Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਸਹੁਲਤਾਂ ਦੀ ਪਹੁੰਚ ਹਰ ਇਕ ਲੋੜਵੰਦ ਤੱਕ ਯਕੀਨੀ ਬਣਾਈ - ਘਣਸ਼ਿਆਮ ਥੋਰੀ

ਐਮਡੀ ਐਨਐਚਐਮ ਵੱਲੋਂ ਫਾਜ਼ਿਲਕਾ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸਹੁਲਤਾਂ ਦੇਣ ਸਬੰਧੀ ਸਮੀਖਿਆ ਬੈਠਕ

Amarpreet Kaur Sandhu, DC Fazilka, Fazilka, Deputy Commissioner Fazilka, Ghanshyam Thori

Web Admin

Web Admin

5 Dariya News

ਫਾਜ਼ਿਲਕਾ , 01 Sep 2025

Last updated on: Sep 02, 2025, 15:37 IST

ਵਿਸੇਸ਼ ਸਕੱਤਰ ਕਮ ਐਮਡੀ ਕੌਮੀ ਸਿਹਤ ਮਿਸ਼ਨ ਸ੍ਰੀ ਘਣਸ਼ਿਆਮ ਥੋਰੀ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਮੁਹਈਆ ਕਰਵਾਈਆਂ ਜਾ ਰਹੀਆਂ ਮੈਡੀਕਲ ਸਹੁਲਤਾਂ ਦੀ ਸਮੀਖਿਆ ਲਈ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਕੋਈ ਵੀ ਲੋੜਵੰਦ ਮੈਡੀਕਲ ਸਹੁਲਤਾਂ ਤੋਂ ਵਾਂਝਾ ਨਾ ਰਹੇ ਹੈ ਅਤੇ ਲੋਕਾਂ ਨੂੰ ਬੈਕਟੀਰੀਆਂ ਅਤੇ ਪਾਣੀ ਤੋਂ ਫੈਲਣ ਵਾਲੇ ਰੋਗਾਂ ਪ੍ਰਤੀ ਵਿਸੇਸ਼ ਤੌਰ ਤੇ ਜਾਗਰੂਕ ਕਰਨ ਤੇ ਵੀ ਨਾਲੋ ਨਾਲ ਤੱਵਜੋਂ ਦਿੱਤੀ ਜਾਵੇ ਅਤੇ ਮਲੇਰੀਆ, ਡੇਂਗੂ ਦਾ ਕੋਈ ਫੈਲਾਅ ਨਾ ਹੋਵੇ ਇਸ ਲਈ ਵੀ ਅਗੇਤੇ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਸ਼੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲੇ ਵਿੱਚ ਪੰਜ ਐਂਬੂਲੈਂਸ ਹੜ ਰਾਹਤ ਕਾਰਜਾਂ ਲਈ ਲਗਾਈਆਂ ਗਈਆਂ ਹਨ। ਇਸ ਤੋਂ ਬਿਨਾਂ ਸਾਰੇ ਰਿਲੀਫ ਕੈਂਪਾਂ ਵਿੱਚ ਵੀ ਮੈਡੀਕਲ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਹਨਾਂ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਕਿਹਾ ਕਿ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕੀਤੀ ਹੋਈ ਹੈ ਅਤੇ ਜਿਨਾਂ ਦਾ ਆਉਣ ਵਾਲੇ ਦਿਨਾਂ ਵਿੱਚ ਜਨੇਪਾ ਹੋਣ ਦੀ ਸੰਭਾਵਨਾ ਹੈ ਉਹਨਾਂ ਨੂੰ ਪਹਿਲਾਂ ਤੋਂ ਹੀ ਸਰਕਾਰੀ ਸਿਹਤ ਸੰਸਥਾ ਵਿੱਚ ਲੈ ਆਂਦਾ ਜਾਵੇ।

 ਇਸ ਮੌਕੇ ਉਹਨਾਂ ਇਹ ਵੀ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੜ ਪ੍ਰਭਾਵਿਤ ਖੇਤਰਾਂ ਵਿੱਚ ਚਾਰ ਸੁਰੱਖਿਤ ਡਿਲੀਵਰੀਆਂ ਸਿਹਤ ਵਿਭਾਗ ਵੱਲੋਂ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ 31 ਮੈਡੀਕਲ ਟੀਮਾਂ ਕੰਮ ਕਰ ਰਹੀਆਂ ਹਨ ਸਿਵਲ ਹਸਪਤਾਲ ਵਿੱਚ 10 ਬੈਡ ਵਿਸ਼ੇਸ਼ ਤੌਰ ਤੇ ਰਾਖਵੇਂ ਰੱਖੇ ਗਏ ਹਨ ਜਦਕਿ ਜਿੱਥੇ ਰਾਹਤ ਕੈਂਪਾਂ ਵਿੱਚ 2698 ਲੋਕਾਂ ਨੂੰ ਮੈਡੀਕਲ ਸੇਵਾਵਾਂ ਦਿੱਤੀਆਂ ਗਈਆਂ ਹਨ ਉੱਥੇ ਹੀ ਜਿਲਾ ਹਸਪਤਾਲ ਵਿੱਚ ਵੀ ਹੜ ਪ੍ਰਭਾਵਿਤ ਇਲਾਕਿਆਂ ਤੋਂ ਆਏ ਹੋਏ 18 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿੱਚ 21,562 ਲੋਕਾਂ ਦੀ ਆਬਾਦੀ ਹੜਾਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਹੈ ਅਤੇ ਇਹਨਾਂ ਲੋਕਾਂ ਨੂੰ ਹੁਣ ਤੱਕ 5966 ਰਾਸ਼ਨ ਕਿੱਟਾਂ ਅਤੇ 2833 ਕੈਟਲ ਫੀਡ ਦੇ ਥੈਲੇ ਰਾਹਤ ਸਮੱਗਰੀ ਵਜੋਂ ਵੰਡੇ ਗਏ ਹਨ। ਰਾਹਤ ਕੈਂਪਾਂ ਵਿੱਚ 1228 ਲੋਕ ਰਹਿ ਰਹੇ ਹਨ ਅਤੇ 2222 ਲੋਕਾਂ ਨੂੰ ਪ੍ਰਭਾਵਿਤ ਪਿੰਡਾਂ ਵਿੱਚੋਂ ਸੁਰੱਖਿਅਤ ਕੱਢਿਆ ਗਿਆ ਹੈ। ਇਸੇ ਤਰਾਂ 10 ਰਾਹਤ ਕੈਂਪ ਕਾਰਜਸ਼ੀਲ ਹਨ। ਉਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਤੱਕ ਮਦਦ ਪਹੁੰਚਾਈ ਜਾ ਰਹੀ ਹੈ।

ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ  ਮਨਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਸਿਵਲ ਸਰਜਨ  ਡਾਕਟਰ ਰਾਜਕੁਮਾਰ  ਡਾਕਟਰ ਰੋਹਿਤ ਗੋਇਲ - ਡਾਕਟਰ ਏਰਿਕ  ਡਾਕਟਰ ਅਰਪਿਤ ਗੁਪਤਾ  ਡਾਕਟਰ  ਵਿਕਾਸ ਗਾਂਧੀ  ਡਾਕਟਰ  ਕਵਿਤਾ ਸਿੰਘ  ਡਾਕਟਰ  ਰਿੰਕੂ ਚਾਵਲਾ  ਵੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD