਅੱਜ ਧਰਮਕੋਟ ਦੇ ਸਤਲੁਜ ਦਰਿਆ ਨਜਦੀਕ ਪੈਂਦੇ ਇਲਾਕਿਆਂ ਵਿੱਚ ਵਿਸ਼ੇਸ਼ ਦੌਰਾ ਕਰਕੇ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਜਾਣਿਆ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹਰੇਕ ਨਾਜੁਕ ਸਥਿਤੀ ਵਿੱਚ ਲੋਕਾਂ ਦੇ ਨਾਲ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। 

ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਰਾਊਵਾਲਾ ਰਾਹਤ ਕੈਂਪ, ਪਿੰਡ ਸੰਘੇੜਾ ਵਿਖੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ. ਧਰਮਕੋਟ ਸ਼੍ਰੀ ਹਿਤੇਸ਼ਵੀਰ ਗੁਪਤਾ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰੇਕ ਪੱਖ ਤੋਂ ਮੱਦਦ ਕੀਤੀ ਜਾ ਰਹੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਾਲਾਤ ਸਥਿਰ ਨਹੀਂ ਹੋ ਜਾਂਦੇ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ  ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਣਾਏ ਗਏ ਰਾਊਵਾਲਾ ਰਾਹਤ ਕੈਂਪ ਵਿੱਚ ਆਉਣ ਦੀ ਅਪੀਲ ਕੀਤੀ। 

ਉਹਨਾਂ ਕਿਹਾ ਕਿ ਇਸ ਰਾਹਤ ਕੈਂਪ ਵਿੱਚ ਲੋਕਾਂ ਲਈ ਹਰੇਕ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇੱਥੇ ਰਹਿਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਨਾਲ ਨਜਿੱਠਣ ਲਈ ਪ੍ਰਭਾਵਿਤ ਪਿੰਡਾਂ ਦੇ ਲੋਕ ਪ੍ਰਸ਼ਾਸ਼ਨ ਦਾ ਸਾਥ ਦੇਣ ਕਿਉਂਕਿ ਉਹਨਾਂ ਦੀ ਭਲਾਈ ਲਈ ਹੀ ਰਾਹਤ ਸੈਂਟਰ ਬਣਾਇਆ ਗਿਆ ਹੈ। 

ਪ੍ਰਸ਼ਾਸ਼ਨ ਵੱਲੋਂ ਧੁੱਸੀ ਬੰਨ੍ਹ ਨੂੰ ਪਹਿਲਾਂ ਤੋਂ ਮਜਬੂਤੀ ਦਿੱਤੀ ਗਈ ਸੀ ਤਾਂ ਕਿ ਪਾਣੀ ਨਾਲ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਸਤਲੁਜ ਨਾਲ ਲੱਗਦੇ ਖੇਤਰਾਂ ਵਿੱਚ ਹਾਲਾਤਾਂ ’ਤੇ 24 ਘੰਟੇ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। 

ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣ-ਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਫਲੱਡ ਕੰਟਰੋਲ ਰੂਮ ਬਣਾਇਆ ਗਿਆ ਹੈ, ਜਿਸ ਨਾਲ ਸੰਪਰਕ ਕਰਨ ਲਈ ਨੰਬਰ 01636-235206 ਜਾਰੀ ਕੀਤਾ ਗਿਆ ਹੈ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD